ਗਿੱਪੀ ਗਰੇਵਾਲ ਦੀ ਫ਼ਿਲਮ ''ਸ਼ਾਵਾ ਨੀ ਗਿਰਧਾਰੀ ਲਾਲ'' ਦਾ ਟਰੇਲਰ ਰਿਲੀਜ਼ (ਵੀਡੀਓ)

12/02/2021 11:43:16 AM

ਚੰਡੀਗੜ੍ਹ (ਬਿਊਰੋ) - ਪੰਜਾਬੀ ਫ਼ਿਲਮ ਇੰਡਸਟਰੀ ਦੇ ਦੇਸੀ ਰੌਕਸਟਾਰ ਗਿੱਪੀ ਗਰੇਵਾਲ ਦੀ ਆਉਣ ਵਾਲੀ ਫ਼ਿਲਮ 'ਸ਼ਾਵਾ ਨੀ ਗਿਰਧਾਰੀ ਲਾਲ' ਦਾ ਸ਼ਾਨਦਾਰ ਟਰੇਲਰ ਹਾਲ ਹੀ 'ਚ ਰਿਲੀਜ਼ ਹੋਇਆ ਹੈ, ਜਿਸ ਨੂੰ ਦਰਸ਼ਕਾਂ ਵਲੋਂ ਵਾਰ-ਵਾਰ ਵੇਖਿਆ ਜਾ ਰਿਹਾ ਹੈ। ਫ਼ਿਲਮ ਦੇ ਟਰੇਲਰ 'ਚ ਗਿੱਪੀ ਗਰੇਵਾਲ ਦਾ ਰੋਮਾਂਟਿਕ ਅੰਦਾਜ਼ ਵੇਖਣ ਨੂੰ ਮਿਲ ਰਿਹਾ ਹੈ। ਇਸ ਤੋਂ ਇਲਾਵਾ ਫ਼ਿਲਮ 'ਚ ਪੰਜਾਬੀ ਅਦਾਕਾਰਾ ਨੀਰੂ ਬਾਜਵਾ, ਹਿਮਾਂਸ਼ੀ ਖੁਰਾਣਾ, ਸਾਰਾ ਗੁਰਪਾਲ ਸਣੇ ਕਈ ਹੋਰ ਹਸੀਨਾਵਾਂ ਅਦਾਕਾਰੀ ਕਰਦੀਆਂ ਨਜ਼ਰ ਆ ਰਹੀਆਂ ਹਨ। ਫ਼ਿਲਮ ਦੇ ਟਰੇਲਰ ਨੂੰ ਦਰਸ਼ਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। 

ਦੱਸ ਦਈਏ ਕਿ ਫ਼ਿਲਮ ਦੀ ਕਹਾਣੀ ਗਿਰਧਾਰੀ ਲਾਲ ਯਾਨੀ ਕਿ ਗਿੱਪੀ ਗਰੇਵਾਲ ਦੇ ਆਲੇ ਦੁਆਲੇ ਘੁੰਮਦੀ ਹੈ। ਜੋ ਕਿ ਬਹੁਤ ਹੀ ਖੂਬਸੂਰਤ ਕੁੜੀ ਨਾਲ ਵਿਆਹ ਕਰਵਾਉਣਾ ਚਾਹੁੰਦਾ ਹੈ ਕਿਉਂਕਿ ਉਸ ਦੀ ਉਮਰ ਹੋ ਚੁੱਕੀ ਹੈ ਪਰ ਹਾਲੇ ਤੱਕ ਉਸ ਦਾ ਵਿਆਹ ਨਹੀਂ ਹੋਇਆ। ਇਸ ਤੋਂ ਬਾਅਦ ਸਾਰੇ ਪਿੰਡ 'ਚ ਉਸ ਦੇ ਵਿਆਹ ਦੇ ਚਰਚੇ ਹੁੰਦੇ ਹਨ।
ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਗਿੱਪੀ ਗਰੇਵਾਲ ਫ਼ਿਲਮ 'ਪਾਣੀ ‘ਚ ਮਧਾਣੀ' 'ਚ ਅਦਾਕਾਰੀ ਕਰਦੇ ਹੋਏ ਦਿਖਾਈ ਦਿੱਤੇ ਸਨ। ਇਸ ਫ਼ਿਲਮ 'ਚ ਉਨ੍ਹਾਂ ਨਾਲ ਨੀਰੂ ਬਾਜਵਾ ਮੁੱਖ ਭੂਮਿਕਾ 'ਚ ਨਜ਼ਰ ਆਈ ਸੀ। ਇਸ ਤੋਂ ਇਲਾਵਾ ਗਿੱਪੀ ਗਰੇਵਾਲ 'ਵਾਰਨਿੰਗ' ਫ਼ਿਲਮ 'ਚ ਵੀ ਦਿਖਾਈ ਦਿੱਤੇ ਸਨ। ਇਸ ਫ਼ਿਲਮ 'ਚ ਉਨ੍ਹਾਂ ਵੱਲੋਂ ਨਿਭਾਏ ਗਏ ਕਿਰਦਾਰ ਨੂੰ ਕਾਫੀ ਪਸੰਦ ਕੀਤਾ ਗਿਆ। 

