ਅਦਾਕਾਰ ਗੋਵਿੰਦਾ ਨੂੰ ਅੱਜ ਹਸਪਤਾਲ ਤੋਂ ਮਿਲੇਗੀ ਛੁੱਟੀ

Friday, Oct 04, 2024 - 10:12 AM (IST)

ਅਦਾਕਾਰ ਗੋਵਿੰਦਾ ਨੂੰ ਅੱਜ ਹਸਪਤਾਲ ਤੋਂ ਮਿਲੇਗੀ ਛੁੱਟੀ

ਨਵੀਂ ਦਿੱਲੀ : ਗੋਵਿੰਦਾ ਨੂੰ 1 ਅਕਤੂਬਰ ਨੂੰ ਆਪਣੇ ਹੀ ਪਿਸਤੌਲ ਨਾਲ ਮਿਸ ਫਾਇਰ ਕਰਨ ਤੋਂ ਬਾਅਦ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਉਨ੍ਹਾਂ ਨੂੰ ਜੁਹੂ ਦੇ ਕ੍ਰਿਟੀਕੇਅਰ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਜਦੋਂ ਇਹ ਘਟਨਾ ਵਾਪਰੀ ਤਾਂ ਉਸ ਦੀ ਪਤਨੀ ਸੁਨੀਤਾ ਕੋਲਕਾਤਾ ਗਈ ਹੋਈ ਸੀ। ਇਸ ਦੀ ਸੂਚਨਾ ਮਿਲਦੇ ਹੀ ਉਹ ਤੁਰੰਤ ਮੁੰਬਈ ਲਈ ਰਵਾਨਾ ਹੋ ਗਈ।

ਅੱਜ ਮਿਲੇਗੀ ਹਸਪਤਾਲ ਤੋਂ ਛੁੱਟੀ
ਅਦਾਕਾਰ ਦੇ ਪੈਰ 'ਚ ਗੋਲੀ ਵੱਜੀ ਸੀ, ਜਿਸ ਨੂੰ ਹੁਣ ਬਾਹਰ ਕੱਢ ਲਿਆ ਗਿਆ ਹੈ। ਗੋਵਿੰਦਾ ਦੀ ਸਿਹਤ ਫਿਲਹਾਲ ਠੀਕ ਹੈ ਅਤੇ ਉਹ ਖਤਰੇ ਤੋਂ ਬਾਹਰ ਹਨ। ਉਨ੍ਹਾਂ ਦੀ ਪਤਨੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਗੋਵਿੰਦਾ ਦੀ ਸਿਹਤ ਬਾਰੇ ਅਪਡੇਟ ਦਿੱਤੀ। ਸੁਨੀਤਾ ਨੇ ਕਿਹਾ, ਗੋਵਿੰਦਾ ਦੀ ਸਿਹਤ ਠੀਕ ਹੈ। ਅੱਜ ਉਨ੍ਹਾਂ ਨੂੰ ਡਿਸਚਾਰਜ ਕਰ ਦੇਣਗੇ।  

ਇਹ ਖ਼ਬਰ ਵੀ ਪੜ੍ਹੋ - ਹਿਨਾ ਖ਼ਾਨ ਦਾ ਇਹ ਕਦਮ ਮਾਪਿਆ 'ਤੇ ਪਿਆ ਭਾਰੀ, ਰਿਸ਼ਤੇਦਾਰਾਂ ਨੇ ਵੀ ਮੋੜ ਲਿਆ ਮੂੰਹ


