ਫ਼ਿਲਮਾਂ ’ਚ ਸਿੱਖ ਵਿਰੋਧੀ ਕਿਰਦਾਰ ਰੋਕਣ ਲਈ ਸਰਕਾਰਾਂ ਗੰਭੀਰ ਨਹੀਂ : ਭਾਈ ਗਰੇਵਾਲ
Thursday, Aug 31, 2023 - 01:20 PM (IST)
ਅੰਮ੍ਰਿਤਸਰ (ਦੀਪਕ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ‘ਯਾਰੀਆਂ-2’ ਫ਼ਿਲਮ ਦੇ ਜਾਰੀ ਹੋਏ ਇਕ ਗੀਤ ਅੰਦਰ ਸਿੱਖ ਭਾਵਨਾਵਾਂ ਵਿਰੁੱਧ ਫਿਲਮਾਂਕਣ ਨੂੰ ਲੈ ਕੇ ਸਰਕਾਰਾਂ ਨੂੰ ਨਿਸ਼ਾਨੇ ’ਤੇ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ : ਪੰਜਾਬ 'ਚ ਫ਼ਿਲਮ 'ਯਾਰੀਆਂ 2' ਨੂੰ ਲੈ ਭਖਿਆ ਵਿਵਾਦ, ਟੀਮ ਖ਼ਿਲਾਫ਼ FIR ਦਰਜ
ਭਾਈ ਗਰੇਵਾਲ ਨੇ ਆਖਿਆ ਕਿ ਅਕਸਰ ਫਿਲਮਾਂ ਅੰਦਰ ਸਿੱਖ ਮਰਿਆਦਾ, ਸਿਧਾਂਤਾਂ ਅਤੇ ਰਹਿਣੀ ਨੂੰ ਸੱਟ ਮਾਰਨ ਦੀਆਂ ਹਰਕਤਾਂ ਕੀਤੀਆਂ ਜਾਂਦੀਆਂ ਹਨ, ਪਰੰਤੂ ਕੇਂਦਰ ਸਰਕਾਰ ਅਜਿਹੇ ਸੰਜੀਦਾ ਮਾਮਲਿਆਂ ਨੂੰ ਲੈ ਕੇ ਗੰਭੀਰ ਨਹੀਂ ਹੈ। ਉਨ੍ਹਾਂ ਆਖਿਆ ਕਿ ਫਿਲਮ ਸੈਂਸਰ ਬੋਰਡ ਵੱਲੋਂ ਧਾਰਮਿਕ ਭਾਵਨਾਵਾਂ ਨੂੰ ਖਿਆਲ ਵਿਚ ਰੱਖ ਕੇ ਕਦੇ ਵੀ ਫ਼ਿਲਮਾਂ ਦਾ ਨਿਰਖਣ ਨਹੀਂ ਕੀਤਾ ਜਾਂਦਾ। ਇਸੇ ਕਰਕੇ ਹੀ ਫ਼ਿਲਮ ਨਿਰਮਾਤਾ, ਨਿਰਦੇਸ਼ਕ ਅਤੇ ਅਦਾਕਾਰ ਅਜਿਹੀਆਂ ਆਪ ਹੁਦਰੀਆਂ ਹਰਕਤਾਂ ਕਰਦੇ ਹਨ।
ਇਹ ਖ਼ਬਰ ਵੀ ਪੜ੍ਹੋ : ਰੱਖੜੀ ਮੌਕੇ ਸਿੱਧੂ ਦੀ ਯਾਦਗਾਰ ’ਤੇ ਪਹੁੰਚੇ ਬਲਕੌਰ ਸਿੰਘ ਹੋਏ ਭਾਵੁਕ, ਰੋ-ਰੋ ਕੇ ਪੁੱਤ ਨੂੰ ਕੀਤਾ ਯਾਦ (ਵੀਡੀਓ)
ਉਨ੍ਹਾਂ ਕਿਹਾ ਕਿ ਸੈਂਸਰ ਬੋਰਡ ਨੇ ਇਹ ਯਕੀਨੀ ਬਣਾਉਣਾ ਹੁੰਦਾ ਹੈ ਕਿ ਕਿਸੇ ਵੀ ਧਰਮ ਦੀਆਂ ਧਾਰਮਿਕ ਭਾਵਨਾਵਾਂ ਦੇ ਖਿਲਾਫ ਕੋਈ ਵੀ ਫ਼ਿਲਮਾਂਕਣ ਨਾ ਹੋਵੇ, ਪਰੰਤੂ ਸਭ ਜਾਣਦਿਆਂ ਵੀ ਇਹ ਚਲਣ ਜਾਰੀ ਹੈ। ਉਨ੍ਹਾਂ ਕਿਹਾ ਕਿ 'ਯਾਰੀਆਂ-2' ਫ਼ਿਲਮ ਦੇ ਗੀਤ ਵਿਚ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਜਾਣਬੁਝ ਕੇ ਤਾਰ-ਤਾਰ ਕੀਤਾ ਗਿਆ ਅਤੇ ਸਰਕਾਰਾਂ ਫਿਰ ਵੀ ਚੁੱਪ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।