ਇਥੇ ਵੇਖੋ ਫ਼ਿਲਮ ਦਾ ਟਰੇਲਰ-

ਦੱਸਣਯੋਗ ਹੈ ਕਿ ਗਿੱਪੀ ਗਰੇਵਾਲ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖ਼ੇਤਰ 'ਚ ਵੀ ਕਦਮ ਰੱਖਿਆ ਅਤੇ ਅੱਜ ਉਨ੍ਹਾਂ ਦਾ ਨਾਮ ਕਾਮਯਾਬ ਗਾਇਕਾਂ ਦੇ ਨਾਲ-ਨਾਲ ਕਾਮਯਾਬ ਅਦਾਕਾਰਾਂ ਦੀ ਸੂਚੀ 'ਚ ਆਉਂਦਾ ਹੈ। ਪੰਜਾਬੀ ਫ਼ਿਲਮ 'ਸ਼ਾਵਾ ਨੀ ਗਿਰਧਾਰੀ ਲਾਲ' ਦੀ ਸ਼ੂਟਿੰਗ ਇਸ ਸਾਲ ਸਤੰਬਰ ਮਹੀਨੇ ਖ਼ਤਮ ਹੋਈ ਸੀ। ਇਸ ਫ਼ਿਲਮ ਨੂੰ ਖੁਦ ਗਿੱਪੀ ਗਰੇਵਾਲ ਹੀ ਡਾਇਰੈਕਟ ਕੀਤਾ ਹੈ। ਇਸ ਫ਼ਿਲਮ 'ਚ ਗਿੱਪੀ ਗਰੇਵਾਲ, ਨੀਰੂ ਬਾਜਵਾ, ਹਿਮਾਂਸ਼ੀ ਖੁਰਾਣਾ, ਸੁਰੀਲੀ ਗੌਤਮ, ਰਾਣਾ ਰਣਬੀਰ, ਕਰਮਜੀਤ ਅਨਮੋਲ, ਤੇ ਕਈ ਹੋਰ ਪੰਜਾਬੀ ਕਲਾਕਾਰ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਖ਼ਬਰਾਂ ਦੀ ਮੰਨੀਏ ਤਾਂ ਇਹ ਫ਼ਿਲਮ 1940 ਦੇ ਦਹਾਕੇ ਦੀ ਪੀਰੀਅਡ ਕਾਮੇਡੀ ਹੈ। ਇਸ ਫ਼ਿਲਮ ਦੀ ਕਹਾਣੀ ਰਾਣਾ ਰਣਬੀਰ ਅਤੇ ਗਿੱਪੀ ਗਰੇਵਾਲ ਨੇ ਮਿਲਕੇ ਲਿਖੀ ਹੈ ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।
 


sunita

Content Editor

Related News