ਫ਼ਿਲਮ ''ਚੱਲ ਜਿੰਦੀਏ'' ਤੋਂ ਗੁਰਪ੍ਰੀਤ ਘੁੱਗੀ ਦਾ ਇਹ ਲੁੱਕ ਵਾਇਰਲ

02/21/2023 1:59:14 PM

ਜਲੰਧਰ (ਬਿਊਰੋ) : ਫ਼ਿਲਮ 'ਕਲੀ ਜੋਟਾ' 'ਚ ਨੀਰੂ ਬਾਜਵਾ ਨੇ ਰਾਬੀਆ ਬਣ ਕੇ ਸਭ ਦਾ ਦਿਲ ਜਿੱਤ ਲਿਆ। ਹੁਣ ਨੀਰੂ ਇੱਕ ਵਾਰ ਫਿਰ ਤੋਂ ਸਭ ਦਾ ਦਿਲ ਜਿੱਤਣ ਲਈ ਤਿਆਰ ਹੈ। ਹੁਣ ਨੀਰੂ ਬਾਜਵਾ ਦੀ ਇੱਕ ਹੋਰ ਫ਼ਿਲਮ ਰਿਲੀਜ਼ ਹੋਣ ਲਈ ਤਿਆਰ ਹੈ। ਇਸ ਫ਼ਿਲਮ ਦਾ ਨਾਂ 'ਚੱਲ ਜਿੰਦੀਏ' ਹੈ, ਜਿਸ 'ਚ ਉਨ੍ਹਾਂ ਦੀ ਜੋੜੀ ਗਾਇਕ ਕੁਲਵਿੰਦਰ ਬਿੱਲਾ ਨਾਲ ਨਜ਼ਰ ਆਉਣ ਵਾਲੀ ਹੈ ਪਰ ਇਸ ਫ਼ਿਲਮ 'ਚ ਗੁਰਪ੍ਰੀਤ ਘੁੱਗੀ ਦੇ ਲੁੱਕ ਦੀ ਕਾਫੀ ਚਰਚਾ ਹੋ ਰਹੀ ਹੈ। ਇਸ ਫ਼ਿਲਮ 'ਚ ਘੁੱਗੀ ਬਿਲਕੁਲ ਵੱਖਰੇ ਅੰਦਾਜ਼ 'ਚ ਨਜ਼ਰ ਆਉਣ ਵਾਲੇ ਹਨ। ਉਹ ਇੱਕ ਬਜ਼ੁਰਗ ਵਿਅਕਤੀ ਦਾ ਕਿਰਦਾਰ ਨਿਭਾਉਂਦੇ ਨਜ਼ਰ ਆਉਣਗੇ। 

ਦੱਸ ਦਈਏ ਕਿ ਗੁਰਪ੍ਰੀਤ ਘੁੱਗੀ ਨੇ ਖੁਦ ਸੋਸ਼ਲ ਮੀਡੀਆ 'ਤੇ ਤਸਵੀਰ ਸ਼ੇਅਰ ਕਰਕੇ ਆਪਣੇ ਲੁੱਕ ਬਾਰੇ ਦੱਸਿਆ ਹੈ। ਗੁਰਪ੍ਰੀਤ ਘੁੱਗੀ  ਨੇ ਸੋਸ਼ਲ ਮੀਡੀਆ 'ਤੇ ਤਸਵੀਰ ਸ਼ੇਅਰ ਕਰਦਿਆਂ ਕੈਪਸ਼ਨ 'ਚ  ਲਿਖਿਆ, 'ਚੈੱਕ ਕਰੋ ਚੱਲ ਜਿੰਦੀਏ 'ਚ ਮੇਰਾ ਲੁੱਕ। ਫ਼ਿਲਮ 24 ਮਾਰਚ ਨੂੰ ਰਿਲੀਜ਼ ਹੋਣ ਜਾ ਰਹੀ ਹੈ।' 

ਦੱਸਣਯੋਗ ਹੈ ਕਿ ਗੁਰਪ੍ਰੀਤ ਘੁੱਗੀ ਦੀਆਂ ਇਸ ਸਾਲ ਕਈ ਫ਼ਿਲਮਾਂ ਰਿਲੀਜ਼ ਲਈ ਤਿਆਰ ਹਨ। ਉਨ੍ਹਾਂ ਦੀ ਇਸ ਸਾਲ ਸਭ ਤੋਂ ਵੱਧ ਉਡੀਕੀ ਜਾਣ ਵਾਲੀ ਫ਼ਿਲਮ 'ਕੈਰੀ ਆਨ ਜੱਟਾ 3' ਵੀ ਰਿਲੀਜ਼ ਹੋ ਰਹੀ ਹੈ। ਇਹ ਫ਼ਿਲਮ 29 ਜੂਨ 2023 ਨੂੰ ਰਿਲੀਜ਼ ਹੋ ਰਹੀ ਹੈ। ਇਸ ਦੇ ਨਾਲ ਹੀ ਗੁਰਪ੍ਰੀਤ ਘੁੱਗੀ 'ਮਸਤਾਨੇ' ਫ਼ਿਲਮ 'ਚ ਵੀ ਨਜ਼ਰ ਆਉਣ ਵਾਲੇ ਹਨ। ਇਸ ਫ਼ਿਲਮ 'ਚ ਅਦਾਕਾਰਾ ਸਿੰਮੀ ਚਾਹਲ ਵੀ ਐਕਟਿੰਗ ਕਰਦੀ ਦਿਖਾਈ ਦੇਵੇਗੀ।


ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


sunita

Content Editor

Related News