‘ਅਰਦਾਸ ਸਰਬੱਤ ਦੇ ਭਲੇ ਦੀ’ ਫ਼ਿਲਮ ਦੇ ਗੀਤਾਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

Monday, Aug 26, 2024 - 06:08 PM (IST)

ਜਲੰਧਰ (ਬਿਊਰੋ)– ਪੰਜਾਬੀ ਫ਼ਿਲਮ ‘ਅਰਦਾਸ ਸਰਬੱਤ ਦੇ ਭਲੇ ਦੀ’ ਫ਼ਿਲਮ ਦੇ ਗੀਤਾਂ ਨੂੰ ਦਰਸ਼ਕਾਂ ਵਲੋਂ ਖ਼ੂਬ ਸਰਾਹਿਆ ਜਾ ਰਿਹਾ ਹੈ। ਇਸ ਫ਼ਿਲਮ ਦੇ ਹੁਣ ਤਕ 2 ਗੀਤ ਰਿਲੀਜ਼ ਹੋਏ ਹਨ।

ਪਹਿਲਾਂ ਗੀਤ ਫ਼ਿਲਮ ਦਾ ਟਾਈਟਲ ਟਰੈਕ ਹੈ, ਜੋ ਯੂਟਿਊਬ ’ਤੇ 4.8 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਇਸ ਗੀਤ ਨੂੰ ਨਛੱਤਰ ਗਿੱਲ ਨੇ ਆਵਾਜ਼ ਦਿੱਤੀ ਹੈ, ਜਿਸ ਦੇ ਬੋਲ ਹੈਪੀ ਰਾਏਕੋਟੀ ਵਲੋਂ ਲਿਖੇ ਗਏ ਹਨ।

ਇਹ ਖ਼ਬਰ ਵੀ ਪੜ੍ਹੋ - ਗਾਇਕ ਐਮੀ ਵਿਰਕ ਦਾ 'ਪੱਗ' 'ਤੇ ਵੱਡਾ ਬਿਆਨ

ਦੂਜਾ ਗੀਤ ‘ਅਸ਼ਕੇ’ ਹੈ, ਜਿਸ ਨੂੰ ਯੂਟਿਊਬ ’ਤੇ 5.8 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਇਸ ਗੀਤ ਨੂੰ ਗਿੱਪੀ ਗਰੇਵਾਲ ਨੇ ਗਾਇਆ ਹੈ, ਜਿਸ ਦੇ ਬੋਲ ਹੈਪੀ ਰਾਏਕੋਟੀ ਵਲੋਂ ਲਿਖੇ ਗਏ ਹਨ।

ਦੱਸ ਦੇਈਏ ਕਿ ‘ਅਰਦਾਸ ਸਰਬੱਤ ਦੇ ਭਲੇ ਦੀ’ ਫ਼ਿਲਮ 13 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਨੂੰ ਗਿੱਪੀ ਗਰੇਵਾਲ ਵਲੋਂ ਲਿਖਿਆ ਤੇ ਡਾਇਰੈਕਟ ਕੀਤਾ ਗਿਆ ਹੈ। ਫ਼ਿਲਮ ਜੀਓ ਸਟੂਡੀਓਜ਼, ਹੰਬਲ ਮੋਸ਼ਨ ਪਿਕਚਰਜ਼ ਤੇ ਪੈਨੋਰਾਮਾ ਸਟੂਡੀਓਜ਼ ਦੀ ਸਾਂਝੀ ਪੇਸ਼ਕਸ਼ ਹੈ।

ਇਹ ਖ਼ਬਰ ਵੀ ਪੜ੍ਹੋ - ਅਦਾਕਾਰਾ ਨੀਰੂ ਬਾਜਵਾ ਪਿੱਛੇ ਆਪਸ 'ਚ ਭਿੜੇ ਫੈਨਜ਼, ਜਾਣੋ ਕੀ ਹੈ ਮਾਮਲਾ

ਫ਼ਿਲਮ ’ਚ ਗਿੱਪੀ ਗਰੇਵਾਲ, ਗੁਰਪ੍ਰੀਤ ਘੁੱਗੀ, ਜੈਸਮੀਨ ਭਸੀਨ, ਨਿਰਮਲ ਰਿਸ਼ੀ, ਪ੍ਰਿੰਸ ਕੰਵਲਜੀਤ ਸਿੰਘ, ਜੱਗੀ ਸਿੰਘ ਤੇ ਸਰਦਾਰ ਸੋਹੀ ਸਮੇਤ ਕਈ ਕਲਾਕਾਰ ਅਹਿਮ ਭੂਮਿਕਾ ਨਿਭਾਅ ਰਹੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


sunita

Content Editor

Related News