ਗਾਇਕ ਗੁਰਨਾਮ ਭੁੱਲਰ ਨੇ ਕਰਵਾਇਆ ਵਿਆਹ, ਸਾਹਮਣੇ ਆਈਆਂ ਖ਼ੂਬਸੂਰਤ ਤਸਵੀਰਾਂ

Monday, Nov 20, 2023 - 01:06 PM (IST)

ਗਾਇਕ ਗੁਰਨਾਮ ਭੁੱਲਰ ਨੇ ਕਰਵਾਇਆ ਵਿਆਹ, ਸਾਹਮਣੇ ਆਈਆਂ ਖ਼ੂਬਸੂਰਤ ਤਸਵੀਰਾਂ

ਜਲੰਧਰ (ਬਿਊਰੋ) : ਪੰਜਾਬੀ ਗਾਇਕ ਤੇ ਅਦਾਕਾਰ ਗੁਰਨਾਮ ਭੁੱਲਰ ਵਿਆਹ ਦੇ ਬੰਧਨ 'ਚ ਬੱਝ ਚੁੱਕੇ ਹਨ। ਜੀ ਹਾਂ, ਹਾਲ ਹੀ 'ਚ ਗੁਰਨਾਮ ਭੁੱਲਰ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਉਹ ਲਾੜੇ ਲਿਬਾਸ 'ਚ ਨਜ਼ਰ ਆ ਰਹੇ ਹਨ। 

PunjabKesari

ਦੱਸ ਦਈਏ ਕਿ ਕਿਸੇ ਨਵਜੋਤ ਭੁੱਲਰ ਨਾਂ ਦੇ ਵਿਅਕਤੀ ਨੇ ਇਹ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

PunjabKesari

ਇਸ ਦੇ ਨਾਲ ਹੀ ਕੁਝ ਵੀਡੀਓਜ਼ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਲਾੜਾ ਬਣੇ ਗੁਰਨਾਮ ਨੇ ਆਪਣੇ ਵਿਆਹ 'ਚ ਗੀਤ ਵੀ ਗਾਏ ਹਨ। 

PunjabKesari

ਗੁਰਨਾਮ ਭੁੱਲਰ ਕਿਸੇ ਜਾਣ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਨੇ ਆਪਣੀ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ।

PunjabKesari

ਗੁਰਨਾਮ ਭੁੱਲਰ ਵੱਲੋਂ ਇਸ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ ਪਰ ਤਸਵੀਰਾਂ ਅਤੇ ਵੀਡੀਓਜ਼ ਨੂੰ ਵੇਖ ਇਹ ਕਿਹਾ ਜਾ ਸਕਦਾ ਹੈ ਕਿ ਉਹ ਵਿਆਹ ਦੇ ਬੰਧਨ 'ਚ ਬੱਝ ਚੁੱਕੇ ਹਨ।

PunjabKesari

ਹਾਲਾਂਕਿ ਇਹ ਕਿਸੇ ਵੀ ਸ਼ੂਟਿੰਗ ਦਾ ਹਿੱਸਾ ਨਹੀਂ ਲੱਗ ਰਿਹਾ। ਇਸ ਦੇ ਨਾਲ ਹੀ ਦੱਸ ਦੇਈਏ ਕਿ ਇਸ ਵਿਆਹ 'ਚ ਪੰਜਾਬੀ ਗਾਇਕ ਹਰਭਜਨ ਮਾਨ ਨੇ ਵੀ ਪਹੁੰਚ ਕੇ ਖ਼ੂਬ ਰੌਣਕਾਂ ਲਗਾਈਆਂ।

PunjabKesari

ਇਹੀ ਨਹੀਂ ਭੁੱਲਰ ਬੇਹੱਦ ਉਮਦਾ ਐਕਟਰ ਵੀ ਹੈ। ਉਸ ਦੀਆਂ ਫ਼ਿਲਮਾਂ ਸੁਪਰਹਿੱਟ ਸਾਬਤ ਹੋਈਆਂ ਹਨ। 

 


author

sunita

Content Editor

Related News