ਕਿਊਟਨੈੱਸ ਦੇ ਮਾਮਲੇ ''ਚ ਕਿਸੇ ਤੋਂ ਘੱਟ ਨਹੀਂ ਹੈ ਹੈਪੀ ਰਾਏਕੋਟੀ ਦਾ ਪੁੱਤਰ, ਦੇਖੋ ਤਸਵੀਰਾਂ
Tuesday, Jun 23, 2020 - 03:47 PM (IST)

ਜਲੰਧਰ (ਬਿਊਰੋ) — ਪੰਜਾਬੀ ਗਾਇਕ ਅਤੇ ਗੀਤਕਾਰ ਹੈਪੀ ਰਾਏਕੋਟੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੇ ਪੁੱਤਰ ਦੀਆਂ ਨਵੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜੋ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸਾਂਝੀਆਂ ਕਰਦੇ ਹੋਏ ਹੈਪੀ ਰਾਏਕੋਟੀ ਨੇ ਕੈਪਸ਼ਨ 'ਚ ਲਿਖਿਆ ਹੈ 'ਮੈਚਿੰਗ ਮੈਚਿੰਗ #Aarav #happyraikoti।' ਇਸ ਦੇ ਨਾਲ ਹੀ ਹਾਰਟ ਵਾਲਾ ਇਮੋਜ਼ੀ ਵੀ ਪੋਸਟ ਕੀਤਾ ਹੈ। ਤਸਵੀਰ 'ਚ ਦੇਖ ਸਕਦੇ ਹੋ ਕਿ ਹੈਪੀ ਰਾਏਕੋਟੀ ਅਤੇ ਉਨ੍ਹਾਂ ਦੇ ਪੁੱਤਰ ਇੱਕੋ ਜਿਹੇ ਰੰਗ ਦੀਆਂ ਕਮੀਜ਼ਾਂ ਪਾਈਆਂ ਹੋਈਆਂ ਹਨ। ਪ੍ਰਸ਼ੰਸਕਾਂ ਅਤੇ ਪੰਜਾਬੀ ਕਲਾਕਾਰ ਕੁਮੈਂਟਸ ਕਰਕੇ ਪਿਓ-ਪੁੱਤ ਦੀ ਜੋੜੀ ਦੀ ਤਾਰੀਫ਼ ਕਰ ਰਹੇ ਹਨ। ਦੱਸ ਦਈਏ ਹੈਪੀ ਰਾਏਕੋਟੀ ਇਸ ਸਾਲ ਇੱਕ ਪੁੱਤਰ ਦੇ ਪਿਤਾ ਬਣੇ ਹਨ। ਉਨ੍ਹਾਂ ਨੇ ਆਪਣੇ ਲਾਡਲੇ ਦਾ ਨਾਂ ਆਰਵ (Aarav) ਰੱਖਿਆ ਹੈ।
ਦੱਸ ਦਈਏ ਕਿ ਪਾਲੀਵੁੱਡ ਫ਼ਿਲਮ ਉਦਯੋਗ ਦੇ ਦੇਸੀ ਰੌਕਸਟਾਰ ਗਿੱਪੀ ਗਰੇਵਾਲ ਵੀ ਆਪਣੇ ਪੁੱਤਰ ਦੀਆਂ ਤਸਵੀਰਾਂ ਆਪਣੇ ਇੰਸਟਾਗ੍ਰਾਮ 'ਤੇ ਸਾਂਝੀਆਂ ਕਰਦੇ ਰਹਿੰਦੇ ਹਨ। ਉਨ੍ਹਾਂ ਦਾ ਪੁੱਤਰ ਕਾਫ਼ੀ ਸੋਹਣਾ ਹੈ। ਉਨ੍ਹਾਂ ਦੇ ਪੁੱਤਰ ਦੀਆਂ ਤਸਵੀਰਾਂ ਨੂੰ ਵਾਇਰਲ ਹੋ 'ਚ ਬਹੁਤਾ ਸਮਾਂ ਨਹੀਂ ਲੱਗਦਾ। ਆਖ ਸਕਦੇ ਹੋ ਕਿ ਗਿੱਪੀ ਗਰੇਵਾਲ ਤੇ ਹੈਪੀ ਰਾਏਕੋਟੀ ਦਾ ਪੁੱਤਰ ਕਿਊਟਨੈੱਸ ਦੇ ਮਾਮਲੇ 'ਚ ਇੱਕ-ਦੂਜੇ ਨੂੰ ਟੱਕਰ ਦਿੰਦੇ ਹਨ।
ਜੇ ਗੱਲ ਕਰੀਏ ਹੈਪੀ ਰਾਏਕੋਟੀ ਦੇ ਵਰਕ ਫਰੰਟ ਦੀ ਤਾਂ ਹਾਲ ਹੀ 'ਚ ਉਨ੍ਹਾਂ ਦਾ ਗੀਤ 'ਰਾਤ ਗਈ ਬਾਤ ਗਈ' ਦਰਸ਼ਕਾਂ ਦੇ ਸਨਮੁੱਖ ਹੋਇਆ ਹੈ, ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਲਿਖੇ ਗੀਤ ਕਈ ਨਾਮੀ ਗਾਇਕ ਜਿਵੇਂ ਗਿੱਪੀ ਗਰੇਵਾਲ, ਰੌਸ਼ਨ ਪ੍ਰਿੰਸ, ਐਮੀ ਵਿਰਕ ਅਤੇ ਕਈ ਹੋਰ ਗਾਇਕ ਵੀ ਗਾ ਚੁੱਕੇ ਹਨ। ਉਹ ਕਈ ਪੰਜਾਬੀ ਫ਼ਿਲਮਾਂ 'ਚ ਵੀ ਆਪਣੇ ਗੀਤ ਦੇ ਚੁੱਕੇ ਹਨ।
ਇਸ ਤੋਂ ਇਲਾਵਾ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ 'ਜ਼ਿੰਦਾ', 'ਪਿਆਰ ਨਹੀਂ ਕਰਨਾ', 'ਜਾਨ', 'ਬਾਈ ਹੁੱਡ', 'ਮੁਟਿਆਰ', 'ਕੁੜੀ ਮਰਦੀ ਆ ਤੇਰੇ' ਵਰਗੇ ਕਈ ਸੁਪਰ ਹਿੱਟ ਗੀਤ ਦੇ ਚੁੱਕੇ ਹਨ।