ਗੁਰਲੇਜ ਅਖ਼ਤਰ ਦੇ ਨਵੇਂ ਘਰ, ਧੀ ਦੀ ਦਾਤ ਤੇ ਪੁੱਤ ਦੀ ਦਸਤਾਰਬੰਦੀ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ

Thursday, Apr 13, 2023 - 11:47 AM (IST)

ਗੁਰਲੇਜ ਅਖ਼ਤਰ ਦੇ ਨਵੇਂ ਘਰ, ਧੀ ਦੀ ਦਾਤ ਤੇ ਪੁੱਤ ਦੀ ਦਸਤਾਰਬੰਦੀ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ

ਚੰਡੀਗੜ੍ਹ (ਬਿਊਰੋ)– ਪੰਜਾਬੀ ਗਾਇਕਾ ਗੁਰਲੇਜ ਅਖ਼ਤਰ ਤੇ ਗਾਇਕ ਕੁਲਵਿੰਦਰ ਕੈਲੀ ਨੇ ਨਵਾਂ ਘਰ ਖਰੀਦਿਆ ਹੈ, ਜਿਸ ਦੀਆਂ ਤਸਵੀਰਾਂ ਤੇ ਵੀਡੀਓਜ਼ ਉਨ੍ਹਾਂ ਵਲੋਂ ਇੰਸਟਾਗ੍ਰਾਮ ਸਟੋਰੀਜ਼ ’ਚ ਸਾਂਝੀਆਂ ਕੀਤੀਆਂ ਗਈਆਂ ਹਨ।

PunjabKesari

ਇਸ ਖ਼ਾਸ ਮੌਕੇ ’ਤੇ ਗਾਇਕ ਜੋੜੀ ਵਲੋਂ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਜਿਸ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।

PunjabKesari

ਤਸਵੀਰਾਂ ’ਚ ਦੇਖਿਆ ਜਾ ਸਕਦਾ ਹੈ ਕਿ ਗਾਇਕ ਜੋੜੀ ਦੇ ਪੁੱਤਰ ਦੀ ਦਸਤਾਰਬੰਦੀ ਵੀ ਕੀਤੀ ਗਈ ਹੈ। ਦੱਸ ਦੇਈਏ ਕਿ ਕੁਝ ਮਹੀਨੇ ਪਹਿਲਾਂ ਗੁਰਲੇਜ ਅਖ਼ਤਰ ਦੂਜੀ ਵਾਰ ਮਾਂ ਬਣੀ ਹੈ, ਜਿਸ ਦੇ ਘਰ ਧੀ ਨੇ ਜਨਮ ਲਿਆ ਹੈ।

PunjabKesari

ਇਸ ਮੌਕੇ ’ਤੇ ਕਈ ਮਸ਼ਹੂਰ ਹਸਤੀਆਂ ਨੇ ਗੁਰਲੇਜ ਅਖ਼ਤਰ ਤੇ ਕੁਲਵਿੰਦਰ ਕੈਲੀ ਦੇ ਨਵੇਂ ਘਰ ’ਚ ਸ਼ਿਰਕਤ ਕੀਤੀ ਤੇ ਜੋੜੇ ਨੂੰ ਵਧਾਈਆਂ ਵੀ ਦਿੱਤੀਆਂ।

PunjabKesari

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News