''ਡਾਇਮੰਡ ਸਟਾਰ'' ਗੁਰਨਾਮ ਭੁੱਲਰ ਦੀ ਫ਼ਿਲਮ ''ਰੋਜ਼, ਰੋਜ਼ੀ ਤੇ ਗੁਲਾਬ'' ਕੱਲ੍ਹ ਦੁਨੀਆ ਭਰ ''ਚ ਹੋਵੇਗੀ ਰਿਲੀਜ਼

Thursday, Aug 08, 2024 - 05:49 PM (IST)

ਜਲੰਧਰ (ਬਿਊਰੋ) : ਪੰਜਾਬੀ ਫ਼ਿਲਮ ਇੰਡਸਟਰੀ ਦੇ 'ਡਾਇਮੰਡ ਸਟਾਰ' ਗੁਰਨਾਮ ਭੁੱਲਰ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਨਵੀਂ ਫ਼ਿਲਮ 'ਰੋਜ਼, ਰੋਜ਼ੀ ਤੇ ਗੁਲਾਬ' ਨੂੰ ਲੈ ਕੇ ਸੁਰਖੀਆਂ 'ਚ ਹਨ। ਫ਼ਿਲਮ 'ਚ ਗੁਰਨਾਮ ਭੁੱਲਰ, ਅਦਾਕਾਰਾ ਮਾਹੀ ਸ਼ਰਮਾ ਅਤੇ ਪ੍ਰਾਂਜਲ ਦਹੀਆ ਅਦਾਕਾਰੀ ਦੇ ਜੋਹਰ ਦਿਖਾਉਂਦੇ ਨਜ਼ਰ ਆਉਣਗੇ। ਇਹ ਫ਼ਿਲਮ ਕੱਲ੍ਹ ਯਾਨੀਕਿ 9 ਅਗਸਤ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ। ਜਿਵੇਂ ਕਿ ਫ਼ਿਲਮ ਦੇ ਰਿਲੀਜ਼ ਹੋਣ 'ਚ ਹੁਣ ਕੁੱਝ ਹੀ ਘੰਟੇ ਬਚੇ ਹਨ। 

ਇਹ ਖ਼ਬਰ ਵੀ ਪੜ੍ਹੋ - ਹੈਰਾਨੀਜਨਕ! ਗਾਇਕ ਜੌਰਡਨ ਸੰਧੂ ਨੂੰ ਸਵੇਰੇ ਉੱਠਦੇ ਹੀ ਇਸ ਚੀਜ਼ ਤੋਂ ਲੱਗਦੈ ਬਹੁਤ ਡਰ

