ਗਿੱਪੀ ਗਰੇਵਾਲ ਦੇ ਲਾਡਲੇ ਪੁੱਤਰ ਗੁਰਬਾਜ਼ ਦਾ ਕਿਊਟ ਵੀਡੀਓ ਆਇਆ ਸਾਹਮਣੇ

Monday, Sep 05, 2022 - 05:50 PM (IST)

ਗਿੱਪੀ ਗਰੇਵਾਲ ਦੇ ਲਾਡਲੇ ਪੁੱਤਰ ਗੁਰਬਾਜ਼ ਦਾ ਕਿਊਟ ਵੀਡੀਓ ਆਇਆ ਸਾਹਮਣੇ

ਜਲੰਧਰ (ਬਿਊਰੋ) : ਪੰਜਾਬੀ ਫ਼ਿਲਮ ਇੰਡਸਟਰੀ ਦੇ ਦੇਸੀ ਰੌਕਸਟਾਰ ਗਿੱਪੀ ਗਰੇਵਾਲ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਕੁਝ ਦਿਨ ਪਹਿਲਾਂ ਹੀ ਉਨ੍ਹਾਂ ਦੀ ਫ਼ਿਲਮ 'ਯਾਰ ਮੇਰਾ ਤਿਤਲੀਆਂ ਵਰਗਾ' ਰਿਲੀਜ਼ ਹੋਈ ਹੈ, ਜਿਸ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਦੇ ਨਾਲ ਨਾਲ ਗਿੱਪੀ ਗਰੇਵਾਲ ਦੇ ਤਿੰਨੇ ਬੱਚੇ ਏਕਓਮ ਗਰੇਵਾਲ, ਸ਼ਿੰਦਾ ਗਰੇਵਾਲ ਤੇ ਗੁਰਬਾਜ਼ ਗਰੇਵਾਲ ਵੀ ਖੂਬ ਸੁਰਖੀਆਂ ਬਟੋਰਦੇ ਹਨ। 

ਦੱਸ ਦਈਏ ਕਿ ਏਕਓਮ, ਸ਼ਿੰਦਾ ਤੇ ਗੁਰਬਾਜ਼ ਗਰੇਵਾਲ ਦੀ ਸੋਸ਼ਲ ਮੀਡੀਆ 'ਤੇ ਜ਼ਬਰਦਸਤ ਫ਼ੈਨ ਫ਼ਾਲੋਇੰਗ ਹੈ। ਇਨ੍ਹਾਂ ਦੀ ਹਰ ਤਸਵੀਰ ਤੇ ਵੀਡੀਓ ਸੋਸ਼ਲ ਮੀਡੀਆ 'ਤੇ ਕੁਝ ਹੀ ਪਲਾਂ 'ਚ ਵਾਇਰਲ ਹੋ ਜਾਂਦੀ ਹੈ। ਹਾਲ ਹੀ 'ਚ ਗੁਰਬਾਜ਼ ਗਰੇਵਾਲ ਦੇ ਇੰਸਟਾਗ੍ਰਾਮ 'ਤੇ ਇੱਕ ਨਵੀਂ ਵੀਡੀਓ ਸਾਂਝੀ ਕੀਤੀ ਗਈ ਹੈ। ਇਸ ਵੀਡੀਓ 'ਚ ਦੋਵੇਂ ਭਰਾ ਆਪਣੇ ਪਾਪਾ ਗਿੱਪੀ ਗਰੇਵਾਲ ਨਾਲ ਮਸਤੀ ਕਰਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ।

ਦੱਸਣਯੋਗ ਹੈ ਕਿ ਸ਼ਿੰਦਾ ਗਰੇਵਾਲ ਫ਼ਿਲਮ 'ਅਰਦਾਸ ਕਰਾਂ' ਤੇ 'ਹੌਸਲਾ ਰੱਖ' 'ਚ ਐਕਟਿੰਗ ਕਰ ਚੁੱਕੇ ਹਨ। ਸ਼ਿੰਦਾ ਦੀ ਐਕਟਿੰਗ ਨੂੰ ਲੋਕਾਂ ਨੇ ਖੂਬ ਪਸੰਦ ਕੀਤਾ ਸੀ। ਹੁਣ ਸ਼ਿੰਦਾ ਦੀ ਫ਼ਿਲਮ 'ਸ਼ਿੰਦਾ ਸ਼ਿੰਦਾ ਨੋ ਪਾਪਾ' ਅਪ੍ਰੈਲ 2023 ਚ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ 'ਚ ਸ਼ਿੰਦਾ ਆਪਣੇ ਪਾਪਾ ਗਿੱਪੀ ਗਰੇਵਾਲ ਨਾਲ ਐਕਟਿੰਗ ਕਰਦੇ ਨਜ਼ਰ ਆਉਣਗੇ।   

ਨੋਟ - ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ਵਿਚ ਸਾਂਝੀ ਕਰੋ।


author

sunita

Content Editor

Related News