ਗਿੱਪੀ ਗਰੇਵਾਲ ਦੀ ਫ਼ਿਲਮ ''ਸ਼ਿੰਦਾ ਸ਼ਿੰਦਾ ਨੋ ਪਾਪਾ'' ਦਾ ਟਰੇਲਰ ਸੁਰਖੀਆਂ ''ਚ, ਸ਼ਿੰਦਾ ਨੇ ਜਿੱਤਿਆ ਲੋਕਾਂ ਦਾ ਦਿਲ

04/22/2024 4:07:06 PM

ਚੰਡੀਗੜ੍ਹ : ਅਦਾਕਾਰਾ ਹਿਨਾ ਖ਼ਾਨ ਪੰਜਾਬੀ ਫ਼ਿਲਮ ਇੰਡਸਟਰੀ ਦੇ ਦੇਸੀ ਰੌਕਸਟਾਰ ਗਿੱਪੀ ਗਰੇਵਾਲ ਨਾਲ ਆਪਣਾ ਪੰਜਾਬੀ ਫ਼ਿਲਮੀ ਕਰੀਅਰ ਦੀ ਸ਼ੁਰੂਆਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਬੀਤੇ ਦਿਨੀਂ ਫ਼ਿਲਮ 'ਸ਼ਿੰਦਾ ਸ਼ਿੰਦਾ ਨੋ ਪਾਪਾ' ਦਾ ਸ਼ਾਨਦਾਰ ਟਰੇਲਰ ਰਿਲੀਜ਼ ਹੋਇਆ, ਜੋ ਸੋਸ਼ਲ ਮੀਡੀਆ 'ਤੇ ਟ੍ਰੈਂਡ ਕਰ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ ਮਹਾਠੱਗ ਸੁਕੇਸ਼ ਨੇ ਗ੍ਰਹਿ ਮੰਤਰਾਲਾ ਨੂੰ ਲਿਖੀ ਚਿੱਠੀ, ਕਿਹਾ- ਬਣਾਂਗਾ ਸਰਕਾਰੀ ਗਵਾਹ ਤੇ ...

ਫ਼ਿਲਮ ਦੇ ਟਰੇਲਰ 'ਚ ਗਿੱਪੀ ਗਰੇਵਾਲ ਅਤੇ ਪੁੱਤਰ ਸ਼ਿੰਦਾ ਗਰੇਵਾਲ ਦੀ ਆਨਸਕ੍ਰੀਨ ਕੈਮਿਸਟਰੀ ਕਾਫੀ ਸ਼ਾਨਦਾਰ ਨਜ਼ਰ ਆ ਰਹੀ ਹੈ। ਫ਼ਿਲਮ ਦੀ ਕਹਾਣੀ ਸ਼ਿੰਦਾ ਦੀ ਹੈ, ਜੋ ਇੱਕ ਸ਼ਰਾਰਤੀ ਬੱਚਾ ਹੈ ਅਤੇ ਆਪਣੇ ਪਿਤਾ ਦਾ ਜੀਵਨ ਮੁਸ਼ਕਿਲ ਕਰਨ 'ਚ ਕੋਈ ਕਸਰ ਬਾਕੀ ਨਹੀਂ ਛੱਡਦਾ। ਇਸ ਫ਼ਿਲਮ 'ਚ ਹਿਨਾ ਖ਼ਾਨ ਸ਼ਿੰਦਾ ਦੀ ਮਾਂ ਦੇ ਕਿਰਦਾਰ 'ਚ ਨਜ਼ਰ ਆ ਰਹੀ ਹੈ। ਇਹ ਫ਼ਿਲਮ 10 ਮਈ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਲਈ ਤਿਆਰ ਹੈ।

ਅਮਰਪ੍ਰੀਤ ਜੀ ਐੱਸ ਛਾਬੜਾ ਦੁਆਰਾ ਨਿਰਦੇਸ਼ਤ 'ਸ਼ਿੰਦਾ ਸ਼ਿੰਦਾ ਨੋ ਪਾਪਾ' 'ਚ ਗਿੱਪੀ ਗਰੇਵਾਲ, ਸ਼ਿੰਦਾ ਗਰੇਵਾਲ, ਹਿਨਾ ਖ਼ਾਨ, ਪ੍ਰਿੰਸ ਕੰਵਲਜੀਤ ਸਿੰਘ, ਜਸਵਿੰਦਰ ਭੱਲਾ, ਨਿਰਮਲ ਰਿਸ਼ੀ, ਗੁਰੀ ਘੁੰਮਣ, ਰਘਵੀਰ ਬੋਲੀ, ਹਰਦੀਪ ਗਿੱਲ, ਸੀਮਾ ਕੌਸ਼ਲ, ਹਰਿੰਦਰ ਭੁੱਲਰ ਅਤੇ ਏਕੋਮ ਗਰੇਵਾਲ ਵਰਗੇ ਸ਼ਾਨਦਾਰ ਕਲਾਕਾਰ ਹਨ। ਇਹ ਫ਼ਿਲਮ 10 ਮਈ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਵਾਲੀ ਹੈ।
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


sunita

Content Editor

Related News