ਕੁੱਤੇ ਦੀ ਵੀਡੀਓ ਸਾਂਝੀ ਕਰਕੇ ਗੁਰਪ੍ਰੀਤ ਘੁੱਗੀ ਨੇ ਇਨਸਾਨਾਂ ਨੂੰ ਸਿਖਾਇਆ ਸਬਕ

06/23/2020 1:03:35 PM

ਜਲੰਧਰ (ਬਿਊਰੋ) — ਪਾਲੀਵੁੱਡ ਅਦਾਕਾਰ ਗੁਰਪ੍ਰੀਤ ਘੁੱਗੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੇ ਪਾਲਤੂ ਕੁੱਤੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ 'ਚ ਤੁਸੀਂ ਵੇਖ ਸਕਦੇ ਹੋ ਕਿ ਗੁਰਪ੍ਰੀਤ ਘੁੱਗੀ ਆਪਣੇ ਕੁੱਤੇ ਨੂੰ ਬਿਸਕੁਟ ਖੁਆ ਰਹੇ ਹਨ ਪਰ ਉਹ ਆਪਣੇ ਪਾਲਤੂ ਕੁੱਤੇ ਨੂੰ ਬਿਸਕੁਟ ਦੇ ਕੇ ਉਸ ਤੋਂ ਬਾਅਦ ਇੰਤਜ਼ਾਰ ਕਰਨ ਲਈ ਕਹਿੰਦੇ ਹਨ ਅਤੇ ਕੁੱਤਾ ਵੀ ਉਨ੍ਹਾਂ ਦਾ ਕਹਿਣਾ ਮੰਨਦਾ ਹੈ ਅਤੇ ਜਦੋਂ ਅਦਾਕਾਰ ਉਸ ਨੂੰ ਬਿਸਕੁਟ ਖਾਣ ਲਈ ਕਹਿੰਦਾ ਹੈ, ਉਦੋਂ ਹੀ ਉਹ ਖਾਂਦਾ ਹੈ। ਗੁਰਪ੍ਰੀਤ ਘੁੱਗੀ ਨੇ ਇਸ ਵੀਡੀਓ 'ਚ ਕੁੱਤੇ ਦੇ 'ਸਬਰ ਸੰਤੋਖ਼' ਦੀ ਗੱਲ ਕਰਦੇ ਨਜ਼ਰ ਆ ਰਹੇ ਹਨ ਕਿ ਇਨਸਾਨ 'ਚ ਸਬਰ ਨਾਂ ਦੀ ਕੋਈ ਚੀਜ਼ ਨਹੀਂ ਹੈ ਪਰ ਜਾਨਵਰ ਫ਼ਿਰ ਵੀ ਸਬਰ ਰੱਖਦੇ ਹਨ। ਇਸ ਵੀਡੀਓ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਲਗਾਤਾਰ ਇਸ ਵੀਡੀਓ 'ਤੇ ਕੁਮੈਂਟ ਕਰ ਰਹੇ ਹਨ।

 
 
 
 
 
 
 
 
 
 
 
 
 
 

Milo ji sadey Jordan nu 😁

A post shared by Gurpreet Ghuggi (@ghuggigurpreet) on Jun 21, 2020 at 8:37pm PDT

ਗੁਰਪ੍ਰੀਤ ਘੁੱਗੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਪਿਛਲੇ ਕਈ ਦਹਾਕਿਆਂ ਤੋਂ ਉਹ ਫ਼ਿਲਮ ਉਦਯੋਗ 'ਚ ਸਰਗਰਮ ਹਨ ਅਤੇ ਬਹੁਤ ਹੀ ਛੋਟੀ ਉਮਰ 'ਚ ਉਨ੍ਹਾਂ ਨੇ ਦੂਰਦਰਸ਼ਨ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ।

 
 
 
 
 
 
 
 
 
 
 
 
 
 

Yada'n bhari changer cho'n ...

