'ਐਮਰਜੈਂਸੀ' 'ਤੇ ਭੜਕੇ ਗੁਰਪ੍ਰੀਤ ਘੁੱਗੀ, ਕੰਗਨਾ ਦੀ ਫ਼ਿਲਮ ਨੂੰ ਦੱਸਿਆ ਏਜੰਡਾ

Wednesday, Sep 04, 2024 - 09:53 AM (IST)

ਮੁੰਬਈ- ਅਦਾਕਾਰ ਤੇ ਕਾਮੇਡੀਅਨ ਗੁਰਪ੍ਰੀਤ ਘੁੱਗੀ ਨੇ ਕੰਗਨਾ ਰਣੌਤ ਦੀ ਆਉਣ ਵਾਲੀ ਫ਼ਿਲਮ 'ਐਮਰਜੈਂਸੀ' ਦੇ ਮੁਲਤਵੀ ਹੋਣ 'ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਕਿਹਾ ਕਿ ਕੋਈ ਵੀ ਫਿਲਮ ਏਜੰਡੇ ਨੂੰ ਮੁੱਖ ਰੱਖ ਕੇ ਬਣਾਈ ਨਹੀਂ ਜਾਣੀ ਚਾਹੀਦੀ ਅਤੇ ਫਿਲਮ ਲਈ ਸਿਨੇਮਾ ਦੀ ਦੁਰਵਰਤੋਂ ਵੀ ਨਹੀਂ ਕਰਨੀ ਚਾਹੀਦੀ। ਗੁਰਪ੍ਰੀਤ ਘੁੱਗੀ ਆਪਣੀ ਆਉਣ ਵਾਲੀ ਪੰਜਾਬੀ ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਦੀ ਪ੍ਰਮੋਸ਼ਨ ਕਰਨ ਲਈ ਕੌਮੀ ਰਾਜਧਾਨੀ 'ਚ ਪੁੱਜੇ। ਇਸ ਮੌਕੇ ਗਿੱਪੀ ਗਰੇਵਾਲ ਅਤੇ ਜੈਸਮੀਨ ਭਸੀਨ ਤੇ ਫਿਲਮ ਦੇ ਹੋਰ ਸਹਿ-ਅਦਾਕਾਰ ਵੀ ਮੌਜੂਦ ਸਨ। ਇਸ ਦੌਰਾਨ ਗੁਰਪ੍ਰੀਤ ਘੁੱਗੀ ਨੇ ਮੀਡੀਆ ਨਾਲ ਫਿਲਮ 'ਐਮਰਜੈਂਸੀ' ਬਾਰੇ ਖੁੱਲ੍ਹ ਕੇ ਗੱਲਬਾਤ ਕੀਤੀ। 

ਇਹ ਖ਼ਬਰ ਵੀ ਪੜ੍ਹੋ -ਸਪਨਾ ਚੌਧਰੀ ਨੇ ਡਿਲੀਟ ਕੀਤੀਆਂ ਸਾਰੀਆਂ ਪੋਸਟਾਂ, ਫੈਨਜ਼ ਹੋਏ ਪਰੇਸ਼ਾਨ

ਉਨ੍ਹਾਂ ਨੇ ਕਿਹਾ ਕਿ ਇਸ ਫਿਲਮ ਨੂੰ ਅਜੇ ਤੱਕ ਸੈਂਸਰ ਬੋਰਡ ਨੇ ਸਰਟੀਫਿਕੇਟ ਜਾਰੀ ਨਹੀਂ ਕੀਤਾ, ਜਿਸ ਕਰ ਕੇ ਇਹ ਫਿਲਮ 6 ਸਤੰਬਰ ਨੂੰ ਰਿਲੀਜ਼ ਨਹੀਂ ਹੋਵੇਗੀ। ਇਸ ਸਬੰਧੀ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਪਾਈ ਗਈ ਸੀ, ਜਿਸ ਦਾ ਅਦਾਲਤ ਨੇ ਨਿਪਟਾਰਾ ਕਰ ਦਿੱਤਾ ਹੈ। ਪਟੀਸ਼ਨਕਰਤਾਵਾਂ ਵਿੱਚੋਂ ਇੱਕ ਨੇ ਕਿਹਾ ਸੀ ਕਿ ਫਿਲਮ 'ਚ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਦ੍ਰਿਸ਼ ਹਨ। ਪਟੀਸ਼ਨਕਰਤਾਵਾਂ ਨੇ ਕੇਂਦਰ ਅਤੇ ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ (ਸੀਬੀਐੱਫਸੀ) ਨੂੰ ਫਿਲਮ ਦੇ ਸਰਟੀਫਿਕੇਟ ਨੂੰ ਰੱਦ ਕਰਨ ਅਤੇ 'ਇਤਰਾਜ਼ਯੋਗ' ਦ੍ਰਿਸ਼ਾਂ ਨੂੰ ਹਟਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਅਦਾਲਤ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਸਿੱਖ ਬੁੱਧੀਜੀਵੀਆਂ ਵਾਲੇ ਮਾਹਿਰ ਪੈਨਲ ਤੋਂ ਫਿਲਮ ਦੀ ਸਮੀਖਿਆ ਕਰਵਾਈ ਜਾਵੇ। 

ਇਹ ਖ਼ਬਰ ਵੀ ਪੜ੍ਹੋ -ਪੂ ਕਿਹਾ ਜਾਣਾ ਮੇਰੇ ਲਈ ਬਹੁਤ ਵੱਡਾ ਕੰਪਲੀਮੈਂਟ ਹੈ : ਅਨੰਨਿਆ ਪਾਂਡੇ

ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਬਾਰੇ ਗੱਲ ਕਰੀਏ ਤਾਂ ਇਹ ਇੱਕ ਧਾਰਮਿਕ ਫਿਲਮ ਹੈ ਜਿਸ 'ਚ ਪੂਰੀ ਦੁਨੀਆ ਲਈ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਹੈ। ਇਸ ਫਿਲਮ 'ਚ ਨਿਰਮਲ ਰਿਸ਼ੀ, ਗਿੱਪੀ ਗਰੇਵਾਲ, ਜੈਸਮੀਨ ਭਸੀਨ, ਗੁਰਪ੍ਰੀਤ ਘੁੱਗੀ ਸਣੇ ਪੰਜਾਬੀ ਸਿਨੇਮਾ ਦੇ ਕਈ ਹੋਰ ਦਿੱਗਜ਼ ਕਲਾਕਾਰ ਨਜ਼ਰ ਆਉਣਗੇ। ਇਸ ਫਿਲਮ ਨੂੰ ਹੰਬਲ ਮੋਸ਼ਨ ਪਿਕਚਰਸ, ਪੈਰੋਨੋਮਾ ਮਿਊਜ਼ਿਕ ਤੇ ਜਿਓ ਸਟੂਡੀਓ ਦੇ ਬੈਨਰ ਹੇਠ ਰਿਲੀਜ਼ ਕੀਤਾ ਜਾ ਰਿਹਾ  ਹੈ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Priyanka

Content Editor

Related News