ਸੈਂਸਰ ਬੋਰਡ ਫਿਲਮ ’ਤੇ ਤੁਰੰਤ ਰੋਕ ਲਗਾਏ : ਪਵਨ ਗੁਪਤਾ

Friday, Oct 04, 2024 - 12:38 PM (IST)

ਸੈਂਸਰ ਬੋਰਡ ਫਿਲਮ ’ਤੇ ਤੁਰੰਤ ਰੋਕ ਲਗਾਏ : ਪਵਨ ਗੁਪਤਾ

ਪਟਿਆਲਾ/ਖੰਨਾ (ਰਾਜੇਸ਼, ਕਮਲ) - ਸ਼ਿਵਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਪਵਨ ਕੁਮਾਰ ਗੁਪਤਾ ਨੇ ਕਿਹਾ ਕਿ ਗੁਰੂ ਰੰਧਾਵਾ ਦੀ ਫਿਲਮ ‘ਸ਼ਾਹਕੋਟ’ ਦੇ ਟ੍ਰੇਲਰ ’ਚ ਸਪੱਸ਼ਟ ਵਿਖਾਈ ਦੇ ਰਿਹਾ ਹੈ ਕਿ ਇਸ ਫਿਲਮ ’ਚ ਦੁਸ਼ਮਣ ਦੇਸ਼ ਪਾਕਿਸਤਾਨ ਦਾ ਸਮਰਥਨ ਕੀਤਾ ਗਿਆ ਹੈ। ਅਜਿਹੇ ’ਚ ਸੈਂਸਰ ਬੋਰਡ ਨੂੰ ਤੁਰੰਤ ਇਸ ਫਿਲਮ ’ਤੇ ਰੋਕ ਲਾਉਣੀ ਚਾਹੀਦੀ ਹੈ। ਸੈਂਸਰ ਬੋਰਡ ਨੇ ਜੋ ਸਰਟੀਫਿਕੇਟ ਜਾਰੀ ਕੀਤਾ ਹੈ, ਉਸ ਨੂੰ ਰੱਦ ਕਰ ਦੇਣਾ ਚਾਹੀਦਾ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਬਾਰੇ ਦਿੱਤੇ ਵਿਵਾਦਤ ਬਿਆਨ ਕਰਕੇ ਮੁੜ ਸੁਰਖੀਆਂ 'ਚ ਕੰਗਨਾ, ਫਿਰ ਮੰਗੇਗੀ ਮੁਆਫ਼ੀ!

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਸ਼ਿਵਸੈਨਾ ਹਿੰਦੁਸਤਾਨ 4 ਅਕਤੂਬਰ ਨੂੰ ਸਿਨੇਮਾਘਰਾਂ ’ਚ ਜਾ ਕੇ ਇਸ ਫਿਲਮ ਦਾ ਡੱਟ ਕੇ ਵਿਰੋਧ ਕਰੇਗੀ। ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਿਹਾ ਕਿ ਇਸ ਸਬੰਧੀ ਜਾਂਚ ਕਰਵਾਈ ਜਾਵੇ ਅਤੇ ਫਿਲਮ ’ਤੇ ਰੋਕ ਲਗਾਈ ਜਾਵੇ।

ਇਹ ਖ਼ਬਰ ਵੀ ਪੜ੍ਹੋ - ਹਿਨਾ ਖ਼ਾਨ ਦਾ ਇਹ ਕਦਮ ਮਾਪਿਆ 'ਤੇ ਪਿਆ ਭਾਰੀ, ਰਿਸ਼ਤੇਦਾਰਾਂ ਨੇ ਵੀ ਮੋੜ ਲਿਆ ਮੂੰਹ

ਦੱਸ ਦੇਈਏ ਕਿ ਗੁਰੂ ਰੰਧਾਵਾ ਦੀ ਪਹਿਲੀ ਫ਼ਿਲਮ ‘ਸ਼ਾਹਕੋਟ’ ਹੈ। ਫ਼ਿਲਮ ਦਾ ਟ੍ਰੇਲਰ 30 ਸਤੰਬਰ ਨੂੰ ਰਿਲੀਜ਼ ਹੋਇਆ ਸੀ, ਜਿਸ ਤੋਂ ਬਾਅਦ ਫ਼ਿਲਮ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ। ਟ੍ਰੇਲਰ ’ਚ ਕੁਝ ਅਜਿਹੇ ਸੀਨ ਦਿਖਾਏ ਗਏ ਹਨ, ਜਿਨ੍ਹਾਂ ਨੂੰ ਵੇਖ ਕੇ ਲੋਕਾਂ ਦਾ ਗੁੱਸਾ ਫੁੱਟ ਪਿਆ ਹੈ। ਇਹ ਫ਼ਿਲਮ 4 ਅਕਤੂਬਰ ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋ ਰਹੀ ਹੈ। ਫ਼ਿਲਮ ‘ਸ਼ਾਹਕੋਟ’ ’ਤੇ ਦੋਸ਼ ਹੈ ਕਿ ਇਸ ’ਚ ਪਾਕਿਸਤਾਨ ਦੀ ਹਮਾਇਤ ਕੀਤੀ ਗਈ ਹੈ। ਇਸ ਕਾਰਨ ਫ਼ਿਲਮ ਦਾ ਜੰਮ ਕੇ ਵਿਰੋਧ ਹੋ ਰਿਹਾ ਹੈ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

sunita

Content Editor

Related News