ਦੱਸ ਦਈਏ ਕਿ 9 ਅਗਸਤ 2024 ਨੂੰ ਰਿਲੀਜ਼ ਹੋਣ ਵਾਲੀ ਇਸ ਫ਼ਿਲਮ ਨੂੰ ਪ੍ਰੀਤ ਸੰਘਰੇੜੀ ਦੁਆਰਾ ਲਿਖਿਆ ਗਿਆ ਹੈ ਅਤੇ ਫ਼ਿਲਮ 'ਲੇਖ' ਫੇਮ ਨਿਰਦੇਸ਼ਕ ਮਨਵੀਰ ਬਰਾੜ ਨੇ ਇਸ ਦਾ ਨਿਰਦੇਸ਼ਨ ਹੈ। ਫ਼ਿਲਮ 'ਚ ਅਦਾਕਾਰ ਗੁਰਨਾਮ ਭੁੱਲਰ ਨੂੰ 'ਗੁਲਾਬ' ਨਾਂ ਦੇ ਕਿਰਦਾਰ 'ਚ ਦਿਖਾਇਆ ਗਿਆ ਹੈ, ਜੋ ਇੱਕ ਲੜਕੇ ਦੀ ਭੂਮਿਕਾ ਨਿਭਾਉਂਦਾ ਹੈ, ਜੋ ਆਪਣੀ ਸਿੰਗਲ ਲਾਈਫ ਤੋਂ ਤੰਗ ਆਇਆ ਹੋਇਆ ਹੈ। ਫਿਰ ਉਸ ਦੀ ਜ਼ਿੰਦਗੀ 'ਚ (ਪ੍ਰਾਂਜਲ ਦਹੀਆ) ਅਤੇ ਰੋਜ਼ੀ (ਮਾਹੀ ਸ਼ਰਮਾ) ਆਉਂਦੀਆਂ ਹਨ ਅਤੇ ਉਹ ਪ੍ਰੇਮ ਦੇ ਤਿਕੋਣ 'ਚ ਫਸ ਜਾਂਦਾ ਹੈ। ਬਾਕੀ ਕਹਾਣੀ ਤਾਂ ਫ਼ਿਲਮ ਦੇਖਣ ਤੋਂ ਬਾਅਦ ਹੀ ਪਤਾ ਲੱਗੇਗੀ। ਫ਼ਿਲਮ 'ਚ ਹਾਰਬੀ ਸੰਘਾ, ਅਨੀਤਾ ਸ਼ਬਦੀਸ਼, ਨੂਰ, ਸਤਿੰਦਰ ਕੌਰ, ਧਰਮਿੰਦਰ ਕੌਰ, ਰਮਨਦੀਪ ਜੱਗਾ ਵੀ ਅਹਿਮ ਕਿਰਦਾਰ ਨਿਭਾਅ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ -  ਵਿਨੇਸ਼ ਫੋਗਾਟ ਦੇ ਡਿਸਕੁਆਲੀਫਾਈ 'ਤੇ ਇਸ ਐਕਟਰ ਦਾ ਵੱਡਾ ਇਲਜ਼ਾਮ, ਕਿਹਾ- ਗੁੰਡਿਆਂ ਨੇ ਭਾਰਤ ਦੀ ਧੀ ਨੂੰ...

ਬਿੱਗ ਸੈਟਅੱਪ ਅਧੀਨ ਬਣਾਈ ਗਈ ਇਸ ਫ਼ਿਲਮ ਦਾ ਸੰਗੀਤ ਸਾਹਬਾਜ ਅਜਲ ਅਤੇ ਹਰਨੂਰ ਸ਼ਾਹਿਦ ਵੱਲੋਂ ਤਿਆਰ ਕੀਤਾ ਗਿਆ ਹੈ, ਜਦਕਿ ਐਕਸ਼ਨ ਦ੍ਰਿਸ਼ਾਂ ਦੀ ਕੋਰਿਓਗ੍ਰਾਫ਼ੀ ਮਹਿਬੂਬ ਸ਼ਾਹ ਦੁਆਰਾ ਅੰਜ਼ਾਮ ਦਿੱਤੀ ਗਈ ਹੈ। ਸਮਾਜਿਕ ਸਰੋਕਾਰਾਂ ਅਤੇ ਕ੍ਰਾਈਮ ਡਰਾਮਾ ਕਹਾਣੀ ਅਧਾਰਿਤ ਉਕਤ ਫ਼ਿਲਮ ਨੂੰ ਪਾਕਿਸਤਾਨ ਭਰ 'ਚ ਵੱਡੇ ਪੱਧਰ 'ਤੇ ਰਿਲੀਜ਼ ਕੀਤਾ ਜਾ ਰਿਹਾ ਹੈ, ਜਿਸ ਨੂੰ ਕੇਵਲ 'ਰੋਜ਼ ਰੋਜ਼ੀ ਤੇ ਗੁਲਾਬ' ਹੀ ਨਹੀਂ ਸਗੋਂ ਇਸ ਤੋਂ ਪਹਿਲਾਂ ਤੋਂ ਹੀ ਪਾਕਿਸਤਾਨੀ ਸਿਨੇਮਾ ਘਰਾਂ ਨੂੰ ਮੱਲੀ ਬੈਠੀਆਂ ਚੜ੍ਹਦੇ ਪੰਜਾਬ ਦੀਆਂ ਤਿੰਨ ਹੋਰ ਪੰਜਾਬੀ ਫ਼ਿਲਮਾਂ ਵੀ ਕੜ੍ਹੀ ਟੱਕਰ ਦੇਣਗੀਆਂ, ਜਿਨ੍ਹਾਂ 'ਚ 'ਜੱਟ ਐਂਡ ਜੂਲੀਅਟ 3', 'ਕੁੜੀ ਹਰਿਆਣੇ ਵੱਲ ਦੀ' ਅਤੇ ਬੀਤੇ ਦਿਨੀਂ ਰਿਲੀਜ਼ ਹੋਈ 'ਦਾਰੂ ਨਾ ਪੀਂਦਾ ਹੋਵੇ' ਸ਼ਾਮਲ ਹਨ, ਜਿਨ੍ਹਾਂ ਵਿਚਕਾਰ ਅਪਣੇ ਵਜੂਦ ਦਾ ਇਜ਼ਹਾਰ ਕਿੰਝ ਕਰਵਾਏਗੀ ਇਹ ਫ਼ਿਲਮ, ਇਸ ਨੂੰ ਲੈ ਕੇ ਸਿਨੇਮਾ ਆਲੋਚਕਾਂ 'ਚ ਵੀ ਕਾਫ਼ੀ ਉਤਸੁਕਤਾ ਪਾਈ ਜਾ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ - ਗਾਇਕ ਕਰਨ ਔਜਲਾ 1 ਗੀਤ ਤੋਂ ਕਮਾਉਂਦੇ ਇੰਨੇ ਲੱਖ ਰੁਪਏ! ਕਰੋੜਾਂ 'ਚ ਹੈ ਸਾਲ ਦੀ ਕਮਾਈ

