ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਗਿੱਪੀ ਗਰੇਵਾਲ ਤੇ ਜੈਸਮੀਨ ਭਸੀਨ, ਵੇਖੋ ਤਸਵੀਰਾਂ

Monday, Oct 17, 2022 - 12:29 PM (IST)

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਗਿੱਪੀ ਗਰੇਵਾਲ ਤੇ ਜੈਸਮੀਨ ਭਸੀਨ, ਵੇਖੋ ਤਸਵੀਰਾਂ

ਅੰਮ੍ਰਿਤਸਰ (ਬਿਊਰੋ)– ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਹਨੀਮੂਨ’ ਦੀ ਪ੍ਰਮੋਸ਼ਨ ’ਚ ਰੁੱਝੇ ਹੋਏ ਹਨ। ਇਸੇ ਦੇ ਚਲਦਿਆਂ ਉਹ ਫ਼ਿਲਮ ਦੀ ਅਦਾਕਾਰਾ ਜੈਸਮੀਨ ਭਸੀਨ ਨਾਲ ਬੀਤੇ ਦਿਨੀਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ।

ਇਹ ਖ਼ਬਰ ਵੀ ਪੜ੍ਹੋ : 2 ਮਹੀਨੇ ਬਾਅਦ ਲਾੜੀ ਬਣਨ ਵਾਲੀ ਸੀ ਵੈਸ਼ਾਲੀ ਠੱਕਰ, ਦੋਸਤਾਂ ਨਾਲ ਇਕ ਦਿਨ ਪਹਿਲਾਂ ਹੋਈ ਸੀ ਇਹ ਗੱਲਬਾਤ

ਇਸ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ’ਚ ਦੋਵਾਂ ਨੂੰ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਕਰਦੇ ਦੇਖਿਆ ਜਾ ਸਕਦਾ ਹੈ।

PunjabKesari

ਤਸਵੀਰਾਂ ਤੋਂ ਇਲਾਵਾ ਗਿੱਪੀ ਗਰੇਵਾਲ ਨੇ ਇਕ ਵੀਡੀਓ ਵੀ ਇੰਸਟਾਗ੍ਰਾਮ ’ਤੇ ਸਾਂਝੀ ਕੀਤੀ ਹੈ, ਜਿਸ ’ਚ ਉਹ ਜਲੇਬੀਆਂ ਖਾਂਦੇ ਨਜ਼ਰ ਆ ਰਹੇ ਹਨ।

PunjabKesari

ਫ਼ਿਲਮ ਦੀ ਗੱਲ ਕਰੀਏ ਤਾਂ ‘ਹਨੀਮੂਨ’ 25 ਅਕਤੂਬਰ ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋਣ ਜਾ ਰਹੀ ਹੈ। ਜੈਸਮੀਨ ਭਸੀਨ ਦੀ ਗਿੱਪੀ ਗਰੇਵਾਲ ਨਾਲ ਇਹ ਪਹਿਲੀ ਫ਼ਿਲਮ ਹੈ।

PunjabKesari

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News