ਗਿੱਪੀ ਗਰੇਵਾਲ ਫ਼ਿਲਮ ''ਅਰਦਾਸ ਸਰਬੱਤ ਦੇ ਭਲੇ ਦੀ'' ਨੂੰ ਪਿਆਰ ਦੇਣ ਲਈ ਫੈਨਜ਼ ਦਾ ਕੀਤਾ ਧੰਨਵਾਦ

Friday, Sep 27, 2024 - 09:21 AM (IST)

ਗਿੱਪੀ ਗਰੇਵਾਲ ਫ਼ਿਲਮ ''ਅਰਦਾਸ ਸਰਬੱਤ ਦੇ ਭਲੇ ਦੀ'' ਨੂੰ ਪਿਆਰ ਦੇਣ ਲਈ ਫੈਨਜ਼ ਦਾ ਕੀਤਾ ਧੰਨਵਾਦ

ਜਲੰਧਰ- ਮਸ਼ਹੂਰ ਪੰਜਾਬੀ ਗਾਇਕ ਗਿੱਪੀ ਗਰੇਵਾਲ ਗਾਇਕੀ ਦੇ ਨਾਲ ਬਤੌਰ ਨਿਰਮਾਤਾ ਵੀ ਆਪਣੀ ਵੱਖਰੀ ਪਛਾਣ ਬਣਾਉਣ ਵੱਲ ਅੱਗੇ ਵੱਧ ਰਹੇ ਹਨ। ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਸਿਨੇਮਾ ਘਰਾਂ 'ਤੇ ਚੰਗਾ ਪ੍ਰਦਰਸ਼ਨ ਕਰ ਰਹੀ ਹੈ, ਇਸ ਫਿਲਮ ਦੀ ਸਫਲਤਾਂ ਮਗਰੋਂ ਹੁਣ ਗਾਇਕ  ਨੇ ਵੀਡੀਓ ਨੂੰ ਸਾਂਝਾ ਕਰਦੇ ਹੋਏ ਫੈਨਜ਼ ਦਾ ਧੰਨਵਾਦ ਕੀਤਾ ਹੈ।ਦੱਸ ਦਈਏ ਕਿ ਗਾਇਕੀ ਤੇ ਅਦਾਕਾਰੀ ਦੇ ਨਾਲ-ਨਾਲ ਗਿੱਪੀ ਗਰੇਵਾਲ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਗਿੱਪੀ ਅਕਸਰ ਹੀ ਫੈਨਜ਼ ਨਾਲ ਸੋਸ਼ਲ ਮੀਡੀਆ ਦੇ ਜ਼ਰੀਏ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੇ ਅਪਡੇਟ ਸ਼ੇਅਰ ਕਰਦੇ ਰਹਿੰਦੇ ਹਨ।  

 

 
 
 
 
 
 
 
 
 
 
 
 
 
 
 
 

A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)

ਹਾਲ ਹੀ ਵਿੱਚ ਗਿੱਪੀ ਗਰੇਵਾਲ ਨੇ ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਨਾਲ ਸਬੰਧਤ ਆਪਣੇ  ਫੈਨਜ਼ ਨਾਲ ਇੱਕ ਲਾਈਵ ਸੈਸ਼ਨ ਕੀਤਾ। ਗਿੱਪੀ ਗਰੇਵਾਲ ਨੇ ਭਾਰਤ ਤੇ ਪਾਕਿਸਤਾਨ ਸਣੇ ਦੇਸ਼ -ਵਿਦੇਸ਼ ਦੇ ਸਾਰੇ ਹੀ ਫੈਨਜ਼ ਦਾ ਫਿਲਮ ਨੂੰ ਭਰਵਾਂ ਹੁੰਗਾਰਾ ਦੇਣ ਲਈ ਧੰਨਵਾਦ ਕੀਤਾ।  ਇਹ ਫਿਲਮ ਬਾਕਸ ਆਫਿਸ ਉੱਤੇ ਚੰਗਾ ਪ੍ਰਦਰਸ਼ਨ ਕਰ ਰਹੀ ਹੈ।  ਗਿੱਪੀ ਗਰੇਵਾਲ ਨੇ ਆਪਣੇ ਲਾਈਵ ਸੈਸ਼ਨ ਦੌਰਾਨ ਫੈਨਜ਼ ਨੂੰ ਧੰਨਵਾਦ ਕਿਹਾ ਹੈ। ਉਨ੍ਹਾਂ ਕਿਹਾ ਕਿ ਤੁਹਾਡੇ ਹੁੰਗਾਰੇ ਨਾਲ ਸਾਡਾ ਹੌਸਲਾ ਵਧ ਜਾਂਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਜਲਦ ਹੀ ਉਹ ਇੱਕ ਹੋਰ ਧਾਰਮਿਕ ਫਿਲਮ ਲੈ ਕੇ ਆ ਰਹੇ ਹਨ, ਜਿਸ ਦਾ ਟਾਈਟਲ ਹੈ 'ਅਕਾਲ'। ਗਿੱਪੀ ਗਰੇਵਾਲ ਨੇ ਫੈਨਜ਼ ਨੂੰ ਕਿਹਾ ਕਿ ਤੁਸੀਂ ਆਪਣਾ ਪਿਆਰ ਤੇ ਸਤਿਕਾਰ ਸਾਡੇ ਉੱਤੇ ਇੰਝ ਹੀ ਬਣਾਈ ਰੱਖੋ ਅਸੀਂ ਜਲਦੀ ਹੀ ਨਵੀਂ ਫਿਲਮ ਵੀ ਲੈ ਆਵਾਂਗੇ।

ਇਹ ਖ਼ਬਰ ਵੀ ਪੜ੍ਹੋ - ਦਿਵਿਆ ਦੱਤਾ ਨਾਲ ਏਅਰਪੋਟ 'ਤੇ ਹੋਈ ਬਦਸਲੂਕੀ, ਪੋਸਟ ਸਾਂਝੀ ਕਰਕੇ ਕੱਡੀ ਭੜਾਸ

ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਬਾਰੇ ਗੱਲ ਕਰੀਏ ਤਾਂ  ਇਹ  ਇੱਕ ਧਾਰਮਿਕ ਫਿਲਮ ਹੈ ਜਿਸ ਵਿੱਚ ਪੂਰੀ ਦੁਨੀਆ ਲਈ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਹੈ। ਇਸ ਫਿਲਮ ਵਿੱਚ ਦਰਸ਼ਕਾਂ ਨੂੰ ਮਨੁੱਖਤਾ ਤੇ ਅਰਦਾਸ ਦੀ ਮਹੱਤਤਾ ਦਰਸਾਈ ਗਈ ਹੈ। ਇਸ ਫਿਲਮ ਨੂੰ ਹੰਬਲ ਮੋਸ਼ਨ ਪਿਕਚਰਸ, ਪੈਰੋਨੋਮਾ ਮਿਊਜ਼ਿਕ ਤੇ ਜਿਓ ਸਟੂਡੀਓ ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ ਹੈ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Priyanka

Content Editor

Related News