ਅੱਜ ਹੈ ਗਿੱਪੀ ਗਰੇਵਾਲ ਦੇ ਵੱਡੇ ਪੁੱਤਰ ਏਕਮ ਦਾ ਜਨਮਦਿਨ, ਪੋਸਟ ਸਾਂਝੀ ਕਰ ਆਖੀ ਇਹ ਗੱਲ

Wednesday, May 04, 2022 - 11:13 AM (IST)

ਅੱਜ ਹੈ ਗਿੱਪੀ ਗਰੇਵਾਲ ਦੇ ਵੱਡੇ ਪੁੱਤਰ ਏਕਮ ਦਾ ਜਨਮਦਿਨ, ਪੋਸਟ ਸਾਂਝੀ ਕਰ ਆਖੀ ਇਹ ਗੱਲ

ਚੰਡੀਗੜ੍ਹ (ਬਿਊਰੋ)– ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਦੇ ਵੱਡੇ ਪੁੱਤਰ ਏਕਮ ਗਰੇਵਾਲ ਦਾ ਅੱਜ ਜਨਮਦਿਨ ਹੈ। ਇਸ ਖ਼ਾਸ ਮੌਕੇ ’ਤੇ ਗਿੱਪੀ ਗਰੇਵਾਲ ਨੇ ਸੋਸ਼ਲ ਮੀਡੀਆ ’ਤੇ ਇਕ ਖ਼ਾਸ ਪੋਸਟ ਸਾਂਝੀ ਕੀਤੀ ਹੈ।

ਇਸ ਪੋਸਟ ’ਚ ਗਿੱਪੀ ਗਰੇਵਾਲ ਨੇ ਏਕਮ ਨਾਲ ਕੁਝ ਪਿਆਰੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਤਸਵੀਰਾਂ ਨਾਲ ਕੈਪਸ਼ਨ ’ਚ ਗਿੱਪੀ ਗਰੇਵਾਲ ਲਿਖਦੇ ਹਨ, ‘ਜਨਮਦਿਨ ਮੁਬਾਰਕ ਪੁੱਤਰ ਏਕਮ ਗਰੇਵਾਲ। ਤੂੰ ਮੇਰਾ ਮਾਣ, ਮੇਰਾ ਪਿਆਰ ਤੇ ਮੇਰਾ ਸਭ ਕੁਝ ਹੈ।’

ਇਹ ਖ਼ਬਰ ਵੀ ਪੜ੍ਹੋ : ਸਲਮਾਨ ਖ਼ਾਨ ਤੇ ਸ਼ਹਿਨਾਜ਼ ਗਿੱਲ ਦੀ ਇੰਨੀ ਪਿਆਰੀ ਵੀਡੀਓ ਤੁਸੀਂ ਕਦੇ ਨਹੀਂ ਦੇਖੀ ਹੋਣੀ

ਦੱਸ ਦੇਈਏ ਕਿ ਇਸ ਪੋਸਟ ’ਤੇ ਏਕਮ ਗਰੇਵਾਲ ਨੇ ਕੁਮੈਂਟ ਵੀ ਕੀਤਾ ਹੈ। ਏਕਮ ਗਰੇਵਾਲ ਨੇ 3 ਦਿਲ ਵਾਲੀਆਂ ਇਮੋਜੀਜ਼ ਕੁਮੈਂਟ ’ਚ ਬਣਾਈਆਂ ਹਨ। ਇਸ ਦੇ ਨਾਲ ਹੀ ਸਪੀਡ ਰਿਕਾਰਡਸ, ਬੱਬਲ ਰਾਏ ਤੇ ਧੀਰਜ ਕੁਮਾਰ ਦੇ ਸੋਸ਼ਲ ਮੀਡੀਆ ਹੈਂਡਲਸ ਤੋਂ ਵੀ ਕੁਮੈਂਟ ਕੀਤੇ ਗਏ ਹਨ।

PunjabKesari

ਗਿੱਪੀ ਗਰੇਵਾਲ ਦੇ ਕੰਮਕਾਜ ਦੀ ਗੱਲ ਕਰੀਏ ਤਾਂ ਇਨ੍ਹੀਂ ਦਿਨੀਂ ਉਹ ‘ਮਾਂ’ ਫ਼ਿਲਮ ਦੀ ਪ੍ਰਮੋਸ਼ਨ ’ਚ ਰੁੱਝੇ ਹੋਏ ਹਨ। ਇਹ ਫ਼ਿਲਮ 6 ਮਈ ਨੂੰ ਦੁਨੀਆ ਭਰ ’ਚ ਰਿਲੀਜ਼ ਹੋਣ ਜਾ ਰਹੀ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News