ਰਾਜਵੀਦ ਜਵੰਦਾ ਨੂੰ ਮਿਲਣ ਪਹੁੰਚੇ ਮਨੁੱਖਤਾ ਦੀ ਸੇਵਾ ਵਾਲੇ ਗੁਰਪ੍ਰੀਤ ਮਿੰਟੂ
Tuesday, Sep 30, 2025 - 02:14 PM (IST)

ਐਂਟਰਟੇਨਮੈਂਟ ਡੈਸਕ- ਪੰਜਾਬੀ ਗਾਇਕ ਰਾਜਵੀਰ ਜਵੰਦਾ ਹਾਲ ਹੀ ਵਿੱਚ ਹੋਏ ਸੜਕ ਹਾਦਸੇ ਤੋਂ ਬਾਅਦ ਅਜੇ ਵੀ ਵੈਂਟੀਲੇਟਰ ‘ਤੇ ਹਨ। ਗਾਇਕ ਦੇ ਕਰੀਬੀ, ਕਲਾਕਾਰ ਅਤੇ ਸਿਆਸਤਦਾਨ ਉਨ੍ਹਾਂ ਦਾ ਹਾਲ ਜਾਣਨ ਲਈ ਹਸਪਤਾਲ ਪਹੁੰਚ ਰਹੇ ਹਨ ਅਤੇ ਉਨ੍ਹਾਂ ਦੀ ਸਿਹਤਯਾਬੀ ਲਈ ਅਰਦਾਸਾਂ ਕਰ ਰਹੇ ਹਨ। ਖਬਰ ਹੈ ਕਿ ਰਾਜਵੀਦ ਜਵੰਦਾ ਦਾ ਹਾਲ ਜਾਣਨ ਲਈ ਮਨੁੱਖਤਾ ਦੀ ਸੇਵਾ ਵਾਲੇ ਗੁਰਪ੍ਰੀਤ ਸਿੰਘ ਮਿੰਟੂ ਵੀ ਹਸਪਤਾਲ ਪਹੁੰਚੇ ਹਨ। ਤੁਹਾਨੂੰ ਦੱਸ ਦੇਈਏ ਕਿ ਸੋਮਵਾਰ ਨੂੰ ਹਸਪਤਾਲ ਪ੍ਰਸ਼ਾਸਨ ਨੇ ਦੱਸਿਆ ਕਿ ਉਨ੍ਹਾਂ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ।
ਜ਼ਿਕਰਯੋਗ ਹੈ ਕਿ ਰਾਜਵੀਰ ਸ਼ਨੀਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਸੋਲਾਨ ਜ਼ਿਲ੍ਹੇ ਵਿੱਚ ਸ਼ਿਮਲਾ ਜਾਂਦੇ ਸਮੇਂ ਮੋਟਰਸਾਈਕਲ ਤੋਂ ਕੰਟਰੋਲ ਗੁਆ ਬੈਠੇ ਅਤੇ ਗੰਭੀਰ ਜ਼ਖ਼ਮੀ ਹੋ ਗਏ ਸਨ। ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਉਨ੍ਹਾਂ ਦਾ ਇਲਾਜ ਜਾਰੀ ਹੈ। ਰਾਜਵੀਰ ਦੇ ਗੀਤਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ‘ਖੁਸ਼ ਰਿਹਾ ਕਰ’, ‘ਸਰਦਾਰੀ’’, ‘ਲੈਂਡਲਾਰਡ’, ‘ਡਾਊਨ ਟੂ ਅਰਥ’ ਤੇ ‘ਕੰਗਣੀ’ ਵਰਗੇ ਮਸ਼ਹੂਰ ਗੀਤ ਪ੍ਰਸ਼ੰਸਕਾਂ ਦੀ ਝੋਲੀ ਪਾਏ ਹਨ। ਉਹਨਾਂ ਨੇ 2018 ਵਿੱਚ ਗਿੱਪੀ ਗਰੇਵਾਲ-ਸਟਾਰਰ ਫਿਲਮ 'ਸੂਬੇਦਾਰ ਜੋਗਿੰਦਰ ਸਿੰਘ', 2019 ਵਿੱਚ 'ਜਿੰਦ ਜਾਨ' ਅਤੇ 'ਮਿੰਦੋ ਤਸੀਲਦਾਰਨੀ' ਵਿੱਚ ਵੀ ਅਦਾਕਾਰੀ ਕੀਤੀ ਸੀ।