ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ : ਗੁਰਦਾਸ ਮਾਨ ਦੀ ਜ਼ਮਾਨਤ ’ਤੇ ਭਲਕੇ ਆਵੇਗਾ ਫ਼ੈਸਲਾ

09/07/2021 12:04:14 PM

ਜਲੰਧਰ (ਸੋਨੂੰ ਮਹਾਜਨ)– ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਚਲਦਿਆਂ ਪੰਜਾਬੀ ਗਾਇਕ ਗੁਰਦਾਸ ਮਾਨ ਵਿਵਾਦਾਂ ’ਚ ਘਿਰੇ ਹੋਏ ਹਨ। ਸਿੱਖ ਜਥੇਬੰਦੀਆਂ ਦੇ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਪੁਲਸ ਨੇ ਗੁਰਦਾਸ ਮਾਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਸੀ। ਇਸ ਮਾਮਲੇ ਨੂੰ ਲੈ ਕੇ ਗੁਰਦਾਸ ਮਾਨ ਵਲੋਂ ਜ਼ਮਾਨਤ ਅਰਜ਼ੀ ਵੀ ਦਰਜ ਕਰਵਾਈ ਗਈ, ਜਿਸ ’ਤੇ ਅੱਜ ਕੋਰਟ ’ਚ ਸੁਣਵਾਈ ਹੋਈ।

ਅੱਜ ਮਾਣਯੋਗ ਐਡੀਸ਼ਨਲ ਡਿਸਟ੍ਰਿਟਕ ਸੈਸ਼ਨ ਜੱਜ ਮਨਜਿੰਦਰ ਸਿੰਘ ਦੀ ਅਦਾਲਤ ’ਚ ਲੰਮੀ ਬਹਿਸ ਤੋਂ ਬਾਅਦ ਮਾਣਯੋਗ ਜੱਜ ਨੇ ਫ਼ੈਸਲੇ ਨੂੰ ਕੱਲ ਤਕ ਸੁਰੱਖਿਅਤ ਰੱਖ ਲਿਆ ਹੈ। ਗੁਰਦਾਸ ਮਾਨ ਨੂੰ ਜ਼ਮਾਨਤ ਮਿਲੇਗੀ ਜਾਂ ਨਹੀਂ, ਇਸ ’ਤੇ ਫ਼ੈਸਲਾ ਕੱਲ ਯਾਨੀ ਬੁੱਧਵਾਰ ਨੂੰ ਆਵੇਗਾ।

ਇਹ ਖ਼ਬਰ ਵੀ ਪੜ੍ਹੋ : ਗਾਇਕ ਅਮਰਿੰਦਰ ਗਿੱਲ ਹੋਏ ਭਾਵੁਕ, ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਇਹ ਪੋਸਟ

ਦੱਸ ਦੇਈਏ ਕਿ ਇਸ ਦੌਰਾਨ ਸਿੱਖ ਜਥੇਬੰਦੀਆਂ ਵਲੋਂ ਅਦਾਲਤ ਦੇ ਬਾਹਰ ਗੁਰਦਾਸ ਮਾਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਗੁਰਦਾਸ ਮਾਨ ’ਤੇ ਕਾਰਵਾਈ ਨਹੀਂ ਹੁੰਦੀ ਤਾਂ ਉਹ ਹਾਈ ਕੋਰਟ ਤਕ ਵੀ ਪਹੁੰਚ ਕਰਨਗੇ।

ਜਦੋਂ ਮਾਮਲੇ ਨੂੰ ਲੈ ਕੇ ਗੁਰਦਾਸ ਮਾਨ ਦੇ ਵਕੀਲ ਦਰਸ਼ਨ ਸਿੰਘ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨੇ ਮਾਮਲੇ ’ਤੇ ਕੁਝ ਵੀ ਬੋਲਣ ਤੋਂ ਸਾਫ ਤੌਰ ’ਤੇ ਮਨ੍ਹਾ ਕਰ ਦਿੱਤਾ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

Rahul Singh

This news is Content Editor Rahul Singh