ਗੁਰਪ੍ਰੀਤ ਘੁੱਗੀ ਨੇ ਸਾਂਝੀ ਕੀਤੀ ਵੀਡੀਓ, ਦੇਖੋ ਕਿਵੇਂ ਕੀਤਾ ਲੋਕਾਂ ਨੇ ਪੀ. ਐੱਮ. ਮੋਦੀ ਦੀ ‘ਮਨ ਕੀ ਬਾਤ’ ਦਾ ਵਿਰੋਧ

12/27/2020 3:03:01 PM

ਚੰਡੀਗੜ੍ਹ (ਬਿਊਰੋ)– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਮ ਲੋਕਾਂ ਨਾਲ ‘ਮਨ ਕੀ ਬਾਤ’ ਕਰਨੀ ਸੀ। ਇਹ ‘ਮਨ ਕੀ ਬਾਤ’ 11 ਵਜੇ ਸ਼ੁਰੂ ਹੋਣੀ ਸੀ ਪਰ ਇਸ ਦੌਰਾਨ ਪੰਜਾਬ ਦੇ ਲੋਕਾਂ ਤੇ ਕਿਸਾਨਾਂ ਦਾ ਸਮਰਥਨ ਕਰਨ ਵਾਲਿਆਂ ਨੇ ਪੀ. ਐੱਮ. ਮੋਦੀ ਦੀ ‘ਮਨ ਕੀ ਬਾਤ’ ਦਾ ਵਿਰੋਧ ਕੀਤਾ।

ਇਸ ਵਿਰੋਧ ਦੀ ਇਕ ਵੀਡੀਓ ਪੰਜਾਬੀ ਅਦਾਕਾਰ ਗੁਰਪ੍ਰੀਤ ਘੁੱਗੀ ਨੇ ਵੀ ਸਾਂਝੀ ਕੀਤੀ ਹੈ। ਗੁਰਪ੍ਰੀਤ ਘੁੱਗੀ ਇਸ ਵੀਡੀਓ ’ਚ ਇਹ ਕਹਿੰਦੇ ਨਜ਼ਰ ਆ ਰਹੇ ਹਨ ਕਿ 11 ਵਜੇ ਲੋਕਾਂ ਨੇ ਥਾਲੀਆਂ ਵਜਾਉਣੀਆਂ ਸ਼ੁਰੂ ਕਰਨੀਆਂ ਸੀ, ਜੋ 15-20 ਮਿੰਟਾਂ ਬਾਅਦ ਵੀ ਉਵੇਂ ਹੀ ਵੱਜ ਰਹੀਆਂ ਹਨ। ਇਸ ਤੋਂ ਪਤਾ ਲੱਗਦਾ ਹੈ ਕਿ ਲੋਕਾਂ ਅੰਦਰ ਪ੍ਰਧਾਨ ਮੰਤਰੀ ਨੂੰ ਲੈ ਕੇ ਕਿੰਨਾ ਰੋਸ ਹੈ।

ਗੁਰਪ੍ਰੀਤ ਘੁੱਗੀ ਨੇ ਕਿਹਾ ਕਿ ਸਿਰਫ ਪਿੰਡਾਂ ’ਚ ਹੀ ਨਹੀਂ, ਅੱਜ ਸ਼ਹਿਰਾਂ ਅੰਦਰ ਵੀ ਕਿਸਾਨ ਅੰਦੋਲਨ ਦਾ ਲੋਕ ਸਮਰਥਨ ਕਰ ਰਹੇ ਹਨ। ਜਾਤ-ਪਾਤ ਤੋਂ ਉੱਪਰ ਉਠ ਕੇ ਹਰ ਧਰਮ ਤੇ ਵਰਗ ਦੇ ਲੋਕ ਕਿਸਾਨਾਂ ਦਾ ਸਾਥ ਦੇ ਰਹੇ ਹਨ।

ਇਸ ਦੌਰਾਨ ‘ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ’ ਦੇ ਨਾਅਰੇ ਵੀ ਲੱਗੇ। ਗੁਰਪ੍ਰੀਤ ਘੁੱਗੀ ਨੇ ਕਿਹਾ ਕਿ ਮੌਜੂਦਾ ਸਮੇਂ ’ਚ ਅਜਿਹਾ ਇਤਿਹਾਸ ਸਿਰਜਿਆ ਜਾ ਰਿਹਾ ਹੈ, ਜਿਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਨੋਟ– ਇਸ ਵੀਡੀਓ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਜ਼ਰੂਰ ਸਾਂਝੀ ਕਰੋ।


Rahul Singh

Content Editor

Related News