ਗੁਰਦਾਸ ਮਾਨ ਦਾ ਨਵਾਂ ਗੀਤ ‘ਚਿੰਤਾ ਨਾ ਕਰ ਯਾਰ’ ਰਿਲੀਜ਼, ਤੁਹਾਨੂੰ ਵੀ ਕਰੇਗਾ ਪ੍ਰੇਰਿਤ (ਵੀਡੀਓ)
Wednesday, Jan 18, 2023 - 12:33 PM (IST)

ਚੰਡੀਗੜ੍ਹ (ਬਿਊਰੋ)– ਪੰਜਾਬੀ ਗਾਇਕ ਗੁਰਦਾਸ ਮਾਨ ਦਾ ਨਵਾਂ ਗੀਤ ‘ਚਿੰਤਾ ਨਾ ਕਰ ਯਾਰ’ ਰਿਲੀਜ਼ ਹੋ ਗਿਆ ਹੈ। ਗੁਰਦਾਸ ਮਾਨ ਨੇ ਆਪਣੇ ਇਸ ਗੀਤ ਦਾ ਟੀਜ਼ਰ ਆਪਣੇ ਜਨਮਦਿਨ ਮੌਕੇ ਰਿਲੀਜ਼ ਕੀਤਾ ਸੀ।
ਇਹ ਖ਼ਬਰ ਵੀ ਪੜ੍ਹੋ : ਇਸ ਬੀਮਾਰੀ ਦੇ ਚਲਦਿਆਂ ਵਧਿਆ ਹਰਨਾਜ਼ ਸੰਧੂ ਦਾ ਭਾਰ, ਮਜ਼ਾਕ ਉਡਾਉਣ ਵਾਲੇ ਜ਼ਰੂਰ ਪੜ੍ਹਨ ਇਹ ਖ਼ਬਰ
‘ਚਿੰਤਾ ਨਾ ਕਰ ਯਾਰ’ ਗੀਤ ਗੁਰਦਾਸ ਮਾਨ ਦੇ ਆਪਣੇ ਯੂਟਿਊਬ ਚੈਨਲ ’ਤੇ ਰਿਲੀਜ਼ ਹੋਇਆ ਹੈ। ਗੀਤ ਦਾ ਮੁੱਖ ਮਕਸਦ ਵੱਖ-ਵੱਖ ਖਿੱਤਿਆਂ ਨਾਲ ਜੁੜੇ ਲੋਕਾਂ ਨੂੰ ਪ੍ਰੇਰਿਤ ਕਰਨਾ ਹੈ।
ਗੀਤ ਨੂੰ ਗਾਉਣ ਦੇ ਨਾਲ-ਨਾਲ ਇਸ ਦੇ ਬੋਲ ਵੀ ਖ਼ੁਦ ਗੁਰਦਾਸ ਮਾਨ ਨੇ ਲਿਖੇ ਹਨ। ਗੀਤ ਨੂੰ ਸੰਗੀਤ ਮਿਸਟਰ ਰੁਬਲ ਤੇ ਇਸ਼ਾਨ ਛਾਬੜਾ ਨੇ ਦਿੱਤਾ ਹੈ।
ਗੀਤ ਦੀ ਵੀਡੀਓ ਗੁਰਦਾਸ ਮਾਨ ਦੇ ਪੁੱਤਰ ਗੁਰਿਕ ਜੀ. ਮਾਨ ਨੇ ਡਾਇਰੈਕਟ ਕੀਤੀ ਹੈ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।