ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਅਗਾਊਂ ਜ਼ਮਾਨਤ ਦੀ ਅਰਜ਼ੀ ਹੋਈ ਮਨਜ਼ੂਰ

Wednesday, Sep 15, 2021 - 11:06 AM (IST)

ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਅਗਾਊਂ ਜ਼ਮਾਨਤ ਦੀ ਅਰਜ਼ੀ ਹੋਈ ਮਨਜ਼ੂਰ

ਚੰਡੀਗੜ੍ਹ (ਬਿਊਰੋ)– ਲੰਮੇ ਸਮੇਂ ਤੋਂ ਵਿਵਾਦਾਂ ’ਚ ਰਹਿਣ ਵਾਲੇ ਪੰਜਾਬੀ ਗਾਇਕ ਗੁਰਦਾਸ ਮਾਨ ਲਈ ਚੰਗੀ ਖ਼ਬਰ ਸਾਹਮਣੇ ਆਈ ਹੈ। ਗੁਰਦਾਸ ਮਾਨ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅਗਾਊਂ ਜ਼ਮਾਨਤ ਦਿੰਦਿਆਂ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। 26 ਅਗਸਤ ਨੂੰ ਗੁਰਦਾਸ ਮਾਨ ਖ਼ਿਲਾਫ਼ ਨਕੋਦਰ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਹੋਇਆ ਸੀ।

ਉਕਤ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਬਚਣ ਲਈ ਹੁਣ ਉਨ੍ਹਾਂ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਪਟੀਸ਼ਨ ਦਾਇਰ ਕਰਕੇ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ। ਹਾਈਕੋਰਟ ਦੀ ਰਜਿਸਟਰੀ ’ਚ ਸੋਮਵਾਰ ਨੂੰ ਇਹ ਪਟੀਸ਼ਨ ਦਾਇਰ ਕੀਤੀ ਗਈ, ਜਿਸ ’ਤੇ ਅੱਜ ਸੁਣਵਾਈ ਹੋਈ।

ਇਹ ਖ਼ਬਰ ਵੀ ਪੜ੍ਹੋ : 20 ਨੂੰ ਅਦਾਲਤ ’ਚ ਪੇਸ਼ ਨਾ ਹੋਈ ਕੰਗਨਾ ਰਣੌਤ ਤਾਂ ਹੋਵੇਗਾ ਵਾਰੰਟ ਜਾਰੀ

ਇਸ ਤੋਂ ਪਹਿਲਾਂ ਇਸ ਮਾਮਲੇ ’ਚ ਗੁਰਦਾਸ ਮਾਨ ਨੇ ਜਲੰਧਰ ਦੀ ਜ਼ਿਲ੍ਹਾ ਅਦਾਲਤ ’ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਨੇ 8 ਸਤੰਬਰ ਨੂੰ ਖ਼ਾਰਜ ਕਰ ਦਿੱਤਾ ਸੀ। ਜ਼ਿਲ੍ਹਾ ਅਦਾਲਤ ਤੋਂ ਪਟੀਸ਼ਨ ਖ਼ਾਰਜ ਹੋਣ ਤੋਂ ਬਾਅਦ ਹੁਣ ਗੁਰਦਾਸ ਮਾਨ ਨੇ ਹਾਈਕੋਰਟ ’ਚ ਪਟੀਸ਼ਨ ਦਾਇਰ ਕਰਕੇ ਅਗਾਊਂ ਜ਼ਮਾਨਤ ਦੀ ਅਪੀਲ ਕੀਤੀ ਸੀ।

ਜ਼ਿਕਰਯੋਗ ਹੈ ਕਿ ਨਕੋਦਰ ’ਚ ਡੇਰਾ ਬਾਬਾ ਮੁਰਾਦ ਸ਼ਾਹ ਵਿਖੇ ਹੋਏ ਮੇਲੇ ਦੌਰਾਨ ਗੁਰਦਾਸ ਮਾਨ ਨੇ ਸਾਈਂ ਲਾਡੀ ਸ਼ਾਹ ਨੂੰ ਸ੍ਰੀ ਗੁਰੂ ਅਮਰਦਾਸ ਜੀ ਦਾ ਵੰਸ਼ ਦੱਸਿਆ ਸੀ। ਇਸ ਤੋਂ ਬਾਅਦ ਉਹ ਵਿਵਾਦਾਂ ’ਚ ਆ ਗਏ। ਉਨ੍ਹਾਂ ਖ਼ਿਲਾਫ਼ ਨਕੋਦਰ ’ਚ 26 ਅਗਸਤ ਨੂੰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਨੂੰ ਲੈ ਕੇ ਐੱਫ਼. ਆਈ. ਆਰ. ਦਰਜ ਕੀਤੀ ਗਈ ਸੀ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News