ਗੁਰਦਾਸ ਮਾਨ ਨੇ ਦੇਸ਼-ਵਿਦੇਸ਼ ਦੇ ਪੰਜਾਬੀਆਂ ਨੂੰ ਦਿੱਤੀ ਲੋਹੜੀ ਦੀ ਵਧਾਈ
Tuesday, Jan 13, 2026 - 04:29 PM (IST)
ਐਂਟਰਟੇਨਮੈਂਟ ਡੈਸਕ- ਪੰਜਾਬ ਭਰ ਵਿੱਚ ਅੱਜ ਲੋਹੜੀ ਦਾ ਤਿਉਹਾਰ ਬੜੀ ਹੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਬੱਚੇ ਟੋਲੀਆਂ ਬਣਾ ਕੇ ਘਰ-ਘਰ ਜਾ ਕੇ ਲੋਹੜੀ ਮੰਗਦੇ ਅਤੇ ਰਵਾਇਤੀ ਗੀਤ ਗਾਉਂਦੇ ਨਜ਼ਰ ਆ ਰਹੇ ਹਨ। ਜਿਨ੍ਹਾਂ ਘਰਾਂ ਵਿੱਚ ਨਵੇਂ ਬੱਚੇ ਦਾ ਜਨਮ ਹੋਇਆ ਹੈ ਜਾਂ ਨਵਾਂ ਵਿਆਹ ਹੋਇਆ ਹੈ, ਉੱਥੇ ਵਿਸ਼ੇਸ਼ ਰੌਣਕਾਂ ਲੱਗੀਆਂ ਹੋਈਆਂ ਹਨ। ਇਸ ਮੌਕੇ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਵੀ ਲੋਹੜੀ ਦੀਆਂ ਵਧਾਈਆਂ ਦਿੱਤੀਆਂ ਹਨ।
ਗਾਇਕ ਗੁਰਦਾਸ ਮਾਨ ਨੇ ਸਾਂਝੀ ਕੀਤੀ ਖੁਸ਼ੀ
ਪੰਜਾਬੀ ਸੰਗੀਤ ਜਗਤ ਦੇ ਬਾਬਾ ਬੋਹੜ ਗੁਰਦਾਸ ਮਾਨ ਨੇ ਇਸ ਖਾਸ ਮੌਕੇ 'ਤੇ ਦੇਸ਼ ਅਤੇ ਦੁਨੀਆ ਵਿੱਚ ਵੱਸਦੇ ਸਮੂਹ ਪੰਜਾਬੀਆਂ ਨੂੰ ਲੋਹੜੀ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਇੱਕ ਵੀਡੀਓ ਸਾਂਝੀ ਕਰਕੇ ਆਪਣੀਆਂ ਸ਼ੁਭਕਾਮਨਾਵਾਂ ਭੇਜੀਆਂ, ਜਿਸ 'ਤੇ ਪ੍ਰਸ਼ੰਸਕਾਂ ਵੱਲੋਂ ਵੀ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ।
