‘ਬੌਸ ਬੇਬੀ’ ਗੁਰਬਾਜ਼ ਗਰੇਵਾਲ ਦੀ ਨਵੀਂ ਤਸਵੀਰ ਹੋਈ ਸੋਸ਼ਲ ਮੀਡੀਆ ’ਤੇ ਵਾਇਰਲ
Tuesday, Dec 01, 2020 - 09:13 PM (IST)

ਜਲੰਧਰ (ਬਿਊਰੋ)– ਪੰਜਾਬੀ ਗਾਇਕ ਗਿੱਪੀ ਗਰੇਵਾਲ ਦੇ ਛੋਟੇ ਬੇਟੇ ਗੁਰਬਾਜ਼ ਗਰੇਵਾਲ ਨੂੰ ਸੋਸ਼ਲ ਮੀਡੀਆ ’ਤੇ ਖੂਬ ਪਸੰਦ ਕੀਤਾ ਜਾਂਦਾ ਹੈ। ਗਿੱਪੀ ਗਰੇਵਾਲ ਅਕਸਰ ਆਪਣੇ ਬੇਟਿਆਂ ਦੀਆਂ ਕਿਊਟ ਤਸਵੀਰਾਂ ਤੇ ਵੀਡੀਓਜ਼ ਦਰਸ਼ਕਾਂ ਨਾਲ ਸਾਂਝੀਆਂ ਕਰਦੇ ਰਹਿੰਦੇ ਹਨ। ਇਸ ਵਾਰ ਉਨ੍ਹਾਂ ਨੇ ਗੁਰਬਾਜ਼ ਦੀ ਇਕ ਕਿਊਟ ਤਸਵੀਰ ਦਰਸ਼ਕਾਂ ਨਾਲ ਸਾਂਝੀ ਕੀਤੀ ਹੈ।
ਇਸ ਤਸਵੀਰ ’ਚ ਗੁਰਬਾਜ਼ ਗਰੇਵਾਲ ਬੌਸ ਬੇਬੀ ਦੇ ਅੰਦਾਜ਼ ’ਚ ਦਿਖਾਈ ਦੇ ਰਿਹਾ ਹੈ। ਇਹ ਤਸਵੀਰ ਸੋਸ਼ਲ ਮੀਡੀਆ ’ਤੇ ਖੂਬ ਵਾਇਰਲ ਹੋ ਰਹੀ ਹੈ। ਇਸ ਪੋਸਟ ’ਤੇ ਵੱਡੀ ਗਿਣਤੀ ’ਚ ਲਾਈਕਸ ਆ ਚੁੱਕੇ ਹਨ।
ਅਜਿਹਾ ਪਹਿਲੀ ਵਾਰ ਨਹੀਂ ਹੋਇਆ, ਜਦੋਂ ਗੁਰਬਾਜ਼ ਗਰੇਵਾਲ ਦੀ ਤਸਵੀਰ ਵਾਇਰਲ ਹੋਈ ਹੋਵੇ। ਗੁਰਬਾਜ਼ ਦੀਆਂ ਵੀਡੀਓਜ਼ ਤੇ ਤਸਵੀਰਾਂ ਉਦੋਂ ਤੋਂ ਹੀ ਵਾਇਰਲ ਹੋ ਰਹੀਆਂ ਹਨ, ਜਦੋਂ ਤੋਂ ਗਿੱਪੀ ਗਰੇਵਾਲ ਵਲੋਂ ਉਸ ਨੂੰ ਆਪਣੀ ਸੋਸ਼ਲ ਮੀਡੀਆ ਫੈਮਿਲੀ ਨਾਲ ਰੂ-ਬ-ਰੂ ਕਰਵਾਇਆ ਗਿਆ ਹੈ।
ਗੱਲ ਕਰੀਏ ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਨਵੀਂ ਫ਼ਿਲਮ ਦੀ ਸ਼ੂਟਿੰਗ ਕਰ ਰਹੇ ਹਨ। ਇਸ ਤੋਂ ਇਲਾਵਾ ਉਹ ਸਮੇਂ-ਸਮੇਂ ’ਤੇ ਆਪਣੇ ਸਿੰਗਲ ਟਰੈਕਸ ਦੇ ਨਾਲ ਦਰਸ਼ਕਾਂ ਦੇ ਰੂ-ਬ-ਰੂ ਹੁੰਦੇ ਰਹਿੰਦੇ ਹਨ। ਗਿੱਪੀ ਗਰੇਵਾਲ ਦੀ ਹਾਲ ਹੀ ’ਚ ਐਲਬਮ ‘ਦਿ ਮੇਨ ਮੈਨ’ ਵੀ ਰਿਲੀਜ਼ ਹੋਈ ਹੈ, ਜਿਸ ਦੇ ਗੀਤਾਂ ਨੂੰ ਉਨ੍ਹਾਂ ਦੇ ਪ੍ਰਸ਼ੰਸਕ ਭਰਵਾਂ ਹੁੰਗਾਰਾ ਦੇ ਰਹੇ ਹਨ।