ਗਿੱਪੀ ਗਰੇਵਾਲ ਆਪਣੇ ਬੱਚਿਆਂ ਨਾਲ ਨਵੇਂ ਗੀਤ ‘ਮੁਟਿਆਰੇ ਨੀ’ ’ਤੇ ਮਸਤੀ ਕਰਦੇ ਆਏ ਨਜ਼ਰ (ਦੇਖੋ ਵੀਡੀਓ)

Friday, Jul 15, 2022 - 11:30 AM (IST)

ਗਿੱਪੀ ਗਰੇਵਾਲ ਆਪਣੇ ਬੱਚਿਆਂ ਨਾਲ ਨਵੇਂ ਗੀਤ ‘ਮੁਟਿਆਰੇ ਨੀ’ ’ਤੇ ਮਸਤੀ ਕਰਦੇ ਆਏ ਨਜ਼ਰ (ਦੇਖੋ ਵੀਡੀਓ)

ਬਾਲੀਵੁੱਡ ਡੈਸਕ:  ਪੰਜਾਬੀ ਗਾਇਕ ਗਿੱਪੀ ਗਰੇਵਾਲ  ਫ਼ਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਹਨ। ਇਨ੍ਹੀਂ ਦਿਨੀਂ ਅਦਾਕਾਰ-ਗਾਇਕ ਆਪਣੇ ਨਵੇਂ ਗੀਤ ‘ਮੁਟਿਆਰੇ ਨੀ’ ਨੂੰ ਲੈ ਕੇ ਚਰਚਾ ’ਚ ਹਨ। ਗਾਇਕ ਅਕਸਰ ਸੋਸ਼ਲ ਮੀਡੀਆ ’ਤੇ ਐਕਟਿਵ ਰਹਿੰਦੇ ਹਨ। ਗਿੱਪੀ ਗਰੇਵਾਲ ਆਪਣੀਆਂ ਵੀਡੀਓ ਅਤੇ ਤਸਵੀਰਾਂ ਸੋਸ਼ਲ ਮੀਡੀਆ ’ਤੇ ਸਾਂਝੀਆਂ ਕਰਦੇ ਰਹਿੰਦੇ ਹਨ। ਹਾਲ ਹੀ ’ਚ ਗਿੱਪੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਇਕ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ ’ਚ ਗਾਇਕ ਬੱਚਿਆਂ ਨਾਲ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ। ਵੀਡੀਓ ਸਾਂਝੀ ਕਰਦੇ ਹੋਏ ਗਾਇਕ ਨੇ ਲਿਖਿਆ ਕਿ ‘ਭੂਤ ਭੰਗੜਾ’ ਇਸ ਦੇ ਨਾਲ ਉਨ੍ਹਾਂ ਨੇ ਹੱਸਣ ਵਾਲੇ ਈਮੋਜੀ ਵੀ ਲਗਾਏ ਹੋਏ ਹਨ। 

PunjabKesari

ਇਹ ਵੀ ਪੜ੍ਹੋ : CM ਮਾਨ ਨੂੰ ਪਰਿਵਾਰ ਸਮੇਤ ਮਿਲੇ ਕਰਮਜੀਤ ਅਨਮੋਲ, ਦਿੱਤੀਆਂ ਵਿਆਹ ਦੀਆਂ ਵਧਾਈਆਂ

ਵੀਡੀਓ ’ਚ ਤੁਸੀਂ ਦੇਖ ਸਕਦੇ ਹੋ ਕਿ ਗਿੱਪੀ ਆਪਣੇ ਬੱਚਿਆਂ ਨਾਲ ‘ਮੁਟਿਆਰੇ ਨੀ’ ਗੀਤ ਤੇ ਮਸਤੀ ਕਰਦੇ ਹੋਏ ਨਜ਼ਰ ਰਹੇ ਹਨ। ਇਸ ਵੀਡੀਓ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਇਸ ਵੀਡੀਓ ’ਚ ਉਨ੍ਹਾਂ ਨਾਲ ਤਿੰਨੋਂ ਪੁੱਤਰ ਨਜ਼ਰ ਆ ਰਹੇ ਹਨ।

 

ਹਾਲ ਹੀ ’ਚ ਗਿੱਪੀ ਦਾ ਨਵਾਂ ਗੀਤ ‘ਮੁਟਿਆਰੇ ਨੀ’ ਰਿਲੀਜ਼ ਹੋਇਆ ਸੀ। ਇਸ ਗੀਤ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਿਆਰ ਦਿੱਤਾ ਜਾ ਰਿਹਾ ਹੈ। ਇਸ ਗੀਤ ’ਤੇ ਪ੍ਰਸ਼ੰਸਕ ਆਪਣੀ ਕੁਮੈਂਟ ਕਰਕੇ ਪ੍ਰਤੀਕਿਰਿਆਵਾਂ ਵੀ ਦੇ ਰਹੇ ਹਨ। ਇਸ ਗੀਤ ਨੂੰ ਹੈਪੀ ਨੇ ਲਿਖਿਆ ਹੈ ਅਤੇ ਉਨ੍ਹਾਂ ਨੇ ਹੀ ਇਸ ਨੂੰ ਕੰਪੋਜ਼ ਵੀ ਕੀਤਾ ਹੈ। ਇਸ ਗੀਤ ਦਾ ਸੰਗੀਤ ਐਵੀ ਸਰਾ ਨੇ ਦਿੱਤਾ। ਇਸ ਵੀਡੀਓ ਨੂੰ ਸੁੱਖ ਸੰਘੇੜਾ ਨੇ ਡਾਇਰੈਕਸ਼ਨ ਕੀਤਾ ਹੈ ਅਤੇ ਇਸ ਗੀਤ ਨੂੰ ਗਿੱਪੀ ਗਰੇਵਾਲ ਦੀ ਮਿਊਜ਼ਿੰਕ ਕੰਪਨੀ ‘ਹੰਬਲ ਮਿਊਜ਼ਿਕ’ ਹੇਠ ਰਿਲੀਜ਼ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਲਾਲ ਸਾੜ੍ਹੀ ’ਚ ਮੌਨੀ ਰਾਏ ਨੇ ਪ੍ਰਸ਼ੰਸਕਾਂ ਨੂੰ ਕੀਤਾ ਹੈਰਾਨ, ਟੀ.ਵੀ. ਦੀ ਨਾਗਿਨ ਨੇ ਦਿਖਾਈ ਹੌਟ ਲੁੱਕ

ਦੱਸ ਦੇਈਏ ਕਿ ਹਾਲ ਹੀ ’ਚ ਗਿੱਪੀ ਗਰੇਵਾਲ ਨੇ ਆਪਣੀ ਅਨਟਾਈਟਲਡ ਫ਼ਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕੀਤਾ ਹੈ, ਜੋ ਮਾਰਚ 2023 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ’ਚ ਗਿੱਪੀ ਗਰੇਵਾਲ ਨਾਲ ਰਾਜ ਸ਼ੋਕਰ, ਤਾਨੀਆ, ਰੇਨੂ ਕੌਸ਼ਲ, ਅਨੀਤਾ ਦੇਵਗਨ, ਨਿਰਮਲ ਰਿਸ਼ੀ ਤੇ ਹਰਦੀਪ ਗਿੱਲ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਪੰਕਜ ਬੱਤਰਾ ਡਾਇਰੈਕਟ ਕਰ ਰਹੇ ਹਨ ਤੇ ਇਸ ਦੀ ਕਹਾਣੀ ਰਾਕੇਸ਼ ਧਵਨ ਨੇ ਲਿਖੀ ਹੈ।


author

Anuradha

Content Editor

Related News