ਅਦਾਕਾਰ ਗੋਵਿੰਦਾ ਨੇ ਪੀ.ਐਮ. ਨਾਲ ਕੀਤੀ ਮੁਲਾਕਾਤ, ਤਸਵੀਰ ਸ਼ੇਅਰ ਕਰਦੇ ਹੋਏ ਕਿਹਾ- 'ਇਹ ਮੇਰੇ ਲਈ ਸਨਮਾਨ ਦੀ ਗੱਲ ਹੈ'

05/24/2024 10:47:12 AM

ਮੁੰਬਈ (ਬਿਊਰੋ): ਹਿੰਦੀ ਸਿਨੇਮਾ ਦੇ ਦਿੱਗਜ ਅਦਾਕਾਰ ਗੋਵਿੰਦਾ ਇਨ੍ਹੀਂ ਦਿਨੀਂ ਸੁਰਖੀਆਂ 'ਚ ਹਨ। ਹਾਲ ਹੀ 'ਚ ਮੁੰਬਈ 'ਚ ਇਕ ਪ੍ਰੋਗਰਾਮ ਦੌਰਾਨ ਅਦਾਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ, ਜਿਸ ਦੀ ਫੋਟੋ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀ ਹੈ। ਇਸ ਦੇ ਨਾਲ ਹੀ ਗੋਵਿੰਦਾ ਨੇ ਇੱਕ ਖ਼ਾਸ ਕੈਪਸ਼ਨ ਵੀ ਲਿਖਿਆ ਹੈ। ਹੁਣ ਪੀ.ਐਮ. ਨਾਲ ਅਦਾਕਾਰ ਦੀ ਇਹ ਤਸਵੀਰ ਇੰਟਰਨੈੱਟ 'ਤੇ ਵਾਇਰਲ ਹੋ ਰਹੀ ਹੈ।

PunjabKesari
ਦੱਸ ਦਈਏ ਕਿ 'ਹੀਰੋ ਨੰਬਰ ਵਨ' ਅਦਾਕਾਰ ਗੋਵਿੰਦਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਇਕ ਫੋਟੋ ਸ਼ੇਅਰ ਕਰਦੇ ਹੋਏ ਲਿਖਿਆ, 'ਇਹ ਮੇਰੇ ਲਈ ਸਨਮਾਨ ਦੀ ਗੱਲ ਹੈ ਕਿ ਮੈਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਮਿਲ ਸਕਿਆ ਹਾਂ।' ਤਸਵੀਰ ਵਿੱਚ ਅਦਾਕਾਰ ਪੀ.ਐਮ. ਮੋਦੀ ਨਾਲ ਹੱਥ ਮਿਲਾਉਂਦੇ ਹੋਏ ਨਜ਼ਰ ਆ ਰਹੇ ਹਨ। ਉਨ੍ਹਾਂ ਨੂੰ ਮਿਲਣ ਤੋਂ ਬਾਅਦ ਅਦਾਕਾਰ ਦੇ ਚਿਹਰੇ 'ਤੇ ਖੁਸ਼ੀ ਝਲਕ ਰਹੀ ਹੈ। ਗੋਵਿੰਦਾ ਦੀ ਇਸ ਤਸਵੀਰ ਨੂੰ ਫੈਨਜ਼ ਪੀਐਮ ਮੋਦੀ ਨਾਲ ਕਾਫੀ ਪਸੰਦ ਕਰ ਰਹੇ ਹਨ। ਕੰਮ ਦੀ ਗੱਲ ਕਰੀਏ ਤਾਂ ਗੋਵਿੰਦਾ ਕਾਫ਼ੀ ਸਮੇਂ ਤੋਂ ਫਿਲਮਾਂ ਤੋਂ ਦੂਰ ਹਨ। ਉਹ ਆਖਰੀ ਵਾਰ ਸਾਲ 2019 'ਚ ਫਿਲਮ 'ਰੰਗੀਲਾ ਰਾਜਾ' 'ਚ ਨਜ਼ਰ ਆਏ ਸਨ। ਹਾਲਾਂਕਿ, ਉਨ੍ਹਾਂ ਦੀ ਫ਼ਿਲਮ ਬਾਕਸ ਆਫਿਸ 'ਤੇ ਧਮਾਕੇਦਾਰ ਪ੍ਰਦਰਸ਼ਨ ਕਰਨ ਵਿੱਚ ਅਸਫਲ ਰਹੀ।


Anuradha

Content Editor

Related News