ਜ਼ਿੰਦਗੀ ਜਿਊਣ ਦਾ ਨਵਾਂ ਸਬਕ ਸਿਖਾ ਰਹੀ ਹੈ ਗਿੱਪੀ ਗਰੇਵਾਲ ਦੀ ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ'

Saturday, Sep 14, 2024 - 09:33 AM (IST)

ਜ਼ਿੰਦਗੀ ਜਿਊਣ ਦਾ ਨਵਾਂ ਸਬਕ ਸਿਖਾ ਰਹੀ ਹੈ ਗਿੱਪੀ ਗਰੇਵਾਲ ਦੀ ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ'

ਜਲੰਧਰ(ਬਿਊਰੋ)– ਦੁਨੀਆ ਭਰ 'ਚ ਅਦਾਕਾਰ ਗਿੱਪੀ ਗਰੇਵਾਲ ਤੇ ਗੁਰਪ੍ਰੀਤ ਘੁੱਗੀ ਦੀ ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਰਿਲੀਜ਼ ਹੋ ਗਈ ਹੈ। ਬੀਤੇ ਦਿਨੀਂ ਫਿਲਮ ਦੀ ਸਪੈਸ਼ਲ ਸਕ੍ਰੀਨਿੰਗ ਵੱਖ-ਵੱਖ ਸ਼ਹਿਰਾਂ 'ਚ ਰੱਖੀ ਗਈ ਸੀ। ਸਕ੍ਰੀਨਿੰਗ ਦੌਰਾਨ ਫਿਲਮ ਦੀਆਂ ਕਈ ਦਿਲਚਸਪ ਗੱਲਾਂ ਸਾਹਮਣੇ ਆਈਆਂ। ਫਿਲਮ ਸਾਨੂੰ ਗੁਰਬਾਣੀ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਪ੍ਰੇਰਿਤ ਕਰਦੀ ਹੈ। ਨਾਲ ਹੀ ਇਹ ਵੀ ਸੁਨੇਹਾ ਦਿੰਦੀ ਹੈ ਕਿ ਕਿਉਂ ਸਾਨੂੰ ਆਪਣੇ-ਆਪ ਨੂੰ ਛੱਡ ਕੇ ਸਰਬੱਤ ਦੇ ਭਲੇ ਦੀ ਅਰਦਾਸ ਕਰਨੀ ਚਾਹੀਦੀ ਹੈ।

