ਗਿੱਪੀ ਗਰੇਵਾਲ ਨੇ ਪਤਨੀ ਰਵਨੀਤ ਗਰੇਵਾਲ ਨੂੰ ਜਨਮਦਿਨ ਦੀ ਵਧਾਈ ਦਿੰਦਿਆਂ ਸਾਂਝੀ ਕੀਤੀ ਖ਼ਾਸ ਪੋਸਟ

08/31/2022 11:52:11 AM

ਚੰਡੀਗੜ੍ਹ (ਬਿਊਰੋ)– ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਦੀ ਪਤਨੀ ਰਵਨੀਤ ਗਰੇਵਾਲ ਦਾ ਅੱਜ ਜਨਮਦਿਨ ਹੈ। ਪਤਨੀ ਦੇ ਜਨਮਦਿਨ ਨੂੰ ਖ਼ਾਸ ਬਣਾਉਣ ਲਈ ਗਿੱਪੀ ਗਰੇਵਾਲ ਨੇ ਇਕ ਪੋਸਟ ਇੰਸਟਾਗ੍ਰਾਮ ’ਤੇ ਸਾਂਝੀ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ: ਮੂਸੇਵਾਲਾ ਕਤਲ ਕਾਂਡ ‘ਚ ਲੋੜੀਂਦਾ ਮੁਲਜ਼ਮ ਲਾਰੈਂਸ ਬਿਸ਼ਨੋਈ ਦਾ ਭਾਣਜਾ ਸਚਿਨ ਥਾਪਨ ਵਿਦੇਸ਼ 'ਚ ਗ੍ਰਿਫ਼ਤਾਰ

ਪਹਿਲੀ ਤਸਵੀਰ ’ਚ ਗਿੱਪੀ ਗਰੇਵਾਲ ਤੇ ਉਨ੍ਹਾਂ ਦੀ ਪਤਨੀ ਨਜ਼ਰ ਆ ਰਹੀ ਹੈ। ਦੂਜੀ ਤਸਵੀਰ ’ਚ ਗਿੱਪੀ ਦੀ ਪਤਨੀ ਬਰਥਡੇ ਕੇਕ ਨਾਲ ਨਜ਼ਰ ਆ ਰਹੀ ਹੈ।

PunjabKesari

ਇਨ੍ਹਾਂ ਤਸਵੀਰਾਂ ਦੀ ਕੈਪਸ਼ਨ ’ਚ ਗਿੱਪੀ ਗਰੇਵਾਲ ਲਿਖਦੇ ਹਨ, ‘‘For My Dear Wife @ravneetgrewalofficial Happy Birthday 🎂🎂🎂. You are so sweet to my soul and so dear to my heart. I can’t believe I get to spend every day loving you. You are an incredible woman. I am one lucky man ❤️ I love you ❤️🥰.’’

PunjabKesari

ਦੱਸ ਦੇਈਏ ਕਿ ਗਿੱਪੀ ਗਰੇਵਾਲ ਦੀ 2 ਸਤੰਬਰ ਯਾਨੀ ਇਸੇ ਸ਼ੁੱਕਰਵਾਰ ਫ਼ਿਲਮ ‘ਯਾਰ ਮੇਰਾ ਤਿੱਤਲੀਆਂ ਵਰਗਾ’ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ’ਚ ਗਿੱਪੀ ਗਰੇਵਾਲ ਨਾਲ ਤਨੂੰ ਗਰੇਵਾਲ, ਕਰਮਜੀਤ ਅਨਮੋਲ ਤੇ ਰਾਜ ਧਾਲੀਵਾਲ ਨੇ ਅਹਿਮ ਭੂਮਿਕਾ ਨਿਭਾਈ ਹੈ। ਫ਼ਿਲਮ ਨੂੰ ਵਿਕਾਸ ਵਸ਼ਿਸ਼ਟ ਨੇ ਡਾਇਰੈਕਟ ਕੀਤਾ ਹੈ ਤੇ ਇਸ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News