'ਗੁਰੂ ਰੰਧਾਵਾ ਵੱਲੋਂ ਫ਼ਿਲਮਾਂ ’ਚ ਪਾਕਿ ਦਾ ਸਮਰਥਨ ਬਰਦਾਸ਼ਤ ਨਹੀਂ, ਜ਼ਿਆਦਾ ਪਿਆਰ ਹੈ ਤਾਂ ਉਥੇ ਚਲਾ ਜਾਵੇ'
Saturday, Oct 05, 2024 - 03:07 PM (IST)
ਜਲੰਧਰ (ਚੋਪੜਾ) – ਪੰਜਾਬੀ ਗਾਇਕ ਗੁਰੂ ਰੰਧਾਵਾ ਵੱਲੋਂ ਆਪਣੀ ਫ਼ਿਲਮ ‘ਸ਼ਾਹਕੋਟ’ ਵਿਚ ਪਾਕਿਸਤਾਨ ਦਾ ਸਮਰਥਨ ਕਰਨ ’ਤੇ ਰਾਸ਼ਟਰ ਭਗਤਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਲੜੀ ਵਿਚ ਪੰਡਿਤ ਦੀਨਦਿਆਲ ਉਪਾਧਿਆਏ ਸਮ੍ਰਿਤੀ ਮੰਚ ਦੇ ਵਰਕਰਾਂ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸੂਚਨਾ ਤੇ ਪ੍ਰਸਾਰਨ ਮੰਤਰੀ ਅਸ਼ਵਨੀ ਵੈਸ਼ਣਵ ਦੇ ਨਾਂ ਜਲੰਧਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੂੰ ਇਕ ਮੰਗ-ਪੱਤਰ ਦਿੱਤਾ, ਜਿਸ ਵਿਚ ਮੰਗ ਕੀਤੀ ਗਈ ਕਿ ਪੰਜਾਬੀ ਗਾਇਕ ਗੁਰੂ ਰੰਧਾਵਾ ਦੀ ਫ਼ਿਲਮ ‘ਸ਼ਾਹਕੋਟ’ ’ਤੇ ਸੈਂਸਰ ਬੋਰਡ ਨੂੰ ਤੁਰੰਤ ’ਤੇ ਰੋਕ ਲਾਉਣੀ ਚਾਹੀਦੀ ਹੈ।
ਇਹ ਖ਼ਬਰ ਵੀ ਪੜ੍ਹੋ - ਕੰਗਨਾ ਦੀ ਫ਼ਿਲਮ 'ਐਮਰਜੈਂਸੀ' ਨੂੰ ਲੈ ਕੇ ਵੱਡੀ ਖ਼ਬਰ, ਸਹਿ-ਨਿਰਮਾਤਾ ਨੇ ਵੀ ਮੰਨੀ ਇਹ ਗੱਲ
ਇਸ ਮੌਕੇ ਪੰਡਿਤ ਦੀਨਦਿਆਲ ਉਪਾਧਿਆਏ ਸਮ੍ਰਿਤੀ ਮੰਚ ਦੇ ਪੰਜਾਬ ਪ੍ਰਧਾਨ ਕਿਸ਼ਨ ਲਾਲ ਸ਼ਰਮਾ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸੂਚਨਾ ਤੇ ਪ੍ਰਸਾਰਨ ਮੰਤਰੀ ਤੋਂ ਮੰਗ ਕੀਤੀ ਕਿ ਅਜਿਹੀਆਂ ਫ਼ਿਲਮਾਂ ਨੂੰ ਮਨਜ਼ੂਰੀ ਦੇਣ ਵਾਲੇ ਸੈਂਸਰ ਬੋਰਡ ਦੇ ਅਧਿਕਾਰੀਆਂ ’ਤੇ ਵੀ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਕਿਉਂਕਿ ਅਜਿਹੀਆਂ ਫ਼ਿਲਮਾਂ ਬਣਨ ਕਾਰਨ ਦੇਸ਼ ਵਿਚ ਅਸ਼ਾਂਤੀ ਫੈਲਦੀ ਹੈ ਅਤੇ ਇਸ ਨਾਲ ਦੇਸ਼ ਦਾ ਨੁਕਸਾਨ ਹੁੰਦਾ ਹੈ। ਉਨ੍ਹਾਂ ਗ੍ਰਹਿ ਮੰਤਰੀ ਅਤੇ ਸੂਚਨਾ ਤੇ ਪ੍ਰਸਾਰਨ ਮੰਤਰੀ ਤੋਂ ਪਾਕਿ ਸਮਰਥਿਤ ਫ਼ਿਲਮਾਂ ਨਾ ਬਣਾਉਣ ਲਈ ਫ਼ਿਲਮ ਇੰਡਸਟਰੀ ਨੂੰ ਨਿਰਦੇਸ਼ ਦੇਣ ਨੂੰ ਕਿਹਾ। ਉਨ੍ਹਾਂ ਕਿਹਾ ਕਿ ਗੁਰੂ ਰੰਧਾਵਾ ਨੇ ਜੇਕਰ ਪਾਕਿਸਤਾਨ ਦਾ ਸਮਰਥਨ ਕਰਨਾ ਹੈ ਤਾਂ ਉਹ ਪਾਕਿਸਤਾਨ ਚਲੇ ਜਾਣ, ਉਸ ਨੂੰ ਭਾਰਤ ਵਿਚ ਰਹਿਣ ਦਾ ਕੋਈ ਅਧਿਕਾਰ ਨਹੀਂ।
ਇਹ ਖ਼ਬਰ ਵੀ ਪੜ੍ਹੋ - ਦਿਲਜੀਤ ਵਲੋਂ ਪਾਕਿ ਦੀ ਹਾਨੀਆ ਨੂੰ ਪਿਆਰੇ ਬੋਲ, ਖ਼ੁਸ਼ੀ 'ਚ ਸਟੇਜ 'ਤੇ ਕੀਤੀ ਇਹ ਹਰਕਤ
ਇਸ ਮੌਕੇ ਮੰਚ ਦੇ ਸੂਬਾਈ ਮੀਤ ਪ੍ਰਧਾਨ ਡਾ. ਵਿਨੀਤ ਸ਼ਰਮਾ, ਗੁਰਜੀਤ ਸਿੰਘ, ਨਵੀਨ ਭੱਲਾ, ਹਰਵਿੰਦਰ ਸਿੰਘ ਗੋਰਾ, ਜਤਿੰਦਰ ਕੁਮਾਰ, ਰਮੇਸ਼ ਕੁਮਾਰ, ਪਰਮਜੀਤ ਸਿੰਘ, ਅਜਮੇਰ ਸਿੰਘ ਬਾਦਲ ਅਤੇ ਹੋਰ ਹਾਜ਼ਰ ਸਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।