ਫ਼ਿਲਮ ‘ਗੋਡੇ ਗੋਡੇ ਚਾਅ’ ਦੀ ਦੂਜੇ ਹਫ਼ਤੇ ਵੀ ਹੋਈ ਬੱਲੇ-ਬੱਲੇ, ਕਮਾਏ ਇੰਨੇ ਕਰੋੜ ਰੁਪਏ

06/09/2023 2:37:58 PM

ਚੰਡੀਗੜ੍ਹ (ਬਿਊਰੋ) – ਪੰਜਾਬੀ ਫ਼ਿਲਮ ‘ਗੋਡੇ ਗੋਡੇ ਚਾਅ’ ਸਿਨੇਮਾਘਰਾਂ ’ਚ ਧੁੰਮਾਂ ਪਾ ਰਹੀ ਹੈ। ਇਹ ਫ਼ਿਲਮ ਨੇ ਦੂਜੇ ਹਫ਼ਤੇ ਵੀ ਹਿੱਟ ਰਹੀ ਹੈ। ਹਾਲ ਹੀ 'ਚ ਗੀਤਾਜ਼ ਬਿੰਦਰਖੀਆ ਤੇ ਤਾਨੀਆ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਸਾਂਝੀ ਕੀਤੀ ਹੈ, ਜਿਸ ਉਸ ਨੇ ਦੱਸਿਆ ਕਿ ਇਹ ਫ਼ਿਲਮ ਦੂਜੇ ਹਫ਼ਤੇ ਵੀ ਹਿੱਟ ਰਹੀ ਹੈ। ਨਾਲ ਹੀ ਕਮਾਈ ਦੇ ਅੰਕੜੇ ਵੀ ਦੱਸੇ ਹਨ। ਇਸ ਫ਼ਿਲਮ ਨੇ ਪਹਿਲੇ ਹਫ਼ਤੇ 9.51 ਕਰੋੜ ਰੁਪਏ ਦਾ ਕਾਰੋਬਾਰ ਕੀਤਾ ਹੈ। ਉਥੇ ਹੀ ਦੂਜੇ ਹਫ਼ਤੇ ਇਸ ਫ਼ਿਲਮ ਨੇ 6.72 ਕਰੋੜ ਰੁਪਏ ਦਾ ਕਾਰੋਬਾਰ ਕੀਤਾ। 

ਦੱਸ ਦੇਈਏ ਕਿ ‘ਗੋਡੇ ਗੋਡੇ ਚਾਅ’ ਫ਼ਿਲਮ ’ਚ ਸੋਨਮ ਬਾਜਵਾ, ਤਾਨੀਆ, ਨਿਰਮਲ ਰਿਸ਼ੀ, ਰੁਪਿੰਦਰ ਰੂਪੀ, ਗੀਤਾਜ਼ ਬਿੰਦਰਖੀਆ ਤੇ ਗੁਰਜੈਜ਼ ਵੀ ਮੁੱਖ ਭੂਮਿਕਾਵਾਂ ’ਚ ਹਨ। ਫ਼ਿਲਮ ਨੂੰ ਵਿਜੇ ਕੁਮਾਰ ਅਰੋੜਾ ਨੇ ਡਾਇਰੈਕਟ ਕੀਤਾ ਹੈ। ਇਸ ਫ਼ਿਲਮ ਨੂੰ ਜ਼ੀ ਸਟੂਡੀਓਜ਼ ਤੇ ਵਰੁਣ ਅਰੋੜਾ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ, ਜਿਸ ਦੀ ਕਹਾਣੀ ਜਗਦੀਪ ਸਿੱਧੂ ਨੇ ਲਿਖੀ ਹੈ।

ਅਦਾਕਾਰਾ ਸੋਨਮ ਬਾਜਵਾ ਤੇ ਤਾਨੀਆ ਨੇ ਪਹਿਲਾਂ ‘ਗੁੱਡੀਆਂ ਪਟੋਲੇ’ ’ਚ ਆਪਣੀ ਧਮਾਕੇਦਾਰ ਕੈਮਿਸਟਰੀ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ ਸੀ ਤੇ ਹੁਣ ‘ਗੋਡੇ ਗੋਡੇ ਚਾਅ’ ’ਚ ਪੁਰਾਣੀ ਦੁਨੀਆ ਦਾ ਸੁਹਜ ਲਿਆਂਦਾ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


sunita

Content Editor

Related News