ਦੂਜੇ ਪਾਸੇ ਜੇਕਰ ਭਾਰਤੀ ਪੰਜਾਬ ਦੀ ਫ਼ਿਲਮ 'ਰੋਜ਼ ਰੋਜ਼ੀ ਤੇ ਗੁਲਾਬ' ਦੀ ਗੱਲ ਕੀਤੀ ਜਾਵੇ ਤਾਂ ਇਸ ਰੋਮਾਂਟਿਕ ਡਰਾਮਾ ਅਤੇ ਕਾਮੇਡੀ ਫ਼ਿਲਮ 'ਚ ਗੁਰਨਾਮ ਭੁੱਲਰ, ਮਾਹੀ ਸ਼ਰਮਾ ਅਤੇ ਪ੍ਰਾਂਜਲ ਦਾਹੀਆ ਲੀਡਿੰਗ ਭੂਮਿਕਾਵਾਂ 'ਚ ਹਨ, ਜਿਨ੍ਹਾਂ ਦੇ ਸ਼ਾਨਦਾਰ ਅਭਿਨੈ ਨਾਲ ਸਜੀ ਇਸ ਫ਼ਿਲਮ ਦਾ ਨਿਰਦੇਸ਼ਨ ਮਨਵੀਰ ਬਰਾੜ, ਜਦਕਿ ਲੇਖਨ ਮਸ਼ਹੂਰ ਗੀਤਕਾਰ ਪ੍ਰੀਤ ਸੰਘਰੇੜੀ ਵੱਲੋਂ ਕੀਤਾ ਗਿਆ ਹੈ, ਜੋ ਇਸ ਫ਼ਿਲਮ ਨਾਲ ਪਾਲੀਵੁੱਡ 'ਚ ਬਤੌਰ ਲੇਖਕ ਨਵੀਂ ਅਤੇ ਪ੍ਰਭਾਵੀ ਪਾਰੀ ਦਾ ਆਗਾਜ਼ ਕਰਨ ਜਾ ਰਹੇ ਹਨ।
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


sunita

Content Editor

Related News