ਗੁਰਪ੍ਰੀਤ ਘੁੱਗੀ ਨੇ ਵੀ ਲਵਾਈ ਕੋਰੋਨਾ ਵੈਕਸੀਨ, ਸਾਂਝੀ ਕੀਤੀ ਤਸਵੀਰ

03/27/2021 6:51:49 PM

ਚੰਡੀਗੜ੍ਹ (ਬਿਊਰੋ)– ਪੰਜਾਬੀ ਅਦਾਕਾਰ ਗੁਰਪ੍ਰੀਤ ਘੁੱਗੀ ਨੇ ਕੋਰੋਨਾ ਵੈਕਸੀਨ ਦਾ ਪਹਿਲਾ ਟੀਕਾ ਲਗਵਾ ਲਿਆ ਹੈ। ਗੁਰਪ੍ਰੀਤ ਘੁੱਗੀ ਨੇ ਇਸ ਸਬੰਧੀ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਕੇ ਜਾਣਕਾਰੀ ਦਿੱਤੀ ਹੈ।

ਜੋ ਤਸਵੀਰ ਗੁਰਪ੍ਰੀਤ ਘੁੱਗੀ ਵਲੋਂ ਸਾਂਝੀ ਕੀਤੀ ਹੈ, ਉਸ ’ਚ ਉਹ ਕੋਰੋਨਾ ਵੈਕਸੀਨ ਲਗਵਾਉਂਦੇ ਨਜ਼ਰ ਆ ਰਹੇ ਹਨ। ਨਾਲ ਹੀ ਗੁਰਪ੍ਰੀਤ ਘੁੱਗੀ ਜਿੱਤ ਦਾ ਨਿਸ਼ਾਨ ਵੀ ਦਿਖਾਉਂਦੇ ਨਜ਼ਰ ਆ ਰਹੇ ਹਨ।

ਤਸਵੀਰ ਸਾਂਝੀ ਕਰਦਿਆਂ ਗੁਰਪ੍ਰੀਤ ਘੁੱਗੀ ਨੇ ਲਿਖਿਆ, ‘ਹੈਲੋ! ਅੱਜ ਮੈਂ ਦਿ ਟੱਚ ਕਲੀਨਿਕ ਮੋਹਾਲੀ ’ਚ ਕੋਵਿਡ-19 ਵੈਕਸੀਨ ਲਗਵਾਈ ਹੈ।’

 
 
 
 
 
View this post on Instagram
 
 
 
 
 
 
 
 
 
 
 

A post shared by Gurpreet Ghuggi (@ghuggigurpreet)

ਦੱਸਣਯੋਗ ਹੈ ਕਿ ਗੁਰਪ੍ਰੀਤ ਘੁੱਗੀ ਨੇ ਮੋਹਾਲੀ ਵਿਖੇ ਕੋਰੋਨਾ ਵੈਕਸੀਨ ਲਗਵਾਈ ਹੈ। ਗੁਰਪ੍ਰੀਤ ਘੁੱਗੀ ਸੋਸ਼ਲ ਮੀਡੀਆ ’ਤੇ ਕਿਸਾਨ ਅੰਦੋਲਨ ਦਾ ਭਰਵਾਂ ਸਮਰਥਨ ਕਰ ਰਹੇ ਹਨ। ਉਹ ਆਏ ਦਿਨ ਲੋਕਾਂ ਨੂੰ ਕਿਸਾਨ ਅੰਦੋਲਨ ਦੀ ਅਹਿਮੀਅਤ ਵੀ ਦੱਸਦੇ ਰਹਿੰਦੇ ਹਨ।

ਉਥੇ ਗੁਰਪ੍ਰੀਤ ਘੁੱਗੀ ਕਈ ਪੰਜਾਬੀ ਫ਼ਿਲਮਾਂ ਦੀ ਸ਼ੂਟਿੰਗ ਵੀ ਕਰ ਚੁੱਕੇ ਹਨ ਤੇ ਕਰ ਰਹੇ ਹਨ। ਗੁਰਪ੍ਰੀਤ ਘੁੱਗੀ ਨੂੰ ਪੰਜਾਬੀ ਫ਼ਿਲਮ ਜਗਤ ਦਾ ਅਹਿਮ ਹਿੱਸਾ ਮੰਨਿਆ ਜਾਂਦਾ ਹੈ। ਲਗਭਗ ਹਰੇਕ ਪੰਜਾਬੀ ਫ਼ਿਲਮ ’ਚ ਉਨ੍ਹਾਂ ਦਾ ਕਿਰਦਾਰ ਸਾਨੂੰ ਦੇਖਣ ਨੂੰ ਮਿਲ ਜਾਂਦਾ ਹੈ। ਉਹ ਸਿਰਫ ਕਾਮੇਡੀ ਹੀ ਨਹੀਂ, ਸਗੋਂ ‘ਅਰਦਾਸ’ ਵਰਗੀਆਂ ਫ਼ਿਲਮਾਂ ’ਚ ਆਪਣੇ ਸੰਜੀਦਾ ਕਿਰਦਾਰਾਂ ਨਾਲ ਵੀ ਦਰਸ਼ਕਾਂ ਦਾ ਦਿਲ ਜਿੱਤ ਚੁੱਕੇ ਹਨ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

Rahul Singh

This news is Content Editor Rahul Singh