ਨਸ਼ਿਆਂ ਨੂੰ ਖਤਮ ਕਰਨ ਲਈ ਗੁਰਦਾਸ ਮਾਨ ਆਏ ਅੱਗੇ, ਡੀ. ਜੀ. ਪੀ. ਨੇ ਕੀਤਾ ਧੰਨਵਾਦ
Saturday, Jun 29, 2024 - 09:16 AM (IST)
ਜਲੰਧਰ– ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਵਿਚ ਪੰਜਾਬੀ ਗਾਇਕ ਗੁਰਦਾਸ ਮਾਨ ਵੀ ਸ਼ਾਮਲ ਹੋ ਗਏ ਹਨ।
ਗੁਰਦਾਸ ਮਾਨ ਨੇ ਪੰਜਾਬੀਆਂ ਦੇ ਨਾਂ ਆਪਣੇ ਸੁਨੇਹੇ ਵਿਚ ਕਿਹਾ ਕਿ ਨਸ਼ਿਆਂ ਨੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਰਬਾਦ ਕੀਤੀਆਂ ਹਨ। ਪੰਜਾਬ 'ਚੋਂ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਤੇ ਪੰਜਾਬ ਪੁਲਸ ਵੱਲੋਂ ਨਸ਼ਾ-ਮੁਕਤ ਪੰਜਾਬ ਮੁਹਿੰਮ ਸ਼ੁਰੂ ਕੀਤੀ ਗਈ ਹੈ। ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਪਵੇਗਾ।
ਇਹ ਖ਼ਬਰ ਵੀ ਪੜ੍ਹੋ- ਅਦਾਕਾਰਾ ਹਿਨਾ ਖ਼ਾਨ ਨੂੰ ਹੋਇਆ ਬ੍ਰੇਸਟ ਕੈਂਸਰ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ
ਡੀ. ਜੀ. ਪੀ. ਨੇ ਗੁਰਦਾਸ ਮਾਨ ਦੇ ਇਸ ਕਦਮ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਸੂਬੇ ਵਿਚ ਨਸ਼ਿਆਂ ਦੀ ਰੀੜ੍ਹ ਦੀ ਹੱਡੀ ਤੋੜਨ ਲਈ ਸਖਤ ਮਿਹਨਤ ਕਰ ਰਹੀ ਹੈ। ਸਾਂਝੇ ਯਤਨਾਂ ਨਾਲ ਹੀ ਅਸੀਂ ਸੂਬੇ ਨੂੰ ਨਸ਼ਾ-ਮੁਕਤ ਬਣਾਉਣ ’ਚ ਕਾਮਯਾਬ ਹੋਵਾਂਗੇ।
ਇਹ ਖ਼ਬਰ ਵੀ ਪੜ੍ਹੋ- Sushmita Sen ਨੇ ਬਦਲੀ ਆਪਣੀ ਜਨਮ ਤਾਰੀਖ਼, ਜਾਣੋ ਕੀ ਹੈ ਇਸ ਦਾ ਕਾਰਨ
ਉਨ੍ਹਾਂ ਆਸ ਪ੍ਰਗਟ ਕੀਤੀ ਕਿ ਹੋਰ ਗਾਇਕ ਵੀ ਅੱਗੇ ਆਉਣਗੇ ਅਤੇ ਨਸ਼ਾ-ਮੁਕਤ ਪੰਜਾਬ ਦੇ ਟੀਚੇ ਨੂੰ ਹਾਸਲ ਕਰਨ 'ਚ ਯੋਗਦਾਨ ਪਾਉਣਗੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।