ਗੁਰਲੇਜ ਅਖਤਰ ਦੇ ਭਰਾ-ਭਰਜਾਈ ਨੇ ਇੰਝ ਨਿਭਾਈ ''ਕੰਗਨਾ ਖੇਡਣ'' ਦੀ ਰਸਮ, ਵੇਖੋ ਤਸਵੀਰਾਂ

11/09/2021 12:07:35 PM

ਚੰਡੀਗੜ੍ਹ (ਬਿਊਰੋ) - ਪੰਜਾਬੀ ਗਾਇਕਾ ਗੁਰਲੇਜ ਅਖਤਰ ਦੇ ਭਰਾ ਦਾ ਵਿਆਹ ਹਾਲ ਹੀ 'ਚ ਹੋਇਆ ਹੈ, ਜਿਸ ਦੀਆਂ ਕੁਝ ਵੀਡੀਓਜ਼ ਅਤੇ ਤਸਵੀਰਾਂ ਗਾਇਕਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ 'ਚ ਸ਼ੇਅਰ ਕੀਤੀਆਂ ਹਨ। ਗੁਰਲੇਜ ਅਖਤਰ ਵੱਲੋਂ ਸਾਂਝੇ ਕੀਤੇ ਇਸ ਵੀਡੀਓ 'ਚ ਉਸ ਦਾ ਭਰਾ ਅਤੇ ਭਰਜਾਈ 'ਕੰਗਨਾ ਖੇਡਣ' ਦੀ ਰਸਮ ਨਿਭਾ ਰਹੇ ਹਨ।

PunjabKesari

ਇਸ ਵੀਡੀਓ 'ਚ ਗੁਰਲੇਜ ਅਖਤਰ ਦਾ ਪੂਰਾ ਪਰਿਵਾਰ ਨਜ਼ਰ ਆ ਰਿਹਾ ਹੈ। ਗੁਰਲੇਜ ਅਖਤਰ ਦੀ ਭਾਬੀ ਨਵ-ਵਿਆਹੀ ਜੋੜੀ ਨੂੰ ਕੰਗਨਾ ਖਿਡਵਾਉਣ ਦੀ ਰਸਮ ਅਦਾ ਕਰਦੀ ਹੋਈ ਨਜ਼ਰ ਆ ਰਹੀ ਹੈ। ਇਸ ਤੋਂ ਇਲਾਵਾ ਗੁਰਲੇਜ ਨੇ ਇੱਕ ਹੋਰ ਵੀਡੀਓ ਵੀ ਸਾਂਝਾ ਕੀਤਾ ਹੈ, ਜਿਸ 'ਚ ਗਾਇਕਾ ਢੋਲਕੀ ਦੀ ਥਾਪ 'ਤੇ ਗੀਤ ਗਾਉਂਦੀ ਹੋਈ ਦਿਖਾਈ ਦੇ ਰਹੀ ਹੈ।

PunjabKesari

ਦੱਸ ਦਈਏ ਕਿ ਗੁਰਲੇਜ ਅਖਤਰ ਦਾ ਪਤੀ ਕੁਲਵਿੰਦਰ ਕੈਲੀ, ਜੈਸਮੀਨ ਅਖਤਰ, ਦਾਨਵੀਰ ਸਿੰਘ ਅਤੇ ਗੁਰਲੇਜ ਅਖਤਰ ਦੇ ਮਾਤਾ ਜੀ ਨਜ਼ਰ ਆ ਰਹੇ ਹਨ। ਸੋਸ਼ਲ ਮੀਡੀਆ 'ਤੇ ਇਨ੍ਹਾਂ ਤਸਵੀਰਾਂ ਅਤੇ ਵੀਡੀਓਜ਼ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਗੁਰਲੇਜ ਅਖਤਰ ਦੇ ਦੂਜੇ ਭਰਾ ਦਾ ਵਿਆਹ ਹੋਇਆ ਸੀ, ਜਿਸ ਦੀਆਂ ਤਸਵੀਰਾਂ ਗਾਇਕਾ ਵੱਲੋਂ ਖੂਬ ਸ਼ੇਅਰ ਕੀਤੀਆਂ ਗਈਆਂ ਸਨ। 

PunjabKesari

ਦੱਸਣਯੋਗ ਹੈ ਕਿ ਗੁਰਲੇਜ ਅਖਤਰ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ਅਤੇ ਉਨ੍ਹਾਂ ਦੇ ਗੀਤਾਂ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲਦਾ ਹੈ। ਉਨ੍ਹਾਂ ਦਾ ਪੂਰਾ ਪਰਿਵਾਰ ਗਾਇਕੀ ਨੂੰ ਸਮਰਪਿਤ ਹੈ। ਗੁਰਲੇਜ ਅਖਤਰ ਨੇ ਬਹੁਤ ਹੀ ਛੋਟੀ ਉਮਰ 'ਚ ਗਾਉਣਾ ਸ਼ੁਰੂ ਕਰ ਦਿੱਤਾ ਸੀ ਕਿਉਂਕਿ ਉਹ ਬਹੁਤ ਹੀ ਛੋਟੀ ਸੀ ਜਦੋਂ ਉਨ੍ਹਾਂ ਦੇ ਸਿਰ ਤੋਂ ਪਿਤਾ ਦਾ ਸਾਇਆ ਉੱਠ ਗਿਆ ਸੀ। ਪਰਿਵਾਰ 'ਚ ਵੱਡੀ ਹੋਣ ਕਾਰਨ ਪਰਿਵਾਰ ਦੀਆਂ ਜਿੰਮੇਵਾਰੀਆਂ ਵੀ ਉਨ੍ਹਾਂ 'ਤੇ ਆ ਗਈਆਂ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਨਿੱਕੀ ਉਮਰ 'ਚ ਹੀ ਗਾਇਕੀ ਦੇ ਖੇਤਰ 'ਚ ਕਦਮ ਰੱਖਿਆ ਸੀ।

PunjabKesari

ਨੋਟ - ਇਸ ਖ਼ਬਰ ਸਬੰਧੀ ਆਪਣੀ ਪ੍ਰਤੀਕਿਰਿਆ ਕੁਮੈਂਟ ਬਾਕਸ 'ਚ ਜ਼ਰੂਰ ਸਾਂਝੀ ਕਰੋ।


sunita

Content Editor

Related News