ਗਿੱਪੀ ਗਰੇਵਾਲ ਦੇ ਪੁੱਤਰ ਸ਼ਿੰਦਾ ਨੇ ਜਿੱਤਿਆ ਲੋਕਾਂ ਦਾ ਦਿਲ, ਇਹ ਤਸਵੀਰਾਂ ਬਣੀਆਂ ਖਿੱਚ ਦਾ ਕੇਂਦਰ

Tuesday, Oct 18, 2022 - 04:43 PM (IST)

ਗਿੱਪੀ ਗਰੇਵਾਲ ਦੇ ਪੁੱਤਰ ਸ਼ਿੰਦਾ ਨੇ ਜਿੱਤਿਆ ਲੋਕਾਂ ਦਾ ਦਿਲ, ਇਹ ਤਸਵੀਰਾਂ ਬਣੀਆਂ ਖਿੱਚ ਦਾ ਕੇਂਦਰ

ਜਲੰਧਰ (ਬਿਊਰੋ) : ਪੰਜਾਬੀ ਫ਼ਿਲਮ ਇੰਡਸਟਰੀ ਦੇ ਦੇਸੀ ਰੌਕਸਟਾਰ ਗਿੱਪੀ ਗਰੇਵਾਲ ਦੇ ਪੁੱਤਰ ਸ਼ਿੰਦਾ ਗਰੇਵਾਲ ਹਮੇਸ਼ਾ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਨਾਲ ਸੋਸ਼ਲ ਮੀਡੀਆ 'ਤੇ ਲਾਈਮ ਲਾਈਟ 'ਚ ਆ ਜਾਂਦਾ ਹੈ। ਹਾਲ ਹੀ 'ਚ ਸ਼ਿੰਦੇ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜੋ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਦਰਸ਼ਕਾਂ ਵਲੋਂ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। 

PunjabKesari

ਦੱਸ ਦਈਏ ਕਿ ਹਾਲ ਹੀ 'ਚ ਸ਼ਿੰਦਾ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਪੋਸਟ ਕੀਤੀਆਂ ਹਨ, ਜੋ ਖਿੱਚ ਦਾ ਕੇਂਦਰ ਬਣਿਆ ਹੈ।

PunjabKesari

ਇਨ੍ਹਾਂ ਤਸਵੀਰਾਂ 'ਚ ਸ਼ਿੰਦਾ ਟਰੈਕਟਰ ਦੇ ਬਣੇ ਢਾਂਚੇ 'ਤੇ ਬੈਠਿਆ ਨਜ਼ਰ ਆ ਰਿਹਾ ਹੈ। ਇਨ੍ਹਾਂ ਤਸਵੀਰਾਂ 'ਤੇ ਲੋਕ ਕੁਮੈਂਟ ਕਰਕੇ ਸ਼ਿੰਦੇ ਦੀਆਂ ਤਾਰੀਫ਼ਾਂ ਕਰ ਰਹੇ ਹਨ।

PunjabKesari

ਇਸ ਤੋਂ ਪਹਿਲਾਂ ਸ਼ਿੰਦੇ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋਇਆ ਸੀ, ਜਿਸ 'ਚ ਉਹ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਕਰਦੇ ਹੋਇਆ ਨਜ਼ਰ ਆਇਆ ਸੀ। ਵੀਡੀਓ 'ਚ ਉਹ ਚੌਰ ਸਾਹਿਬ ਜੀ ਨਾਲ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਅਦਾ ਕਰਦਾ ਹੋਇਆ ਨਜ਼ਰ ਆਇਆ ਸੀ। ਦੱਸ ਦਈਏ ਕਿ ਇਸ ਵੀਡੀਓ ਨੂੰ ਗੁਰਬਾਜ਼ ਗਰੇਵਾਲ ਦੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤਾ ਗਿਆ ਹੈ।

PunjabKesari

ਇਸ ਵੀਡੀਓ 'ਚ ਗਾਇਕ ਹੈਪੀ ਰਾਏਕੋਟੀ ਦਾ ਧਾਰਮਿਕ ਗੀਤ 'Wah Guru' ਸੁਣਨ ਨੂੰ ਮਿਲ ਰਿਹਾ ਹੈ। ਪ੍ਰਸ਼ੰਸਕ ਇਸ ਵੀਡੀਓ ਨੂੰ ਖ਼ੂਬ ਪਸੰਦ ਕਰ ਰਹੇ ਹਨ ਅਤੇ ਯੂਜ਼ਰਸ ਵੀ ਕੁਮੈਂਟ ਬਾਕਸ 'ਚ ਵਾਹਿਗੁਰੂ ਜੀ ਲਿਖ ਰਹੇ ਹਨ।

PunjabKesari

ਦੱਸਣਯੋਗ ਹੈ ਕਿ ਸ਼ਿੰਦਾ ਗਰੇਵਾਲ ਪੰਜਾਬੀ ਫ਼ਿਲਮੀ ਜਗਤ 'ਚ ਬਤੌਰ ਬਾਲ ਕਲਾਕਾਰ ਕੰਮ ਕਰ ਰਿਹਾ ਹੈ। ਇੰਨੀਂ ਦਿਨੀਂ ਉਹ 'ਕੈਰੀ ਆਨ ਜੱਟਾ-3' ਦੀ ਸ਼ੂਟਿੰਗ ਕਰ ਰਿਹਾ ਹੈ। ਇਸ ਫ਼ਿਲਮ 'ਚ ਉਹ ਬਿਨੂੰ ਢਿੱਲੋਂ ਦੇ ਪੁੱਤਰ ਦੇ ਕਿਰਦਾਰ 'ਚ ਨਜ਼ਰ ਆਵੇਗਾ। ਇਸ ਤੋਂ ਇਲਾਵਾ ਸ਼ਿੰਦਾ ਆਪਣੇ ਪਿਤਾ ਗਿੱਪੀ ਗਰੇਵਾਲ ਨਾਲ ਫ਼ਿਲਮ 'ਸ਼ਿੰਦਾ ਸ਼ਿੰਦਾ ਨੋ ਪਾਪਾ' 'ਚ ਵੀ ਨਜ਼ਰ ਆਵੇਗਾ। ਪਿਛਲੇ ਸਾਲ 'ਹੌਸਲਾ ਰੱਖ' ਫ਼ਿਲਮ 'ਚ ਨਜ਼ਰ ਆਇਆ ਸੀ। ਇਸ ਫ਼ਿਲਮ 'ਚ ਉਹ ਦਿਲਜੀਤ ਦੋਸਾਂਝ, ਸੋਨਮ ਬਾਜਵਾ ਤੇ ਸ਼ਹਿਨਾਜ਼ ਗਿੱਲ ਨਾਲ ਅਦਾਕਾਰੀ ਕਰਦੇ ਹੋਇਆ ਨਜ਼ਰ ਆਇਆ ਸੀ।


author

sunita

Content Editor

Related News