Gulab Sidhu ਨੇ ਨਵੇਂ ਘਰ ''ਚ ਕਰਵਾਇਆ ਸ੍ਰੀ ਅਖੰਡ ਸਾਹਿਬ ਦਾ ਪਾਠ, ਦੇਖੋ ਵੀਡੀਓ

Tuesday, Oct 15, 2024 - 12:41 PM (IST)

Gulab Sidhu ਨੇ ਨਵੇਂ ਘਰ ''ਚ ਕਰਵਾਇਆ ਸ੍ਰੀ ਅਖੰਡ ਸਾਹਿਬ ਦਾ ਪਾਠ, ਦੇਖੋ ਵੀਡੀਓ

ਜਲੰਧਰ- ਮਸ਼ਹੂਰ ਪੰਜਾਬੀ ਗਾਇਕ ਗੁਲਾਬ ਸਿੱਧੂ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਗੁਲਾਬ ਸਿੱਧੂ ਨੇ ਆਪਣੇ ਗੀਤਾਂ ਰਾਹੀਂ ਸਰੋਤਿਆਂ  ਦੇ ਦਿਲਾਂ 'ਚ ਖਾਸ ਥਾਂ ਬਣਾਈ ਹੈ। ਹਾਲ ਹੀ ਵਿੱਚ ਗਾਇਕ ਨੇ ਆਪਣਾ ਨਵਾਂ ਘਰ ਲਿਆ ਹੈ ਤੇ ਗਾਇਕ ਨੇ ਆਪਣੇ ਘਰ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਪਾਠ ਕਰਵਾਇਆ ਹੈ। ਦੱਸ ਦਈਏ ਕਿ ਗੁਲਾਬ ਸਿੱਧੂ ਗਾਇਕੀ ਦੇ ਨਾਲ-ਨਾਲ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਹਾਲ ਹੀ 'ਚ ਗਾਇਕ ਆਪਣੇ ਨਵੇਂ ਘਰ 'ਚ ਸ਼ਿਫਟ ਹੋਏ ਹਨ। ਇਸ ਦੇ ਚੱਲਦੇ ਗਾਇਕ ਨੇ ਆਪਣੇ ਘਰ ਸ੍ਰੀ ਅਖੰਡ ਸਾਹਿਬ ਜੀ ਦਾ ਪਾਠ ਕਰਵਾਇਆ ਜਿਸ ਦੀ ਝਲਕ ਉਨ੍ਹਾਂ ਨੇ ਆਪਣੇ ਫੈਨਜ਼ ਨਾਲ ਸਾਂਝੀ ਕੀਤੀ ਹੈ। 

 

 
 
 
 
 
 
 
 
 
 
 
 
 
 
 
 

A post shared by Gulab Sidhu (@gulabsidhu_)

ਗੁਲਾਬ ਸਿੱਧੂ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ 'ਚ ਤੁਸੀਂ ਗਾਇਕ ਦੇ ਘਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਕਾਸ਼ 'ਤੇ ਸ੍ਰੀ ਅਖੰਡ ਸਾਹਿਬ ਪਾਠ ਦੀ ਝਲਕ ਵੇਖ ਸਕਦੇ ਹੋਏ। ਗਾਇਕ ਨੇ ਵੀਡੀਓ ਸ਼ੇਅਰ ਕਰਦਿਆਂ ਲਿਖਿਆ, 'ਮੇਹਰ ਰੱਖੀਂ ਮੇਰੇ ਮਾਲਕਾ। 'ਗਾਇਕ ਵੱਲੋਂ ਸਾਂਝੀ ਕੀਤੀ ਗਈ ਇਸ ਵੀਡੀਓ 'ਚ ਤੁਸੀਂ ਗਾਇਕ ਨੂੰ ਸਿਰ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁਸਜਿੱਤ ਕਰਕੇ ਘਰ ਲਿਆਉਂਦੇ ਹੋਏ ਵੇਖ ਸਕਦੇ ਹੋ। ਇਸ ਖਾਸ ਮੌਕੇ ਉੱਤੇ ਗੁਲਾਬ ਸਿੱਧੂ ਦੇ ਘਰ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਕਈ ਲੋਕ ਪਹੁੰਚੇ। 

ਇਹ ਖ਼ਬਰ ਵੀ ਪੜ੍ਹੋ -ਸੈਫ ਅਲੀ ਖ਼ਾਨ ਕਰਦੇ ਹਨ ਕਰਿਸ਼ਮਾ ਕਪੂਰ ਤੋਂ Jealous, ਜਾਣੋ ਕਾਰਨ

ਫੈਨਜ਼ ਗੁਲਾਬ ਸਿੱਧੂ ਦੀ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ ਅਤੇ ਉਨ੍ਹਾਂ ਦੀ ਇਸ ਵੀਡੀਓ ਉੱਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਫੈਨਜ਼ ਗਾਇਕ ਨੂੰ ਨਵੇਂ ਘਰ ਲਈ ਵਧਾਈਆਂ ਦੇ ਰਹੇ ਹਨ ਤੇ ਉਨ੍ਹਾਂ ਦੀ ਖੁਸ਼ਹਾਲ ਜ਼ਿੰਦਗੀ ਲਈ ਅਰਦਾਸ ਕਰ ਰਹੇ ਹਨ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Priyanka

Content Editor

Related News