ਇਹ ਖ਼ਬਰ ਵੀ ਪੜ੍ਹੋ -ਦੀਪਿਕਾ ਪਾਦੂਕੋਣ ਨੂੰ ਮਿਲਣ ਹਸਪਤਾਲ ਪੁੱਜੇ ਸ਼ਾਹਰੁਖ ਖ਼ਾਨ, ਦੇਖੋ ਵੀਡੀਓ

ਫ਼ਿਲਮ ਇਹ ਵੀ ਸਿਖਾਉਂਦੀ ਹੈ ਕਿ ਸਾਨੂੰ ਇਕੱਠਿਆਂ ਹੋ ਕੇ ਚੱਲਣਾ ਚਾਹੀਦਾ ਹੈ ਤੇ ਕਿਸੇ ਨਾਲ ਵਿਤਕਰਾ ਨਹੀਂ ਕਰਨਾ ਚਾਹੀਦਾ। ਇਸ ਫਿਲਮ 'ਚ ਹਰ ਕਲਾਕਾਰ ਨੇ ਆਪਣੇ ਕਿਰਦਾਰ ਨੂੰ ਬਹੁਤ ਹੀ ਸੁਚੱਜੇ ਢੰਗ ਨਾਲ ਨਿਭਾਇਆ ਹੈ, ਜੋ ਤਾਰੀਫ਼ ਦੇ ਕਾਬਿਲ ਹੈ। ਇਹ ਫਿਲਮ ਬਹੁਤ ਭਾਵੁਕ ਕਰ ਦਿੰਦੀ ਹੈ, ਜਿਸ ਨੂੰ ਵੇਖਦਿਆਂ ਤੁਹਾਡੀਆਂ ਅੱਖਾਂ ਨਮ ਹੋ ਜਾਣਗੀਆਂ। ਇਸ ਸਪੈਸ਼ਲ ਸਕ੍ਰੀਨਿੰਗ 'ਚ ਸਿੱਖ ਜਥੇਬੰਦੀਆਂ ਦੇ ਕੁਝ ਮੋਹਤਬਰ ਵੀ ਸ਼ਾਮਲ ਸਨ, ਜਿਨ੍ਹਾਂ ਵਲੋਂ ਫਿਲਮ ਦੀ ਬਹੁਤ ਸ਼ਲਾਘਾ ਕੀਤੀ ਗਈ ਤੇ ਸਿਨੇਮਾਘਰਾਂ 'ਚ ਜੈਕਾਰਿਆਂ ਦੀ ਗੂੰਜ ਵੀ ਸੁਣਨ ਨੂੰ ਮਿਲੀ।ਇਥੇ ਤਾਰੀਫ਼ ਕਰਨੀ ਬਣਦੀ ਹੈ ਫਿਲਮ ਦੇ ਰਾਈਟਰ ਤੇ ਡਾਇਰੈਕਟਰ ਗਿੱਪੀ ਗਰੇਵਾਲ ਦੀ, ਜਿਨ੍ਹਾਂ ਨੇ ਜਿੰਨੀ ਖ਼ੂਬਸੂਰਤੀ ਨਾਲ ਇਸ ਫਿਲਮ ਦੀ ਕਹਾਣੀ ਨੂੰ ਲਿਖਿਆ ਹੈ, ਉਸ ਤੋਂ ਕਿਤੇ ਵੱਧ ਸ਼ਾਨਦਾਰ ਤਰੀਕੇ ਨਾਲ ਇਸ ਨੂੰ ਪਰਦੇ 'ਤੇ ਸੁਰਜੀਤ ਕੀਤਾ ਹੈ। ਇਕ ਚੰਗੀ ਕਹਾਣੀ ਦੇ ਨਾਲ-ਨਾਲ ਇਕ ਚੰਗਾ ਡਾਇਰੈਕਸ਼ਨ ਕਿੰਨਾ ਜ਼ਰੂਰੀ ਹੁੰਦਾ ਹੈ, ਉਹ ਇਸ ਫਿਲਮ 'ਚ ਬਾਖੂਬੀ ਦੇਖਣ ਨੂੰ ਮਿਲ ਰਿਹਾ ਹੈ। ਫਿਲਮ 'ਚ ਦਿਖਾਏ ਸ੍ਰੀ ਹਜ਼ੂਰ ਸਾਹਿਬ ਦੇ ਦ੍ਰਿਸ਼ ਤੁਹਾਡੀ ਰੂਹ ਖ਼ੁਸ਼ ਕਰ ਦੇਣਗੇ।

ਇਹ ਖ਼ਬਰ ਵੀ ਪੜ੍ਹੋ -ਇਸ ਮਸ਼ਹੂਰ ਗਾਇਕਾ ਦੇ ਘਰ ਗੂੰਜੀਆਂ ਬੱਚੇ ਦੀਆਂ ਕਿਲਕਾਰੀਆਂ

ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' 'ਚ ਨਿਰਮਲ ਰਿਸ਼ੀ, ਗਿੱਪੀ ਗਰੇਵਾਲ, ਜੈਸਮੀਨ ਭਸੀਨ, ਗੁਰਪ੍ਰੀਤ ਘੁੱਗੀ ਸਣੇ ਪੰਜਾਬੀ ਸਿਨੇਮਾ ਦੇ ਕਈ ਹੋਰ ਦਿੱਗਜ ਕਲਾਕਾਰਾਂ ਨੇ ਅਹਿਮ ਕਿਰਦਾਰ ਨਿਭਾਏ ਹਨ। ਫਿਲਮ ਨੂੰ ਹੰਬਲ ਮੋਸ਼ਨ ਪਿਕਚਰਜ਼, ਪੈਨੋਰਾਮਾ ਸਟੂਡੀਓਜ਼ ਤੇ ਜੀਓ ਸਟੂਡੀਓਜ਼ ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ ਹੈ। ਅਸੀਂ ਫਿਲਮ ਨੂੰ 5 ’ਚੋਂ 4.5 ਨੰਬਰ ਦਿੰਦੇ ਹਾਂ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Priyanka

Content Editor

Related News