ਸੁਨੀਤਾ ਨੇ ਕੀਤੀ ਗੋਵਿੰਦਾ ਲਈ ਪੂਜਾ
ਸੁਨੀਤਾ ਨੇ ਦੱਸਿਆ ਕਿ ਉਨ੍ਹਾਂ ਨੇ ਨਵਰਾਤਰੀ ਦੇ ਪਹਿਲੇ ਦਿਨ ਅਦਾਕਾਰ ਲਈ ਪੂਜਾ ਵੀ ਕੀਤੀ ਹੈ। ਇਸ ਤੋਂ ਬਾਅਦ ਉਹ ਹੱਸਦੀ ਹੈ ਅਤੇ ਕਹਿੰਦੀ ਹੈ, "ਹੀਰੋ ਹੈ ਉਹ ਤਾਂ ਵੈਸੇ ਵੀ ਜਲਦੀ ਠੀਕ ਹੋ ਜਾਵੇਗਾ।" ਇਸ ਤੋਂ ਪਹਿਲਾਂ ਗੋਵਿੰਦਾ ਨੇ ਪ੍ਰਸ਼ੰਸਕਾਂ ਦੀਆਂ ਪ੍ਰਾਰਥਨਾਵਾਂ ਲਈ ਧੰਨਵਾਦ ਕਰਦੇ ਹੋਏ ਹਸਪਤਾਲ ਤੋਂ ਇੱਕ ਵਾਇਸ ਨੋਟ ਵੀ ਸਾਂਝਾ ਕੀਤਾ ਸੀ। ਉਸ ਨੇ ਕਿਹਾ - "ਸਤਿ ਸ੍ਰੀ ਅਕਾਲ, ਨਮਸਕਾਰ, ਮੈਂ ਗੋਵਿੰਦਾ ਹਾਂ। ਤੁਹਾਡੇ ਸਾਰਿਆਂ ਦੇ ਆਸ਼ੀਰਵਾਦ, ਮਾਤਾ-ਪਿਤਾ ਦੇ ਆਸ਼ੀਰਵਾਦ ਅਤੇ ਗੁਰੂ ਦੇ ਆਸ਼ੀਰਵਾਦ ਨਾਲ, ਜੋ ਗੋਲੀ ਵੱਜੀ ਸੀ, ਉਹ ਹੁਣ ਦੂਰ ਹੋ ਗਈ ਹੈ। ਮੈਂ ਆਪਣੇ ਡਾਕਟਰ ਅਗਰਵਾਲ ਦਾ ਬਹੁਤ ਬਹੁਤ ਧੰਨਵਾਦ ਕਰਦਾ ਹਾਂ ਅਤੇ ਤੁਹਾਡੀਆਂ ਸਾਰੀਆਂ ਪ੍ਰਾਰਥਨਾਵਾਂ ਮੈਂ ਤੁਹਾਡਾ ਧੰਨਵਾਦ ਕਰਦਾ ਹਾਂ।”

ਇਹ ਖ਼ਬਰ ਵੀ ਪੜ੍ਹੋ - ਪੰਜਾਬ ਬਾਰੇ ਦਿੱਤੇ ਵਿਵਾਦਤ ਬਿਆਨ ਕਰਕੇ ਮੁੜ ਸੁਰਖੀਆਂ 'ਚ ਕੰਗਨਾ, ਫਿਰ ਮੰਗੇਗੀ ਮੁਆਫ਼ੀ!

ਗੋਵਿੰਦਾ ਨੂੰ ਮਿਲਣ ਪਹੁੰਚੇ ਹਸਪਤਾਲ
ਹਾਦਸਾ ਸਵੇਰੇ 4.45 ਵਜੇ ਦੇ ਕਰੀਬ ਉਸ ਸਮੇਂ ਵਾਪਰਿਆ ਜਦੋਂ ਅਦਾਕਾਰ ਆਪਣਾ ਰਿਵਾਲਵਰ ਸਾਫ਼ ਕਰ ਰਿਹਾ ਸੀ। ਉਨ੍ਹਾਂ ਨੂੰ ਇੱਕ ਈਵੈਂਟ ਲਈ ਕੋਲਕਾਤਾ ਵੀ ਰਵਾਨਾ ਹੋਣਾ ਸੀ। ਕ੍ਰਿਸ਼ਨਾ ਅਭਿਸ਼ੇਕ ਦੀ ਪਤਨੀ ਕਸ਼ਮੀਰਾ, ਭੈਣ ਆਰਤੀ ਸਿੰਘ, ਰਵੀਨਾ ਟੰਡਨ ਅਤੇ ਸ਼ਤਰੂਘਨ ਸਿਨਹਾ ਵੀ ਉਨ੍ਹਾਂ ਨੂੰ ਮਿਲਣ ਹਸਪਤਾਲ ਪਹੁੰਚੇ ਸਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

sunita

Content Editor

Related News