ਗਿੱਪੀ ਗਰੇਵਾਲ ਨੇ ਪਤਨੀ ਰਵਨੀਤ ਨੂੰ ਇੰਝ ਦਿੱਤੀ ਜਨਮਦਿਨ ਦੀ ਵਧਾਈ, ਕਲਾਕਾਰਾਂ ਨੇ ਵੀ ਲਾਇਆ ਵਧਾਈਆਂ ਦਾ ਤਾਂਤਾ

Tuesday, Aug 31, 2021 - 12:54 PM (IST)

ਗਿੱਪੀ ਗਰੇਵਾਲ ਨੇ ਪਤਨੀ ਰਵਨੀਤ ਨੂੰ ਇੰਝ ਦਿੱਤੀ ਜਨਮਦਿਨ ਦੀ ਵਧਾਈ, ਕਲਾਕਾਰਾਂ ਨੇ ਵੀ ਲਾਇਆ ਵਧਾਈਆਂ ਦਾ ਤਾਂਤਾ

ਚੰਡੀਗੜ੍ਹ (ਬਿਊਰੋ) - ਪੰਜਾਬੀ ਗਾਇਕ ਗਿੱਪੀ ਗਰੇਵਾਲ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੇ ਹਨ। ਅੱਜ ਉਨ੍ਹਾਂ ਦੀ ਪਤਨੀ ਰਵਨੀਤ ਗਰੇਵਾਲ ਦਾ ਜਨਮਦਿਨ ਹੈ, ਜਿਸ ਕਰਕੇ ਉਨ੍ਹਾਂ ਨੇ ਆਪਣੀ ਪਤਨੀ ਨਾਲ ਰੋਮਾਂਟਿਕ ਤਸਵੀਰਾਂ ਪੋਸਟ ਕਰਦੇ ਹੋਏ ਪਿਆਰੀ ਜਿਹੀ ਕੈਪਸ਼ਨ ਪਾਈ ਹੈ।

PunjabKesari

ਗਿੱਪੀ ਗਰੇਵਾਲ ਨੇ ਤਸਵੀਰਾਂ ਨਾਲ ਬਣਾਈ ਵੀਡੀਓ ਨੂੰ ਪੋਸਟ ਕਰਦੇ ਹੋਏ ਲਿਖਿਆ ਹੈ, ''My love for you will always be pure and soulful ❤️ ਮੈਂ ਤੁਹਾਨੂੰ ਪਿਆਰ ਕਰਨਾ ਕਦੇ ਨਹੀਂ ਰੋਕ ਸਕਦਾ...ਮੈਂ ਤੁਹਾਡੇ ਖ਼ਾਸ ਦਿਨ 'ਤੇ ਤੁਹਾਨੂੰ ਸ਼ੁਭਕਾਮਨਾਵਾਂ ਦੇਣ ਲਈ ਸ਼ਬਦ ਨਹੀਂ ਮਿਲ ਰਹੇ ਨੇ... ਜਨਮਦਿਨ ਮੁਬਾਰਕ Mrs. Grewal ❤️।' ਇਸ ਪੋਸਟ 'ਤੇ ਕਲਾਕਾਰ अਤੇ ਪ੍ਰਸ਼ੰਸਕ ਵੀ ਕੁਮੈਂਟ ਕਰਕੇ ਵਧਾਈਆਂ ਦੇ ਰਹੇ ਹਨ।

PunjabKesari

ਦੱਸ ਦੇਈਏ ਰਵਨੀਤ ਗਰੇਵਾਲ ਕਈ ਪੰਜਾਬੀ ਫ਼ਿਲਮਾਂ ਪ੍ਰੋਡਿਊਸਰ ਵੀ ਕਰ ਚੁੱਕੀ ਹੈ। ਗਿੱਪੀ ਗਰੇਵਾਲ ਅਤੇ ਰਵਨੀਤ ਗਰੇਵਾਲ ਪੰਜਾਬ ਫ਼ਿਲਮਾਂ ਨੂੰ ਵੱਖਰੇ ਮੁਕਾਮ 'ਤੇ ਪਹੁੰਚਾਉਣ ਲਈ ਲਗਾਤਾਰ ਮਨੋਰੰਜਨ ਜਗਤ 'ਚ ਕੰਮ ਕਰ ਰਹੇ ਹਨ। ਸਾਲ 2019 ਪਰਮਾਤਮਾ ਦੀ ਮਿਹਰ ਨਾਲ ਗਿੱਪੀ ਗਰੇਵਾਲ ਤੇ ਰਵਨੀਤ ਤੀਜੀ ਵਾਰ ਮਾਤਾ-ਪਿਤਾ ਬਣੇ ਅਤੇ ਉਨ੍ਹਾਂ ਦੇ ਘਰ ਪੁੱਤਰ ਨੇ ਜਨਮ ਲਿਆ।

PunjabKesari

ਦੋਵਾਂ ਨੇ ਆਪਣੇ ਪੁੱਤਰ ਦਾ ਨਾਂ ਗੁਰਬਾਜ਼ ਗਰੇਵਾਲ ਰੱਖਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦੇ ਦੋ ਪੁੱਤਰ ਏਕਮ ਤੇ ਸ਼ਿੰਦਾ ਹਨ। ਗਿੱਪੀ ਗਰੇਵਾਲ ਅਕਸਰ ਹੀ ਆਪਣੇ ਤਿੰਨ ਪੁੱਤਰਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ। 

PunjabKesari

ਜੇ ਗੱਲ ਕਰੀਏ ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਇੰਨੀਂ ਦਿਨੀਂ ਆਪਣੀ ਨਵੀਂ ਮਿਊਜ਼ਿਕ ਐਲਬਮ ‘Limited Edition’ ਕਰਕੇ ਸੁਰਖੀਆਂ ਬਟੋਰ ਰਹੇ ਹਨ। ਇਸ ਤੋਂ ਇਲਾਵਾ ਬਹੁਤ ਜਲਦ ਉਹ ਵੱਡੇ ਪਰਦੇ 'ਤੇ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ।

PunjabKesari


author

sunita

Content Editor

Related News