ਜਾਣੋ ਦਰਸ਼ਕਾਂ ਨੂੰ ਕਿਵੇਂ ਦੀ ਲੱਗੀ ਫ਼ਿਲਮ ''ਕੈਰੀ ਆਨ ਜੱਟਾ 3'' ? ਦੇਖੋ ਪਬਲਿਕ ਰੀਵਿਊ

06/30/2023 11:49:19 AM

ਐਂਟਰਟੇਨਮੈਂਟ ਡੈਸਕ – ਪੰਜਾਬੀ ਫ਼ਿਲਮ ‘ਕੈਰੀ ਆਨ ਜੱਟਾ 3’ ਬੀਤੇ ਦਿਨੀਂ ਵੱਡੇ ਪੱਧਰ ’ਤੇ ਦੁਨੀਆ ਭਰ 'ਚ ਰਿਲੀਜ਼ ਹੋ ਚੁੱਕੀ ਹੈ। ਇਸ ਫ਼ਿਲਮ ’ਚ ਗਿੱਪੀ ਗਰੇਵਾਲ, ਬੀਨੂੰ ਢਿੱਲੋਂ, ਸੋਨਮ ਬਾਜਵਾ, ਗੁਰਪ੍ਰੀਤ ਘੁੱਗੀ, ਜਸਵਿੰਦਰ ਭੱਲਾ, ਕਰਮਜੀਤ ਅਨਮੋਲ, ਕਵਿਤਾ ਕੌਸ਼ਿਕ, ਸ਼ਿੰਦਾ ਗਰੇਵਾਲ, ਨਾਸੀਰ ਚਿਨਓਟੀ, ਹਾਰਬੀ ਸੰਘਾ, ਬੀ. ਐੱਨ. ਸ਼ਰਮਾ ਤੇ ਰੁਪਿੰਦਰ ਰੂਪੀ ਅਹਿਮ ਕਿਰਦਾਰਾਂ ’ਚ ਹਨ। ਲੰਡਨ ’ਚ ਫ਼ਿਲਮਾਈ ਗਈ ਇਹ ਫ਼ਿਲਮ ਕਾਮੇਡੀ ਤੇ ਡਰਾਮੇ ਨਾਲ ਭਰਪੂਰ ਹੈ। ਇਸ ਫ਼ਿਲਮ ਨੂੰ ਲੋਕਾਂ ਵਲੋਂ ਕਾਫ਼ੀ ਪਸੰਦ ਕੀਤੀ ਜਾ ਰਹੀ ਹੈ। ਸਿਨੇਮਾਘਰਾਂ 'ਚ ਇਸ ਫ਼ਿਲਮ ਦੇ ਹਾਊਸਫੁੱਲ ਜਾ ਰਹੇ ਹਨ।  ਆਓ ਸੁਣਦੇ ਹਾਂ ਲੋਕਾਂ ਦੀ ਜ਼ੁਬਾਨੀ ‘ਕੈਰੀ ਆਨ ਜੱਟਾ 3’ ਦੇ ਰਿਵਿਊ....

ਦੱਸ ਦੇਈਏ ਕਿ ‘ਕੈਰੀ ਆਨ ਜੱਟਾ 3’ ਪਹਿਲੀ ਪੰਜਾਬੀ ਫ਼ਿਲਮ ਬਣ ਗਈ ਹੈ, ਜੋ ਦੁਨੀਆ ਭਰ ਦੇ 30 ਦੇਸ਼ਾਂ ’ਚ ਰਿਲੀਜ਼ ਹੋਈ ਹੈ। ਫ਼ਿਲਮ ‘ਕੈਰੀ ਆਨ ਜੱਟਾ 3’ ਨੂੰ ਗਿੱਪੀ ਗਰੇਵਾਲ ਤੇ ਉਨ੍ਹਾਂ ਦੀ ਪਤਨੀ ਰਵਨੀਤ ਕੌਰ ਗਰੇਵਾਲ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ। ਫ਼ਿਲਮ ਨੂੰ ਸਮੀਪ ਕੰਗ ਨੇ ਡਾਇਰੈਕਟ ਕੀਤਾ ਹੈ, ਜਿਸ ਦੀ ਕਹਾਣੀ ਤੇ ਸਕ੍ਰੀਨਪਲੇਅ ਵੈਭਵ ਸੁਮਨ ਤੇ ਸ਼ਰਿਆ ਸ੍ਰੀਵਾਸਤਵ ਨੇ ਲਿਖਿਆ ਹੈ।

ਦੱਸਣਯੋਗ ਹੈ ਕਿ ‘ਕੈਰੀ ਆਨ ਜੱਟਾ’ 1 ਤੇ 2 ਉਹ ਪੰਜਾਬੀ ਫ਼ਿਲਮਾਂ ਹਨ, ਜਿਨ੍ਹਾਂ ਨੂੰ ਪੰਜਾਬੀ ਫ਼ਿਲਮਾਂ ਦਾ ਇਕ ਇਤਿਹਾਸ ਰਚਦਿਆਂ ਪੰਜਾਬੀ ’ਚ ਕਾਮੇਡੀ ਫ਼ਿਲਮਾਂ ਦਾ ਦੌਰ ਸ਼ੁਰੂ ਕੀਤਾ ਸੀ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


 


sunita

Content Editor

Related News