ਗਿੱਪੀ ਗਰੇਵਾਲ ਨੇ ਛੋਟੇ ਪੁੱਤਰ ਗੁਰਬਾਜ਼ ਗਰੇਵਾਲ ਦੀ ਖ਼ੂਬਸੂਰਤ ਵੀਡੀਓ ਕੀਤੀ ਸਾਂਝੀ

06/19/2021 6:06:58 PM

ਚੰਡੀਗੜ੍ਹ (ਬਿਊਰੋ)-ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਅਕਸਰ ਆਪਣੇ ਪੁੱਤਰ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ। ਹਾਲ ਹੀ 'ਚ ਉਨ੍ਹਾਂ ਨੇ ਆਪਣੇ ਸਭ ਤੋਂ ਛੋਟੇ ਪੁੱਤਰ ਗੁਰਬਾਜ਼ ਗਰੇਵਾਲ ਦਾ ਇੱਕ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ ‘ਚ ਗੁਰਬਾਜ਼ ਦਾ ਅੰਦਾਜ਼ ਥੋੜ੍ਹਾ ਬਦਲਿਆ ਹੋਇਆ ਨਜ਼ਰ ਆ ਰਿਹਾ ਹੈ ਕਿਉਂਕਿ ਗਿੱਪੀ ਗਰੇਵਾਲ ਨੇ ਆਪਣੇ ਸਭ ਤੋਂ ਛੋਟੇ ਪੁੱਤਰ ਦੇ ਸਿਰ ‘ਤੇ ਪਟਕਾ ਬੰਨਿਆ ਹੈ।

 
 
 
 
View this post on Instagram
 
 
 
 
 
 
 
 
 
 
 

A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)


ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਿੱਪੀ ਗਰੇਵਾਲ ਦੱਸ ਰਹੇ ਹਨ ਕਿ ਜਦੋਂ ਤੂੰ ਵੱਡਾ ਹੋ ਗਿਆ ਤਾਂ ਇਸ ਤਰ੍ਹਾਂ ਦਾ ਜੂੜਾ ਕਰਾਂਗੇ। ਗਿੱਪੀ ਗਰੇਵਾਲ ਨੇ ਦੱਸਿਆ ਕਿ ਕਿਸ ਤਰ੍ਹਾਂ ਆਲੂ ਰੱਖ ਕੇ ਉਨ੍ਹਾਂ ਨੇ ਗੁਰਬਾਜ਼ ਦਾ ਜੂੜਾ ਕੀਤਾ ਹੈ।


ਇਸ ਵੀਡੀਓ ਨੂੰ ਗਿੱਪੀ ਗਰੇਵਾਲ ਦੇ ਪ੍ਰਸ਼ੰਸਕ ਪਸੰਦ ਕਰ ਰਹੇ ਹਨ ਅਤੇ ਇਸ ‘ਤੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ। ਇਸ ਦੇ ਨਾਲ ਹੀ ‘ਅਰਦਾਸ’ ਵਰਗੀਆਂ ਹਿੱਟ ਫ਼ਿਲਮਾਂ ਵੀ ਦਿੱਤੀਆਂ ਹਨ।

Aarti dhillon

This news is Content Editor Aarti dhillon