ਰਤਨ ਟਾਟਾ ਦੀ ਮੌਤ ਨਾਲ ਟੁੱਟਿਆ ਗੁਰਪ੍ਰੀਤ ਘੁੱਗੀ, ਕਿਹਾ- ਇਹ ਕੌਮ ਲਈ ਬਹੁਤ ਵੱਡਾ ਘਾਟਾ

Thursday, Oct 10, 2024 - 03:22 PM (IST)

ਐਂਟਰਟੇਨਮੈਂਟ ਡੈਸਕ - ਰਤਨ ਟਾਟਾ ਦੀ 9 ਅਕਤੂਬਰ ਨੂੰ 86 ਸਾਲ ਦੀ ਉਮਰ 'ਚ ਬ੍ਰੀਚ ਕੈਂਡੀ ਹਸਪਤਾਲ, ਮੁੰਬਈ 'ਚ ਮੌਤ ਹੋ ਗਈ ਸੀ। ਦੇਸ਼ ਦੇ ਵਿਕਾਸ 'ਚ ਰਤਨ ਟਾਟਾ ਦੇ ਬੇਮਿਸਾਲ ਯੋਗਦਾਨ ਨੂੰ ਯਾਦ ਕਰਦਿਆਂ ਹਰ ਖੇਤਰ ਦੇ ਲੋਕ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ। ਉਨ੍ਹਾਂ ਦੇ ਦਿਹਾਂਤ ‘ਤੇ ਬਾਲੀਵੁੱਡ ਦੇ ਸਿਤਾਰਿਆਂ ਨੇ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। 

PunjabKesari

ਇਹ ਖ਼ਬਰ ਵੀ ਪੜ੍ਹੋ -  ਦਿਲਜੀਤ ਦੇ ਨਾਂ 'ਤੇ ਲੱਖਾਂ-ਕਰੋੜਾਂ ਦਾ ਘਪਲਾ, ਕਈ ਖਿਡਾਰੀਆਂ ਦੇ ਨਾਂ ਵੀ ਨੇ ਸ਼ਾਮਲ

ਉਥੇ ਹੀ ਗੁਰਪ੍ਰੀਤ ਘੁੱਗੀ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਰਤਨ ਟਾਟਾ ਨੂੰ ਸ਼ਰਧਾਂਜਲੀ ਦਿੰਦਿਆਂ ਲਿਖਿਆ- ''ਅਸੀਂ ਇੱਕ ਮਹਾਨ ਇਨਸਾਨ ਨੂੰ ਗੁਆ ਦਿੱਤਾ! ਇੱਕ ਸ਼ਾਨਦਾਰ ਪ੍ਰੇਰਣਾਦਾਇਕ ਵਿਅਕਤੀ! ਸ਼੍ਰੀ ਰਤਨ ਟਾਟਾ!! ਇਹ ਕੌਮ ਲਈ ਬਹੁਤ ਵੱਡਾ ਨੁਕਸਾਨ ਹੈ। ਵਾਹਿਗੁਰੂ ਵਿਛੜੀ ਰੂਹ ਨੂੰ ਚਰਨਾ ਚ ਸਥਾਨ ਬਖਸ਼ਣ।''

ਇਹ ਖ਼ਬਰ ਵੀ ਪੜ੍ਹੋ - ਗਾਇਕ ਕੁਲਵਿੰਦਰ ਬਿੱਲਾ ਨੇ ਗਲੀ ਦੇ ਬੱਚਿਆਂ ਨਾਲ ਕੀਤੀ ਰੱਜ ਕੇ ਮਸਤੀ, ਸਾਹਮਣੇ ਆਈ ਵੀਡੀਓ

ਦੱਸਣਯੋਗ ਹੈ ਕਿ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਐਲਾਨ ਕੀਤਾ ਹੈ ਕਿ ਉੱਘੇ ਉਦਯੋਗਪਤੀ ਰਤਨ ਟਾਟਾ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਜਾਵੇਗਾ। ਦੂਜੇ ਪਾਸੇ ਟਾਟਾ ਗਰੁੱਪ ਨੇ ਜਾਣਕਾਰੀ ਦਿੱਤੀ ਹੈ ਕਿ ਰਤਨ ਟਾਟਾ ਦੀ ਮ੍ਰਿਤਕ ਦੇਹ ਨੂੰ ਸ਼ਾਮ 4 ਵਜੇ ਤੱਕ ਦੱਖਣੀ ਮੁੰਬਈ ਦੇ ਨੈਸ਼ਨਲ ਸੈਂਟਰ ਫਾਰ ਪਰਫਾਰਮਿੰਗ ਆਰਟਸ (NCPA) ਦੇ ਲਾਅਨ 'ਚ ਰੱਖਿਆ ਜਾਵੇਗਾ ਤਾਂ ਜੋ ਜਨਤਾ ਉਸ ਨੂੰ ਸ਼ਰਧਾਂਜਲੀ ਦੇ ਸਕਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


sunita

Content Editor

Related News