ਕਰਨਵੀਰ ਬੋਹਰਾ ਨੇ ਆਪਣੀਆਂ ਜੁੜਵਾ ਧੀਆਂ ਦੇ ਲਈ ਖ਼ਾਸ ਪੋਸਟ ਪਾ ਕੇ ਦਿੱਤੀ ਜਨਮਦਿਨ ਦੀ ਵਧਾਈ

Wednesday, Oct 20, 2021 - 10:21 AM (IST)

ਕਰਨਵੀਰ ਬੋਹਰਾ ਨੇ ਆਪਣੀਆਂ ਜੁੜਵਾ ਧੀਆਂ ਦੇ ਲਈ ਖ਼ਾਸ ਪੋਸਟ ਪਾ ਕੇ ਦਿੱਤੀ ਜਨਮਦਿਨ ਦੀ ਵਧਾਈ

ਮੁੰਬਈ- ਟੀਵੀ ਇੰਡਸਟਰੀ ਦੇ ਮਸ਼ਹੂਰ ਅਭਿਨੇਤਾ ਕਰਨਵੀਰ ਬੋਹਰਾ ਆਪਣੀ ਅਦਾਕਾਰੀ ਕਰੀਅਰ ਦੇ ਨਾਲ-ਨਾਲ ਆਪਣੀ ਨਿੱਜੀ ਜ਼ਿੰਦਗੀ ਲਈ ਵੀ ਮਸ਼ਹੂਰ ਹਨ। ਅਕਸਰ ਸੋਸ਼ਲ ਮੀਡੀਆ 'ਤੇ ਐਕਟਿਵ ਰਹਿੰਦੇ ਹਨ। ਉਹ ਆਪਣੀ ਪਤਨੀ ਟੀਜੇ ਸਿੱਧੂ ਦੇ ਨਾਲ ਆਪਣੀਆਂ ਤਿੰਨ ਧੀਆਂ ਦੀਆਂ ਤਸਵੀਰਾਂ ਅਤੇ ਵੀਡੀਓ ਪ੍ਰਸ਼ੰਸਕਾਂ ਵਿੱਚ ਸਾਂਝਾ ਕਰਦਾ ਰਹਿੰਦੇ ਹਨ। ਉਨ੍ਹਾਂ ਨੇ ਆਪਣੀਆਂ ਜੁੜਵਾਂ ਧੀਆਂ ਨੂੰ ਬਰਥਡੇਅ ਵਿਸ਼ ਕਰਦੇ ਹੋਏ ਭਾਵੁਕ ਪੋਸਟ ਪਾਈ ਹੈ।

PunjabKesari
ਉਨ੍ਹਾਂ ਨੇ ਆਪਣੀ ਧੀਆਂ ਬੇਲਾ ਅਤੇ ਵਿਆਨਾ ਦੀਆਂ ਅਣਦੇਖੀਆਂ ਤਸਵੀਰਾਂ ਪੋਸਟਾਂ ਕੀਤੀਆਂ ਹਨ। ਉਨ੍ਹਾਂ ਨੇ ਆਪਣੀ ਬੱਚੀਆਂ ਦੇ ਲਈ ਪੰਜਵੇਂ ਜਨਮਦਿਨ ਉੱਤੇ ਲੰਬੀ ਚੌੜੀ ਪੋਸਟ ਪਾਈ ਹੈ। ਇਸ ਪੋਸਟ ਉੱਤੇ ਤਾਹਿਰਾ ਕਸ਼ਅਪ, ਗੌਹਰ ਖ਼ਾਨ ਤੋਂ ਇਲਾਵਾ ਕਈ ਹੋਰ ਕਲਾਕਾਰਾਂ ਨੇ ਪੋਸਟ ਪਾ ਕੇ ਬੇਲਾ ਅਤੇ ਵਿਆਨਾ ਨੂੰ ਬਰਥਡੇਅ ਵਿਸ਼ ਕੀਤਾ ਹੈ। ਇਸ ਤੋਂ ਇਲਾਵਾ ਕਰਨਵੀਰ ਬੋਹਰਾ ਨੇ ਆਪਣੀ ਬੇਟੀਆਂ ਦੇ ਬਰਥਡੇਅ ਸੈਲੀਬ੍ਰੇਸ਼ਨ ਦੀਆਂ ਕੁਝ ਝਲਕੀਆਂ ਵੀ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤੀਆਂ ਹਨ।


ਦੱਸ ਦਈਏ ਅਦਾਕਾਰ ਕਰਨਵੀਰ ਬੋਹਰਾ ਤੇ ਉਨ੍ਹਾਂ ਦੀ ਪਤਨੀ ਟੀਜੇ ਸਿੱਧੂ ਜੋ ਕਿ ਪਿਛਲੇ ਸਾਲ ਇੱਕ ਵਾਰ ਫਿਰ ਤੋਂ ਮੰਮੀ-ਪਾਪਾ ਬਣੇ ਸਨ। ਉਨ੍ਹਾਂ ਦੀ ਪਤਨੀ ਟੀਜੇ ਸਿੱਧੂ ਨੇ ਧੀ ਨੂੰ ਜਨਮ ਦਿੱਤਾ। ਜਿਸ ਦਾ ਨਾਂਅ ਉਨ੍ਹਾਂ ਨੇ Gia Vanessa Snow ਰੱਖਿਆ ਹੈ। ਕੁਝ ਦਿਨ ਪਹਿਲਾਂ ਹੀ ਉਨ੍ਹਾਂ ਦੀ ਤੀਜੀ ਧੀ ਦਸ ਮਹੀਨਿਆਂ ਦੀ ਹੋ ਗਈ ਹੈ। ਇਸ ਖ਼ਾਸ ਮੌਕੇ ਤੇ ਕਾਮੇਡੀ ਕੁਵਿਨ ਭਾਰਤੀ ਸਿੰਘ ਦੇ ਨਾਲ ਮਿਲਕੇ ਇਸ ਖ਼ਾਸ ਦਿਨ ਨੂੰ ਸੈਲੀਬ੍ਰੇਟ ਕੀਤਾ ਸੀ। ਕਰਨਵੀਰ ਬੋਹਰਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਕਈ ਨਾਮੀ ਸੀਰੀਅਲਸ ‘ਚ ਕੰਮ ਕਰ ਚੁੱਕੇ ਹਨ । ਇਸ ਤੋਂ ਇਲਾਵਾ ਉਹ ਕਈ ਮਿਊਜ਼ਿਕ ਵੀਡੀਓਜ਼ 'ਚ ਵੀ ਅਦਾਕਾਰੀ ਕਰ ਚੁੱਕੇ ਹਨ।


author

Aarti dhillon

Content Editor

Related News