ਪਤਨੀ ਰਵਨੀਤ ਗਰੇਵਾਲ ਨਾਲ ਗਿੱਪੀ ਗਰੇਵਾਲ ਨੇ ਸਾਂਝੀ ਕੀਤੀ ਖ਼ੂਬਸੂਰਤ ਤਸਵੀਰ

Saturday, Dec 18, 2021 - 11:19 AM (IST)

ਪਤਨੀ ਰਵਨੀਤ ਗਰੇਵਾਲ ਨਾਲ ਗਿੱਪੀ ਗਰੇਵਾਲ ਨੇ ਸਾਂਝੀ ਕੀਤੀ ਖ਼ੂਬਸੂਰਤ ਤਸਵੀਰ

ਚੰਡੀਗੜ੍ਹ (ਬਿਊਰੋ)– ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਇਕ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ’ਚ ਉਨ੍ਹਾਂ ਦੀ ਪਤਨੀ ਰਵਨੀਤ ਕੌਰ ਗਰੇਵਾਲ ਨਜ਼ਰ ਆ ਰਹੀ ਹੈ। ਇਸ ਖ਼ੂਬਸੂਰਤ ਤਸਵੀਰ ’ਤੇ ਗਿੱਪੀ ਗਰੇਵਾਲ ਦੇ ਪ੍ਰਸ਼ੰਸਕ ਖੂਬ ਕੁਮੈਂਟਸ ਕਰ ਰਹੇ ਹਨ ਤੇ ਇਸ ਨੂੰ ਪਸੰਦ ਕਰ ਰਹੇ ਹਨ। ਗਿੱਪੀ ਗਰੇਵਾਲ ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ ਨੂੰ ਲੈ ਕੇ ਵੀ ਚਰਚਾ ’ਚ ਹਨ।

ਇਹ ਖ਼ਬਰ ਵੀ ਪੜ੍ਹੋ : ਬੀਬੀ-ਬਾਪੂ ਦੀ ਜਸਬੀਰ ਜੱਸੀ ਨੇ ਸਾਂਝੀ ਕੀਤੀ ਦਿਲ ਨੂੰ ਛੂਹ ਲੈਣ ਵਾਲੀ ਵੀਡੀਓ

ਇਹ ਫ਼ਿਲਮ ਦਰਸ਼ਕਾਂ ਨੂੰ ਕਾਫੀ ਪਸੰਦ ਆ ਰਹੀ ਹੈ। ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਗਿੱਪੀ ਗਰੇਵਾਲ ਦੀ ਫ਼ਿਲਮ ‘ਪਾਣੀ ’ਚ ਮਧਾਣੀ’ ਰਿਲੀਜ਼ ਹੋਈ ਸੀ। ਇਸ ਫ਼ਿਲਮ ਨੂੰ ਵੀ ਦਰਸ਼ਕਾਂ ਵਲੋਂ ਪਸੰਦ ਕੀਤਾ ਗਿਆ ਸੀ। ਇਸ ਤੋਂ ਇਲਾਵਾ ਗਿੱਪੀ ਗਰੇਵਾਲ ਇਕ ਤੋਂ ਬਾਅਦ ਇਕ ਹਿੱਟ ਗੀਤ ਵੀ ਦੇ ਰਹੇ ਹਨ।

ਗਿੱਪੀ ਗਰੇਵਾਲ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ’ਚ ਪੈਰ ਧਰਿਆ ਤੇ ਅਦਾਕਾਰੀ ਦੇ ਖੇਤਰ ’ਚ ਵੀ ਕਾਮਯਾਬੀ ਦੇ ਝੰਡੇ ਗੱਡੇ। ਅੱਜ ਉਨ੍ਹਾਂ ਦਾ ਨਾਮ ਕਾਮਯਾਬ ਗਾਇਕਾਂ ਤੇ ਅਦਾਕਾਰਾਂ ਦੀ ਸੂਚੀ ’ਚ ਆਉਂਦਾ ਹੈ ਪਰ ਇਸ ਮੁਕਾਮ ਨੂੰ ਹਾਸਲ ਕਰਨ ਲਈ ਗਿੱਪੀ ਗਰੇਵਾਲ ਨੇ ਲੰਮਾ ਸਮਾਂ ਸੰਘਰਸ਼ ਕੀਤਾ ਹੈ।

ਆਪਣੇ ਸ਼ੁਰੂਆਤੀ ਦਿਨਾਂ ’ਚ ਉਨ੍ਹਾਂ ਨੇ ਹੋਟਲ ’ਚ ਵੀ ਕੰਮ ਕੀਤਾ ਸੀ, ਜਿਸ ਦੀਆਂ ਕੁਝ ਪੁਰਾਣੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਸਾਂਝੀਆਂ ਕੀਤੀਆਂ ਸਨ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News