ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਗਿੱਪੀ ਗਰੇਵਾਲ ਦੇ ਤਿੰਨੇ ਪੁੱਤਰ, ਤਸਵੀਰਾਂ ਆਈਆਂ ਸਾਹਮਣੇ
Friday, Dec 26, 2025 - 05:20 PM (IST)
ਅੰਮ੍ਰਿਤਸਰ- ਪੰਜਾਬੀ ਫਿਲਮ ਇੰਡਸਟਰੀ ਦੇ ਦਿੱਗਜ ਅਦਾਕਾਰ ਅਤੇ ਗਾਇਕ ਗਿੱਪੀ ਗਰੇਵਾਲ ਦੇ ਬੱਚੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਗੁਰੂ ਘਰ ਪਹੁੰਚ ਕੇ ਬੱਚਿਆਂ ਨੇ ਪਵਿੱਤਰ ਸਰੋਵਰ ਦੇ ਦਰਸ਼ਨ ਕੀਤੇ ਅਤੇ ਬੇਹੱਦ ਸ਼ਾਂਤੀ ਭਰੇ ਮਾਹੌਲ ਵਿੱਚ ਇਲਾਹੀ ਗੁਰਬਾਣੀ ਤੇ ਸ਼ਬਦ ਕੀਰਤਨ ਦਾ ਆਨੰਦ ਮਾਣਿਆ। ਇਸ ਮੌਕੇ ਉਨ੍ਹਾਂ ਨੇ ਗੁਰੂ ਚਰਨਾਂ ਵਿੱਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਏਕਮ ਗਰੇਵਾਲ ਨੇ ਕੀਤੀ ਖਰੀਦਦਾਰੀ
ਸਰੋਤਾਂ ਅਨੁਸਾਰ ਇਸ ਧਾਰਮਿਕ ਯਾਤਰਾ ਦੌਰਾਨ ਗਿੱਪੀ ਗਰੇਵਾਲ ਦੇ ਵੱਡੇ ਪੁੱਤਰ ਏਕਮ ਗਰੇਵਾਲ ਨੇ ਗੁਰੂ ਘਰ ਦੇ ਬਾਹਰੋਂ ਕੁਝ ਕੜੇ ਅਤੇ ਹੋਰ ਸਾਮਾਨ ਵੀ ਖਰੀਦਿਆ। ਸੋਸ਼ਲ ਮੀਡੀਆ 'ਤੇ ਬੱਚਿਆਂ ਦੀਆਂ ਇਹ ਤਸਵੀਰਾਂ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ ਅਤੇ ਸੰਗਤ ਵੱਲੋਂ ਉਨ੍ਹਾਂ ਦੀ ਇਸ ਸ਼ਰਧਾ ਦੀ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ।
'Dead End' ਨਾਲ ਫਿਲਮੀ ਸਫ਼ਰ ਦੀ ਸ਼ੁਰੂਆਤ
ਜ਼ਿਕਰਯੋਗ ਹੈ ਕਿ ਏਕਮ ਗਰੇਵਾਲ ਜਲਦੀ ਹੀ ਫਿਲਮ 'Dead End' ਰਾਹੀਂ ਆਪਣੀ ਅਦਾਕਾਰੀ ਦੀ ਪਾਰੀ ਸ਼ੁਰੂ ਕਰਨ ਜਾ ਰਹੇ ਹਨ। ਬੀਤੇ ਦਿਨੀਂ ਇਸ ਫਿਲਮ ਦਾ ਟੀਜ਼ਰ ਵੀ ਜਾਰੀ ਕੀਤਾ ਗਿਆ ਸੀ, ਜਿਸ ਵਿੱਚ ਏਕਮ ਗੈਂਗਸਟਰਾਂ ਨਾਲ ਲੋਹਾ ਲੈਂਦੇ ਹੋਏ ਨਜ਼ਰ ਆਏ ਸਨ। ਇਸ ਫਿਲਮ ਵਿੱਚ ਉਨ੍ਹਾਂ ਨਾਲ ਰਘੁਵੀਰ ਬੋਲੀ ਅਤੇ ਪ੍ਰਿੰਸ ਕੰਵਲਜੀਤ ਸਿੰਘ ਵਰਗੇ ਸਿਤਾਰੇ ਵੀ ਨਜ਼ਰ ਆਉਣਗੇ।
