ਗੁਰਨਾਮ ਭੁੱਲਰ ਬਣੇ ਲਾੜਾ, ਅਦਾਕਾਰਾ ਜੈਸਮੀਨ ਨਾਲ ਭੰਗੜਾ ਪਾਉਂਦੇ ਆਏ ਨਜ਼ਰ (ਵੀਡੀਓ)

Monday, Jun 28, 2021 - 04:30 PM (IST)

ਗੁਰਨਾਮ ਭੁੱਲਰ ਬਣੇ ਲਾੜਾ, ਅਦਾਕਾਰਾ ਜੈਸਮੀਨ ਨਾਲ ਭੰਗੜਾ ਪਾਉਂਦੇ ਆਏ ਨਜ਼ਰ (ਵੀਡੀਓ)

ਚੰਡੀਗੜ੍ਹ (ਬਿਊਰੋ) - ਹਰ ਇੱਕ ਨੂੰ ਆਪਣੀ ਆਵਾਜ਼ ਦੇ ਨਾਲ ਕੀਲਣ ਵਾਲੇ ਗਾਇਕ ਗੁਰਨਾਮ ਭੁੱਲਰ ਦਾ ਇੱਕ ਨਵਾਂ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਸੁਰਖੀਆਂ ਬਟੋਰ ਰਿਹਾ ਹੈ। ਜੀ ਹਾਂ ਇਸ ਵੀਡੀਓ 'ਚ ਉਹ ਲਾੜੇ ਦੀ ਲੁੱਕ 'ਚ ਨਜ਼ਰ ਆ ਰਹੇ ਹਨ। ਉਨ੍ਹਾਂ ਨਾਲ ਲਾਲ ਰੰਗ ਦੀ ਸੂਟ 'ਚ ਇੱਕ ਦੁਲਹਨ ਵੀ ਨਜ਼ਰ ਆ ਰਹੀ ਹੈ।

 
 
 
 
 
 
 
 
 
 
 
 
 
 
 
 

A post shared by Gurnam Bhullar (@gurnambhullarofficial)

ਇਹ ਲਾਲ ਸੂਟ ਵਾਲੀ ਮੁਟਿਆਰ ਅਦਾਕਾਰਾ ਜੈਸਮੀਨ ਬਾਜਵਾ ਹੈ। ਦੋਵੇਂ ਕਲਾਕਾਰ ਲਾੜਾ ਲਾੜੀ ਦੇ ਆਉਟਫਿੱਟ 'ਚ ਨਜ਼ਰ ਆ ਰਹੇ ਹਨ। ਦੋਵੇਂ ਜਾਣੇ ਪੰਜਾਬੀ ਗੀਤ 'ਰੋਕਾ' 'ਤੇ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਹਨ। ਦਰਸ਼ਕਾਂ ਨੂੰ ਇਹ ਵੀਡੀਓ ਖੂਬ ਪਸੰਦ ਆ ਰਿਹਾ ਹੈ। ਵੱਡੀ ਗਿਣਤੀ 'ਚ ਪ੍ਰਸ਼ੰਸਕ ਇਸ ਵੀਡੀਓ ਨੂੰ ਦੇਖ ਚੁੱਕੇ ਹਨ।

PunjabKesari

ਜੇ ਗੱਲ ਕਰੀਏ ਗੁਰਨਾਮ ਭੁੱਲਰ ਦੇ ਕੰਮ ਦੀ ਤਾਂ ਉਹ ਇੰਨੀਂ ਦਿਨੀਂ ਆਪਣੀ ਅਗਲੀ ਫ਼ਿਲਮ 'ਫੁੱਫੜ ਜੀ' ਦੀ ਸ਼ੂਟਿੰਗ ਕਰ ਰਿਹਾ ਹੈ। ਇਸ ਤੋਂ ਇਲਾਵਾ ਉਹ ਉਨ੍ਹਾਂ ਦੀ ਝੋਲੀ ਕਈ ਪੰਜਾਬੀ ਫ਼ਿਲਮਾਂ ਹਨ। ਅਦਾਕਾਰੀ ਤੋਂ ਇਲਾਵਾ ਉਹ ਆਪਣੇ ਸਿੰਗਲ ਟਰੈਕਜ਼ ਨਾਲ ਦਰਸ਼ਕਾਂ ਦਾ ਪੂਰਾ ਮਨੋਰੰਜਨ ਕਰ ਰਹੇ ਹਨ। ਹਾਲ ਹੀ 'ਚ ਗੁਰਨਾਮ ਭੁੱਲਰ 'ਰੋਕਾ' ਟਾਈਟਲ ਹੇਠ ਰੋਮਾਂਟਿਕ ਬੀਟ ਸੌਂਗ ਨਾਲ ਦਰਸ਼ਕਾਂ ਦੀ ਕਚਹਿਰੀ 'ਚ ਹਾਜ਼ਿਰ ਹੋਏ ਹਨ। ਇਸ ਗੀਤ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ।  

 
 
 
 
 
 
 
 
 
 
 
 
 
 
 
 

A post shared by Gurnam Bhullar (@gurnambhullarofficial)


author

sunita

Content Editor

Related News