ਅਲਵਿਦਾ ਰਾਜਵੀਰ ਜਵੰਦਾ! ਬਾਈਕ ''ਤੇ ਹਿਮਾਚਲ ਜਾਣ ਤੋਂ ਪਹਿਲਾਂ ਮਾਂ ਤੇ ਪਤਨੀ ਨੇ ਆਖੀ ਸੀ ਵੱਡੀ ਗੱਲ
Wednesday, Oct 08, 2025 - 12:30 PM (IST)

ਐਂਟਰਟੇਨਮੈਂਟ ਡੈਸਕ- ਪੰਜਾਬੀ ਮਿਊਜ਼ਿਕ ਅਤੇ ਫਿਲਮ ਇੰਡਸਟਰੀ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਆਈ ਹੈ। ਆਪਣੀ ਸੁਰੀਲੀ ਗਾਇਕੀ ਨਾਲ ਲੱਖਾਂ ਦਿਲਾਂ 'ਤੇ ਰਾਜ ਕਰਨ ਵਾਲੇ ਪ੍ਰਸਿੱਧ ਕਲਾਕਾਰ ਰਾਜਵੀਰ ਜਵੰਦਾ ਹੁਣ ਸਾਡੇ ਵਿੱਚ ਨਹੀਂ ਰਹੇ। ਉਨ੍ਹਾਂ ਦੇ ਅਚਾਨਕ ਦੇਹਾਂਤ ਨੇ ਪੂਰੇ ਮਨੋਰੰਜਨ ਭਾਈਚਾਰੇ ਨੂੰ ਸਦਮੇ ਵਿੱਚ ਪਾ ਦਿੱਤਾ ਹੈ।
ਇਹ ਵੀ ਪੜ੍ਹੋ- ਅਲਵਿਦਾ ਰਾਜਵੀਰ ਜਵੰਦਾ; ਜਾਣੋ ਕਿੰਝ ਰਿਹਾ ਪੰਜਾਬ ਪੁਲਸ ਮੁਲਾਜ਼ਮ ਤੋਂ ਗਾਇਕ ਬਣਨ ਦਾ ਸਫ਼ਰ
ਜ਼ਿੰਦਗੀ ਦੀ ਜੰਗ ਹਾਰੇ ਰਾਜਵੀਰ ਜਵੰਦਾ
ਰਿਪੋਰਟਾਂ ਅਨੁਸਾਰ ਰਾਜਵੀਰ ਜਵੰਦਾ ਹਿਮਾਚਲ ਪ੍ਰਦੇਸ਼ ਵਿੱਚ ਇੱਕ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਇਸ ਗੰਭੀਰ ਹਾਦਸੇ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਮਾਹਰ ਡਾਕਟਰਾਂ ਦੀ ਇੱਕ ਟੀਮ ਉਨ੍ਹਾਂ ਦੀ ਜਾਨ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਸੀ ਪਰ ਉਹ ਠੀਕ ਨਾ ਹੋ ਸਕੇ। ਹਾਲਾਂਕਿ ਜ਼ਿੰਦਗੀ ਅਤੇ ਮੌਤ ਦੀ ਇਸ ਲੜਾਈ ਵਿੱਚ ਜਵੰਦਾ ਜ਼ਿੰਦਗੀ ਦੀ ਜੰਗ ਹਾਰ ਗਏ। ਉਨ੍ਹਾਂ ਦੇ ਅਚਾਨਕ ਦੇਹਾਂਤ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਪਹੁੰਚਾਇਆ ਹੈ ਜਿਸ ਨਾਲ ਉਨ੍ਹਾਂ ਦੇ ਪ੍ਰਸ਼ੰਸਕ ਸਦਮੇ 'ਚ ਹਨ।
ਇਹ ਵੀ ਪੜ੍ਹੋ- ਮੰਦਭਾਗੀ ਖ਼ਬਰ; ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਹੋਇਆ ਦੇਹਾਂਤ
ਮਾਂ ਅਤੇ ਪਤਨੀ ਨੇ ਕੀਤਾ ਸੀ ਮਨ੍ਹਾ
ਰਿਪੋਰਟਾਂ ਅਨੁਸਾਰ ਉਨ੍ਹਾਂ ਦੇ ਇੱਕ ਕਰੀਬੀ ਦੋਸਤ ਨੇ ਖੁਲਾਸਾ ਕੀਤਾ ਕਿ ਹਿਮਾਚਲ ਜਾਣ ਤੋਂ ਪਹਿਲਾਂ ਉਨ੍ਹਾਂ ਦੀ ਪਤਨੀ ਨੇ ਉਨ੍ਹਾਂ ਨੂੰ ਮੋਟਰ ਸਾਈਕਲ 'ਤੇ ਬਾਹਰ ਜਾਣ ਤੋਂ ਮਨ੍ਹਾ ਕੀਤਾ ਸੀ, ਜਦੋਂ ਕਿ ਉਨ੍ਹਾਂ ਦੀ ਮਾਂ ਵੀ ਚਾਹੁੰਦੀ ਸੀ ਕਿ ਉਹ ਘਰ ਹੀ ਰਹਿਣ। ਪਰ ਕਿਸਮਤ ਨੂੰ ਕੁਝ ਹੋ ਮਨਜ਼ੂਰ ਸੀ। ਪਰਿਵਾਰ, ਦੋਸਤ ਅਤੇ ਪ੍ਰਸ਼ੰਸਕ ਉਨ੍ਹਾਂ ਦੀ ਤੰਦਰੁਸਤੀ ਲਈ ਲਗਾਤਾਰ ਅਰਦਾਸਾਂ ਕਰ ਰਹੇ ਹਨ ਅਤੇ ਪੰਜਾਬੀ ਇੰਡਸਟਰੀ ਇਸ ਉਮੀਦ 'ਚ ਸੀ ਕਿ ਕੋਈ ਚਮਤਕਾਰ ਹੋ ਜਾਵੇਗਾ ਪਰ ਅਜਿਹਾ ਨਹੀਂ ਹੋਇਆ।
ਰਾਜਵੀਰ ਜਵੰਦਾ ਦੀ ਮੌਤ ਨੇ ਨਾ ਸਿਰਫ਼ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਸਗੋਂ ਪੂਰੇ ਪੰਜਾਬੀ ਮਨੋਰੰਜਨ ਜਗਤ ਨੂੰ ਡੂੰਘਾ ਸਦਮਾ ਪਹੁੰਚਾਇਆ ਹੈ। ਉਨ੍ਹਾਂ ਦੀ ਸੰਗੀਤਕ ਯਾਤਰਾ, ਸੰਘਰਸ਼ ਅਤੇ ਅਜ਼ਮਾਇਸ਼ਾਂ ਸਾਰਿਆਂ ਲਈ ਪ੍ਰੇਰਨਾ ਸਰੋਤ ਸਨ। ਹੁਣ ਉਨ੍ਹਾਂ ਦੀਆਂ ਯਾਦਾਂ ਅਤੇ ਉਨ੍ਹਾਂ ਦੀ ਆਵਾਜ਼ ਪ੍ਰਸ਼ੰਸਕਾਂ ਦੇ ਦਿਲਾਂ ਵਿੱਚ ਹਮੇਸ਼ਾ ਰਹੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।