ਗੁਰਦਾਸ ਮਾਨ ਨੂੰ ਵੱਡਾ ਝਟਕਾ, ਅਦਾਲਤ ਨੇ ਰੱਦ ਕੀਤੀ ਜ਼ਮਾਨਤ ਅਰਜ਼ੀ
Wednesday, Sep 08, 2021 - 03:15 PM (IST)
ਜਲੰਧਰ (ਸੋਨੂੰ ਮਹਾਜਨ)– ਗੁਰਦਾਸ ਮਾਨ ਨੂੰ ਅੱਜ ਅਦਾਲਤ ਵਲੋਂ ਵੱਡਾ ਝਟਕਾ ਲੱਗਾ ਹੈ। ਮਾਣਯੋਗ ਸੈਸ਼ਨ ਕੋਰਟ ਨੇ ਗੁਰਦਾਸ ਮਾਨ ’ਤੇ ਦਰਜ ਮਾਮਲੇ ਨੂੰ ਲੈ ਕੇ ਸੁਣਵਾਈ ਦੌਰਾਨ ਲਗਾਈ ਗਈ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਦੱਸ ਦੇਈਏ ਕਿ ਮੰਗਲਵਾਰ ਨੂੰ ਦੋਵਾਂ ਪੱਖਾਂ ਦੇ ਵਕੀਲਾਂ ’ਚ ਬਹਿਸ ਹੋਈ ਸੀ, ਜਿਸ ਤੋਂ ਬਾਅਦ ਮਾਣਯੋਗ ਜੱਜ ਨੇ ਫ਼ੈਸਲਾ ਅੱਜ ਲਈ ਸੁਰੱਖਿਅਤ ਰੱਖ ਲਿਆ ਸੀ।
ਅੱਜ ਮਾਣਯੋਗ ਜੱਜ ਨੇ ਫ਼ੈਸਲਾ ਸੁਣਾਉਂਦਿਆਂ ਗੁਰਦਾਸ ਮਾਨ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਕੁਝ ਦਿਨ ਪਹਿਲਾਂ ਬਾਬਾ ਮੁਰਾਦ ਸ਼ਾਹ, ਨਕੋਦਰ ਵਿਖੇ ਮੇਲੇ ਦੌਰਾਨ ਗੁਰਦਾਸ ਮਾਨ ਨੇ ਸਟੇਜ ਤੋਂ ਸਾਈਂ ਲਾਡੀ ਸ਼ਾਹ ਨੂੰ ਸ੍ਰੀ ਗੁਰੂ ਅਮਰਦਾਸ ਜੀ ਦਾ ਵੰਸ਼ ਦੱਸ ਦਿੱਤਾ ਸੀ, ਜਿਸ ਤੋਂ ਬਾਅਦ ਸਿੱਖ ਭਾਈਚਾਰੇ ਨੇ ਤਿੱਖਾ ਰੋਸ ਪ੍ਰਗਟਾਇਆ।
ਇਹ ਖ਼ਬਰ ਵੀ ਪੜ੍ਹੋ : ਅਕਸ਼ੇ ਕੁਮਾਰ ਦੇ ਘਰ ਛਾਇਆ ਮਾਤਮ, ਮਾਂ ਅਰੁਣਾ ਭਾਟੀਆ ਦਾ ਹੋਇਆ ਦਿਹਾਂਤ
ਦੱਸ ਦੇਈਏ ਕਿ ਵਿਰੋਧ ਦੇ ਚਲਦਿਆਂ ਗੁਰਦਾਸ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟਸ ’ਤੇ ਇਕ ਵੀਡੀਓ ਸਾਂਝੀ ਕਰਕੇ ਮੁਆਫ਼ੀ ਵੀ ਮੰਗੀ ਸੀ ਪਰ ਸਿੱਖ ਜਥੇਬੰਦੀਆਂ ਦਾ ਕਹਿਣਾ ਹੈ ਕਿ ਹਰ ਵਾਰ ਗਲਤੀ ਕਰਕੇ ਮੁਆਫ਼ੀ ਮੰਗ ਲੈਣਾ ਸਮੱਸਿਆ ਦਾ ਹੱਲ ਨਹੀਂ ਹੋ ਸਕਦਾ। ਇਸੇ ਲਈ ਉਨ੍ਹਾਂ ਨੇ ਗੁਰਦਾਸ ਮਾਨ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰਵਾਉਣ ਦਾ ਫ਼ੈਸਲਾ ਕੀਤਾ ਸੀ।
ਨੋਟ– ਗੁਰਦਾਸ ਮਾਨ ਦੀ ਜ਼ਮਾਨਤ ਅਰਜ਼ੀ ਰੱਦ ਹੋਣ ਨੂੰ ਤੁਸੀਂ ਕਿਵੇਂ ਦੇਖਦੇ ਹੋ? ਕੁਮੈਂਟ ਕਰਕੇ ਜ਼ਰੂਰ ਦੱਸੋ।