9 ਫਰਵਰੀ ਨੂੰ ‘ਖਿਡਾਰੀ’ ਫ਼ਿਲਮ ਲੈ ਕੇ ਆ ਰਹੇ ਗੁਰਨਾਮ ਭੁੱਲਰ, ਟੀਜ਼ਰ ਨੇ ਜਿੱਤਿਆ ਦਿਲ

Monday, Jan 22, 2024 - 05:19 PM (IST)

9 ਫਰਵਰੀ ਨੂੰ ‘ਖਿਡਾਰੀ’ ਫ਼ਿਲਮ ਲੈ ਕੇ ਆ ਰਹੇ ਗੁਰਨਾਮ ਭੁੱਲਰ, ਟੀਜ਼ਰ ਨੇ ਜਿੱਤਿਆ ਦਿਲ

ਐਂਟਰਟੇਨਮੈਂਟ ਡੈਸਕ– ਪੰਜਾਬੀ ਫ਼ਿਲਮ ‘ਖਿਡਾਰੀ’ ਦਾ ਟੀਜ਼ਰ 5 ਜਨਵਰੀ ਨੂੰ ਰਿਲੀਜ਼ ਹੋਇਆ ਸੀ, ਜੋ ਦਰਸ਼ਕਾਂ ਦਾ ਦਿਲ ਜਿੱਤ ਰਿਹਾ ਹੈ। ਇਸ ਟੀਜ਼ਰ ਨੂੰ ਯੂਟਿਊਬ ’ਤੇ ਗੁਰਨਾਮ ਭੁੱਲਰ ਦੇ ਹੀ ਚੈਨਲ ’ਤੇ ਰਿਲੀਜ਼ ਕੀਤਾ ਗਿਆ ਹੈ, ਜਿਸ ਨੂੰ 11 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।

ਇਹ ਖ਼ਬਰ ਵੀ ਪੜ੍ਹੋ : ਰਾਮ ਮੰਦਰ ਦੀ ਪ੍ਰਾਣ ਪ੍ਰਤਿਸ਼ਠਾ 'ਚ ਸ਼ਾਮਲ ਹੋਏ ਇਹ ਸਿਤਾਰੇ, ਅੱਜ ਇਸ ਇਤਿਹਾਸਕ ਪਲ ਦਾ ਬਣਨਗੇ ਗਵਾਹ

ਟੀਜ਼ਰ ’ਚ ਗੁਰਨਾਮ ਭੁੱਲਰ ਅੱਖਾਂ ਨਾਲ ਅਦਾਕਾਰੀ ਕਰ ਰਹੇ ਹਨ, ਜਿਨ੍ਹਾਂ ਨੂੰ ਐਕਸ਼ਨ ਭਰਪੂਰ ਅੰਦਾਜ਼ ’ਚ ਦੇਖਣਾ ਮਜ਼ੇਦਾਰ ਹੋਣ ਵਾਲਾ ਹੈ। ਫ਼ਿਲਮ ’ਚ ਗੁਰਨਾਮ ਭੁੱਲਰ ਤੋਂ ਇਲਾਵਾ ਕਰਤਾਰ ਚੀਮਾ, ਸੁਰਭੀ ਜਯੋਤੀ, ਪ੍ਰਭ ਗਰੇਵਾਲ, ਲਖਵਿੰਦਰ, ਨਵਦੀਪ ਕਲੇਰ, ਮਨਜੀਤ ਸਿੰਘ, ਸੰਜੂ ਸੋਲੰਕੀ, ਧੀਰਜ ਕੁਮਾਰ ਤੇ ਰਾਹੁਲ ਜੁੰਗਰਾਲ ਵਰਗੇ ਸਿਤਾਰੇ ਅਹਿਮ ਭੂਮਿਕਾ ਨਿਭਾਅ ਰਹੇ ਹਨ।

ਫ਼ਿਲਮ ਦੀ ਕਹਾਣੀ ਤੇ ਸਕ੍ਰੀਨਪਲੇਅ ਧੀਰਜ ਕੇਦਾਰਨਾਥ ਵਲੋਂ ਲਿਖਿਆ ਗਿਆ ਹੈ, ਜਿਸ ਨੂੰ ਮਾਨਵ ਸ਼ਾਹ ਨੇ ਡਾਇਰੈਕਟ ਕੀਤਾ ਹੈ। ਪਰਮਜੀਤ ਸਿੰਘ, ਰਵੀਸ਼ ਅਬਰੋਲ, ਅਕਸ਼ਦੀਪ ਚੈਲੀ ਤੇ ਗਗਨਦੀਪ ਚੈਲੀ ਇਸ ਫ਼ਿਲਮ ਦੇ ਪ੍ਰੋਡਿਊਸਰ ਹਨ।

ਟੀਜ਼ਰ ਤੋਂ ਪਤਾ ਲੱਗਦਾ ਹੈ ਕਿ ਗੁਰਨਾਮ ਭੁੱਲਰ ਦੀ ਜ਼ਿੰਦਗੀ ’ਚ ਕੁਝ ਅਜਿਹੀਆਂ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ਕਾਰਨ ਉਹ ਗਲਤ ਰਸਤੇ ’ਤੇ ਆ ਗਿਆ ਹੈ। ਅਜਿਹਾ ਕਿਉਂ ਹੋਇਆ, ਇਹ ਸ਼ਾਇਦ ਸਾਨੂੰ ਇਸ ਦੇ ਟਰੇਲਰ ’ਚ ਦੇਖਣ ਨੂੰ ਮਿਲੇਗਾ। ਦੁਨੀਆ ਭਰ ’ਚ ਇਹ ਫ਼ਿਲਮ 9 ਫਰਵਰੀ, 2024 ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਤੁਹਾਨੂੰ ‘ਖਿਡਾਰੀ’ ਫ਼ਿਲਮ ਦਾ ਟੀਜ਼ਰ ਕਿਵੇਂ ਦਾ ਲੱਗਾ? ਕੁਮੈਂਟ ਕਰਕੇ ਜ਼ਰੂਰ ਦੱਸੋ।


author

Rahul Singh

Content Editor

Related News