ਜਾਣੋ ਦਰਸ਼ਕਾਂ ਨੂੰ ਕਿਵੇਂ ਦੀ ਲੱਗੀ ਫ਼ਿਲਮ ‘ਗੋਡੇ ਗੋਡੇ ਚਾਅ’, ਦੇਖੋ ਪਬਲਿਕ ਮੂਵੀ ਰੀਵਿਊ (ਵੀਡੀਓ)

05/27/2023 11:32:03 AM

ਜਲੰਧਰ (ਬਿਊਰੋ)– ਪੰਜਾਬੀ ਫ਼ਿਲਮ ‘ਗੋਡੇ ਗੋਡੇ ਚਾਅ’ ਸਿਨੇਮਾਘਰਾਂ ’ਚ ਰਿਲੀਜ਼ ਹੋ ਗਈ ਹੈ। ਇਸ ਫ਼ਿਲਮ ’ਚ ਸੋਨਮ ਬਾਜਵਾ, ਤਾਨੀਆ, ਨਿਰਮਲ ਰਿਸ਼ੀ, ਰੁਪਿੰਦਰ ਰੂਪੀ, ਗੀਤਾਜ਼ ਬਿੰਦਰਖੀਆ ਤੇ ਗੁਰਜੈਜ਼ ਮੁੱਖ ਭੂਮਿਕਾ ਨਿਭਾਅ ਰਹੇ ਹਨ।

ਫ਼ਿਲਮ ਨੂੰ ਲੈ ਕੇ ਲੋਕਾਂ ਦੀ ਪ੍ਰਤੀਕਿਰਿਆ ਵੀ ਸਾਹਮਣੇ ਆ ਗਈ ਹੈ, ਜੋ ਤੁਸੀਂ ਹੇਠਾਂ ਦਿੱਤੀ ਵੀਡੀਓ ’ਤੇ ਕਲਿੱਕ ਕਰਕੇ ਦੇਖ ਸਕਦੇ ਹੋ–

ਦੱਸ ਦੇਈਏ ਕਿ ਇਸ ਫ਼ਿਲਮ ’ਚ ਔਰਤਾਂ ਨੂੰ ‘ਬਰਾਤ’ ’ਚ ਹਿੱਸਾ ਲੈਣ ਤੋਂ ਰੋਕਣ ਵਾਲੇ ਪਿਤਾ-ਪੁਰਖੀ ਰੂੜ੍ਹੀਵਾਦ ਨੂੰ ਤੋੜਨ ਲਈ ਇਕੱਠੇ ਆਉਣ ਬਾਰੇ ਦੱਸਿਆ ਗਿਆ ਹੈ। ਫ਼ਿਲਮ ਦੇ ਟਰੇਲਰ ਨੂੰ ਇਸ ਦੀ ਵਿਲੱਖਣ ਕਹਾਣੀ ਤੇ ਤਾਜ਼ਗੀ ਭਰਪੂਰ ਹਾਸੇ ਲਈ ਬਹੁਤ ਪਿਆਰ ਮਿਲਿਆ ਹੈ।

ਇਹ ਖ਼ਬਰ ਵੀ ਪੜ੍ਹੋ : ਗੁਰਦਾਸ ਮਾਨ ਦੇ ਮੈਲਬੌਰਨ ਸ਼ੋਅ ਲਈ ਬੁੱਕ ਵੈਨਿਊ ਦੀਆਂ ਵੇਖੋ ਤਸਵੀਰਾਂ, ਬੈਠ ਸਕਦੇ ਨੇ 8 ਹਜ਼ਾਰ ਦਰਸ਼ਕ

ਫ਼ਿਲਮ ਨੂੰ ਵਿਜੇ ਕੁਮਾਰ ਅਰੋੜਾ ਨੇ ਡਾਇਰੈਕਟ ਕੀਤਾ ਹੈ। ਇਸ ਫ਼ਿਲਮ ਨੂੰ ਜ਼ੀ ਸਟੂਡੀਓਜ਼ ਤੇ ਵਰੁਣ ਅਰੋੜਾ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ, ਜਿਸ ਦੀ ਕਹਾਣੀ ਜਗਦੀਪ ਸਿੱਧੂ ਨੇ ਲਿਖੀ ਹੈ।

ਨੋਟ– ਤੁਹਾਨੂੰ ‘ਗੋਡੇ ਗੋਡੇ ਚਾਅ’ ਫ਼ਿਲਮ ਕਿਵੇਂ ਦੀ ਲੱਗੀ? ਕੁਮੈਂਟ ਕਰਕੇ ਜ਼ਰੂਰ ਦੱਸੋ।


Rahul Singh

Content Editor

Related News