ਮਸ਼ਹੂਰ ਅਦਾਕਾਰ ਗੋਵਿੰਦਾ ਵੀ ਹੋਏ ਕੋਰੋਨਾ ਪਾਜ਼ੇਟਿਵ, ਸੱਸ ਦੀ ਰਿਪੋਰਟ ਵੀ ਪਾਜ਼ੇਟਿਵ, ਹਾਲਤ ਚਿੰਤਾਜਨਕ

04/04/2021 4:00:57 PM

ਮੁੰਬਈ (ਬਿਊਰੋ)– ਬਾਲੀਵੁੱਡ ’ਚ ਕੋਰੋਨਾ ਦਾ ਕਹਿਰ ਵਧਦਾ ਲਗਾਤਾਰ ਵਧਦਾ ਜਾ ਰਿਹਾ ਹੈ। ਆਏ ਦਿਨ ਕਿਸੇ ਨਾ ਕਿਸੇ ਫ਼ਿਲਮੀ ਕਲਾਕਾਰ ਨੂੰ ਕੋਰੋਨਾ ਪਾਜ਼ੇਟਿਵ ਹੁੰਦੇ ਦੇਖਿਆ ਜਾ ਰਿਹਾ ਹੈ। ਹੁਣ ਖ਼ਬਰ ਆ ਰਹੀ ਹੈ ਕਿ ਬਾਲੀਵੁੱਡ ਅਦਾਕਾਰ ਗੋਵਿੰਦਾ ਵੀ ਕੋਰੋਨਾ ਪਾਜ਼ੇਟਿਵ ਹੋ ਗਏ ਹਨ। ਕੁਝ ਸਮਾਂ ਪਹਿਲਾਂ ਅਕਸ਼ੇ ਕੁਮਾਰ ਵਲੋਂ ਵੀ ਆਪਣੇ ਕੋਰੋਨਾ ਪਾਜ਼ੇਟਿਵ ਹੋਣ ਦੀ ਜਾਣਕਾਰੀ ਦਿੱਤੀ ਗਈ ਸੀ, ਜਿਸ ਤੋਂ ਬਾਅਦ ਗੋਵਿੰਦਾ ਨੂੰ ਕੋਰੋਨਾ ਹੋ ਗਿਆ ਹੈ, ਜੋ ਬਾਲੀਵੁੱਡ ’ਚ ਅੱਜ ਦਾ ਦੂਜਾ ਵੱਡਾ ਮਾਮਲਾ ਹੈ।

ਗੋਵਿੰਦਾ ਨੂੰ ਕੋਰੋਨਾ ਵਾਇਰਸ ਹੋਣ ਦੀ ਜਾਣਕਾਰੀ ਉਸ ਦੇ ਬੇਟੇ ਯਸ਼ਵਰਧਨ ਨੇ ਇਕ ਨਿਊਜ਼ ਪੋਰਟਲ ਨੂੰ ਦਿੱਤੀ ਹੈ। ਗੋਵਿੰਦਾ ਦੇ ਬੇਟੇ ਨੇ ਕਿਹਾ ਕਿ ਉਨ੍ਹਾਂ ਨੂੰ ਘਰ ’ਚ ਹੀ ਇਕਾਂਤਵਾਸ ਕੀਤਾ ਗਿਆ ਹੈ ਤੇ ਘਬਰਾਉਣ ਦੀ ਕੋਈ ਜ਼ਰੂਰਤ ਨਹੀਂ ਹੈ।

ਦੱਸਣਯੋਗ ਹੈ ਕਿ ਗੋਵਿੰਦਾ ਦੀ ਪਤਨੀ ਸੁਨੀਤਾ ਦੋ ਹਫਤੇ ਪਹਿਲਾਂ ਹੀ ਕੋਰੋਨਾ ਦਾ ਸ਼ਿਕਾਰ ਹੋਈ ਸੀ ਪਰ ਹੁਣ ਉਹ ਇਸ ਬੀਮਾਰੀ ਤੋਂ ਬਾਹਰ ਆ ਗਈ ਹੈ ਤੇ ਪੂਰੀ ਤਰ੍ਹਾਂ ਠੀਕ ਹੈ। ਗੋਵਿੰਦਾ ਦੇ ਬੇਟੇ ਯਸ਼ਵਰਧਨ ਨੇ ਇਹ ਵੀ ਕਿਹਾ ਕਿ ਉਸ ਦੀ 74 ਸਾਲਾ ਨਾਨੀ ਸਾਵਿਤਰੀ ਸ਼ਰਮਾ ਵੀ ਕੋਰੋਨਾ ਪਾਜ਼ੇਟਿਵ ਹੈ, ਜਿਸ ਦੀ ਸਿਹਤ ਚਿੰਤਾਜਨਕ ਬਣੀ ਹੋਈ ਹੈ।

ਇਸ ’ਤੇ ਗੋਵਿੰਦਾ ਦੀ ਸੈਕਟਰੀ ਸ਼ਸ਼ੀ ਸਿਨ੍ਹਾ ਦਾ ਬਿਆਨ ਵੀ ਸਾਹਮਣੇ ਆਇਆ ਹੈ। ਉਸ ਨੇ ਕਿਹਾ, ‘ਗੋਵਿੰਦਾ ਪਿਛਲੇ ਕੁਝ ਦਿਨਾਂ ਦੀ ਕਮਜ਼ੋਰੀ ਤੇ ਸੁਆਦ ਦੇ ਚਲੇ ਜਾਣ ਨੂੰ ਮਹਿਸੂਸ ਕਰ ਰਹੇ ਸਨ। ਅਜਿਹੇ 'ਚ ਜਦੋਂ ਗੋਵਿੰਦਾ ਦਾ ਕੋਰੋਨਾ ਟੈਸਟ ਕਰਵਾਇਆ ਗਿਆ ਤਾਂ ਉਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ।’

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

Rahul Singh

This news is Content Editor Rahul Singh