A post shared by Gurpreet Ghuggi (@ghuggigurpreet) on Jun 12, 2020 at 8:47pm PDT

ਪੰਜਾਬੀ ਸਿਨੇਮਾ ਵਿਚ ਗੁਰਪ੍ਰੀਤ ਘੁੱਗੀ ਇੱਕ ਕਾਮੇਡੀਅਨ ਹੀ ਨਹੀਂ ਸਗੋਂ ਬਤੌਰ ਨਾਇਕ ਸੰਜੀਦਾ ਕਿਰਦਾਰਾਂ ਨਾਲ ਖੇਡਣ ਵਾਲਾ ਸਫ਼ਲ ਕਲਾਕਾਰ ਵੀ ਹਨ। ਅਜੋਕੇ ਦੌਰ ਦੀਆਂ ਫ਼ਿਲਮਾਂ ਵਿਚ ਇੱਕ ਅਲੱਗ ਪਛਾਣ ਰੱਖਣ ਵਾਲੇ ਇਸ ਕਲਾਕਾਰ ਨੇ ਅਦਾਕਾਰ ਬਣਨ ਦਾ ਸੁਫ਼ਨਾ ਬਚਪਨ ਦੇ ਦਿਨਾਂ ਵਿਚ ਹੀ ਲਿਆ ਸੀ, ਜਿਸ ਨੂੰ ਪੂਰਾ ਕਰਨ ਲਈ ਉਨ੍ਹਾਂ ਨੂੰ ਵੱਡਾ ਸੰਘਰਸ਼ ਕਰਨਾ ਪਿਆ। ਸਮੇਂ ਅਤੇ ਹਾਲਾਤ ਨਾਲ ਜੂਝਦਾ ਗੁਰਪ੍ਰੀਤ ਘੁੱਗੀ ਜਦੋਂ ਆਪਣੇ ਉਸਤਾਦ ਬਲਵਿੰਦਰ ਵਿੱਕੀ ਉਰਫ਼ 'ਚਾਚਾ ਰੌਣਕੀ ਰਾਮ' ਕੋਲ ਗਏ ਤਾਂ ਉਨ੍ਹਾਂ ਨੂੰ ਕਲਾਕਾਰੀ ਦੇ ਖੇਤਰ 'ਚ ਅੱਗੇ ਵਧਣ ਦਾ ਇੱਕ ਚੰਗਾ ਮੌਕਾ ਮਿਲਿਆ। ਦੂਰਦਰਸ਼ਨ ਦੇ ਲੜੀਵਾਰਾਂ 'ਰੋਣਕ ਮੇਲਾ', 'ਨੂਰਾ' ਅਤੇ 'ਪਰਛਾਵੇਂ' ਵਿਚ ਉਨ੍ਹਾਂ ਦੇ ਕਿਰਦਾਰ ਦਰਸ਼ਕਾਂ ਲਈ ਪ੍ਰਭਾਵਸ਼ਾਲੀ ਰਹੇ।

 
 
 
 
 
 
 
 
 
 
 
 
 
 

Patjharr di virani ton baad bahaar fir khildi hai 👍

A post shared by Gurpreet Ghuggi (@ghuggigurpreet) on May 30, 2020 at 10:11pm PDT

ਓਮ ਪ੍ਰਕਾਸ਼ ਗਾਸੋ ਦੇ ਨਾਵਲ 'ਤੇ ਆਧਾਰਿਤ ਪੰਜਾਬੀ ਲੜੀਵਾਰ 'ਪਰਛਾਵੇ' ਨਾਲ ਮਿਲੀ ਪ੍ਰਸਿੱਧੀ ਨੇ ਉਨ੍ਹਾਂ ਦੀ ਕਲਾ ਨੂੰ ਨਵਾਂ ਮੋੜ ਦਿੱਤਾ। ਦੂਰਦਰਸ਼ਨ ਅਤੇ ਆਲ ਇੰਡੀਆ ਦੇ ਪ੍ਰੋਗਰਾਮਾਂ ਰਾਹੀਂ ਇਕ ਵੱਖਰੀ ਪਛਾਣ ਬਣਾ ਚੁੱਕੇ ਗੁਰਪ੍ਰੀਤ ਘੁੱਗੀ ਨੇ ਪੰਜਾਬੀ ਫਿਲਮ 'ਜੀ ਆਇਆਂ ਨੂੰ' ਤੋਂ ਫਿਲਮੀ ਪਰਦੇ ਵੱਲ ਪਹਿਲਾ ਕਦਮ ਵਧਾਇਆ। ਭਾਵੇਂ ਕਿ ਗੁਰਪ੍ਰੀਤ ਘੁੱਗੀ ਨੇ ਹੁਣ ਤਕ ਜ਼ਿਆਦਾਤਰ ਕਾਮੇਡੀ ਕਿਰਦਾਰ ਹੀ ਨਿਭਾਏ ਪਰ ਕੁਝ ਸਾਲ ਪਹਿਲਾਂ ਆਈ ਫਿਲਮ 'ਅਰਦਾਸ' 'ਚ ਮਾਸਟਰ ਗੁਰਮੱਖ ਸਿੰਘ ਦੇ ਕਿਰਦਾਰ ਨੇ ਦਰਸ਼ਕਾਂ ਦੇ ਦਿਲਾਂ 'ਤੇ ਨਾਇਕ ਵਾਲੀ ਗੂੜ੍ਹੀ ਮੋਹਰ ਲਾ ਦਿੱਤੀ। ਇਸ ਕਿਰਦਾਰ ਨੇ ਦਰਸ਼ਕਾਂ ਨੂੰ ਸੋਚਣ ਲਈ ਮਜ਼ਬੂਰ ਕਰ ਦਿੱਤਾ ਕਿ ਇਹ ਕਾਮੇਡੀ ਕਲਾਕਾਰ ਗੁਰਪ੍ਰੀਤ ਘੁੱਗੀ ਹੀ ਹੈ। ਇਸ ਕਿਰਦਾਰ ਬਦਲੇ ਉਨ੍ਹਾਂ ਨੂੰ ਬੈਸਟ ਐਕਟਰ ਦਾ ਐਵਾਰਡ ਵੀ ਮਿਲਿਆ।


sunita

Content Editor

Related News