ਆਮਿਰ ਖ਼ਾਨ ਦੇ ਪ੍ਰਸ਼ੰਸਕਾਂ ਲਈ ਖ਼ਾਸ ਖ਼ਬਰ, ਇਸ ਦਿਨ ਰਿਲੀਜ਼ ਹੋਵੇਗੀ ਅਦਾਕਾਰ ਦੀ ਅਗਲੀ ਫ਼ਿਲਮ

08/29/2023 12:34:52 PM

ਐਂਟਰਟੇਨਮੈਂਟ ਡੈਸਕ– ਆਮਿਰ ਖ਼ਾਨ ਦੇ ਪ੍ਰਸ਼ੰਸਕਾਂ ਲਈ ਖ਼ਾਸ ਖ਼ਬਰ ਸਾਹਮਣੇ ਆਈ ਹੈ। ਆਮਿਰ ਖ਼ਾਨ ਦੀ ਅਗਲੀ ਫ਼ਿਲਮ ਦੀ ਰਿਲੀਜ਼ ਡੇਟ ਦਾ ਐਲਾਨ ਹੋ ਗਿਆ ਹੈ। ਇਸ ਗੱਲ ਦੀ ਜਾਣਕਾਰੀ ਫ਼ਿਲਮ ਸਮੀਖਿਅਕ ਤਰਨ ਆਦਰਸ਼ ਵਲੋਂ ਦਿੱਤੀ ਗਈ ਹੈ।

ਤਰਨ ਆਦਰਸ਼ ਨੇ ਦੱਸਿਆ ਕਿ ਆਮਿਰ ਖ਼ਾਨ ਨੇ ਕ੍ਰਿਸਮਸ 2024 ਦੀ ਤਾਰੀਖ਼ ਬੁੱਕ ਕਰ ਲਈ ਹੈ। ਆਮਿਰ ਖ਼ਾਨ ਪ੍ਰੋਡਕਸ਼ਨਜ਼ ਦੀ ਇਹ 16ਵੀਂ ਫ਼ਿਲਮ ਹੈ। ਉਨ੍ਹਾਂ ਕਿਹਾ ਕਿ ਫ਼ਿਲਮ ’ਚ ਆਮਿਰ ਖ਼ਾਨ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ 20 ਦਸੰਬਰ, 2024 ਨੂੰ ਰਿਲੀਜ਼ ਹੋਵੇਗੀ। ਇਸ ਦੇ ਨਾਲ ਹੀ ਇਸ ਫ਼ਿਲਮ ਦੀ ਸ਼ੂਟਿੰਗ 20 ਜਨਵਰੀ, 2024 ਤੋਂ ਸ਼ੁਰੂ ਹੋਣ ਜਾ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : ਸੰਨੀ ਦਿਓਲ ਹੁਣ ਨਹੀਂ ਬਣਾਉਣਗੇ ਕੋਈ ਫ਼ਿਲਮ, ਕਿਹਾ– ‘ਮੈਂ ਦੀਵਾਲੀਆ ਹੋ ਗਿਆ ਹਾਂ’

ਫ਼ਿਲਮ ਦੇ ਨਾਂ ਦਾ ਅਜੇ ਐਲਾਨ ਨਹੀਂ ਕੀਤਾ ਗਿਆ ਹੈ। ਹਾਲਾਂਕਿ ਇਸ ਦੀ ਪ੍ਰੀ-ਪ੍ਰੋਡਕਸ਼ਨ ਸ਼ੁਰੂ ਹੋ ਗਈ ਹੈ, ਜਿਸ ਬਾਰੇ ਹੋਰ ਜਾਣਕਾਰੀ ਆਉਣ ਵਾਲੇ ਦਿਨਾਂ ’ਚ ਸਾਹਮਣੇ ਆ ਜਾਵੇਗੀ।

PunjabKesari

ਦੱਸ ਦੇਈਏ ਕਿ ਆਮਿਰ ਖ਼ਾਨ ਨੂੰ ਆਖਰੀ ਵਾਰ ‘ਲਾਲ ਸਿੰਘ ਚੱਢਾ’ ਫ਼ਿਲਮ ’ਚ ਦੇਖਿਆ ਗਿਆ ਸੀ। ਇਹ ਫ਼ਿਲਮ 11 ਅਗਸਤ, 2022 ’ਚ ਰਿਲੀਜ਼ ਹੋਈ ਸੀ, ਜਿਸ ਨੂੰ ਸਿਨੇਮਾਘਰਾਂ ’ਚ ਇੰਨਾ ਪਿਆਰ ਨਹੀਂ ਮਿਲਿਆ, ਜਿੰਨਾ ਇਸ ਫ਼ਿਲਮ ਨੂੰ ਓ. ਟੀ. ਟੀ. ’ਤੇ ਮਿਲਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News