ਹੈਪੀ ਰਾਏਕੋਟੀ ਨੇ ਮਨਾਇਆ ਪੁੱਤ ਦਾ ਜਨਮਦਿਨ, ਐਮੀ ਵਿਰਕ ਤੇ ਅੰਮ੍ਰਿਤ ਮਾਨ ਲਾਈਆਂ ਰੌਣਕਾਂ

1/9/2021 4:24:47 PM

ਚੰਡੀਗੜ੍ਹ (ਬਿਊਰੋ) : ਪੰਜਾਬੀ ਗਾਇਕ ਹੈਪੀ ਰਾਏਕੋਟੀ ਨੇ ਬੀਤੇ ਦਿਨ ਆਪਣੇ ਪੁੱਤਰ ਦਾ ਜਨਮਦਿਨ ਮਨਾਇਆ। ਇਸ ਮੌਕੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰੇ ਪਹੁੰਚੇ ਸਨ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ। ਇਨ੍ਹਾਂ 'ਚੋਂ ਹੀ ਇਕ ਤਸਵੀਰ ਕਾਫ਼ੀ ਜ਼ਿਆਦਾ ਵਾਇਰਲ ਹੋ ਰਹੀ ਹੈ, ਜਿਸ 'ਚ ਹੈਪੀ ਰਾਏਕੋਟੀ ਨਾਲ ਐਮੀ ਵਿਰਕ, ਮਨਿੰਦਰ ਬੁੱਟਰ, ਅੰਮ੍ਰਿਤ ਮਾਨ ਸਣੇ ਕਈ ਕਲਾਕਾਰ ਨਜ਼ਰ ਆ ਰਹੇ ਹਨ। ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕਾਂ ਵੱਲੋਂ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਹੈਪੀ ਰਾਏਕੋਟੀ ਨੂੰ ਉਨ੍ਹਾਂ ਦੇ ਪੁੱਤਰ ਦੇ ਜਨਮਦਿਨ 'ਤੇ ਵਧਾਈਆਂ ਦੇ ਰਹੇ ਹਨ।

PunjabKesari
ਦੱਸ ਦਈਏ ਕਿ ਬੀਤੇ ਸਾਲ ਹੈਪੀ ਰਾਏਕੋਟੀ ਦੇ ਘਰ ਬੇਟੇ ਨੇ ਜਨਮ ਲਿਆ ਸੀ, ਜਿਸ ਦਾ ਨਾਂ ਉਨ੍ਹਾਂ ਨੇ ਆਰਵ ਰੱਖਿਆ ਸੀ। ਪੰਜਾਬੀ ਜਗਤ ਦੇ ਕਲਾਕਾਰਾਂ ਨੇ ਵਧਾਈਆਂ ਤੇ ਸ਼ੁਭਕਾਮਨਾਵਾਂ ਦਿੱਤੀਆਂ। ਸਾਲ 2018 'ਚ ਹੈਪੀ ਰਾਏਕੋਟੀ ਨੇ ਵਿਆਹ ਕਰਵਾ ਲਿਆ ਸੀ। ਉਨ੍ਹਾਂ ਦੀ ਪਤਨੀ ਦਾ ਨਾਂ ਖੁਸ਼ੀ ਹੈ।

PunjabKesari
ਜੇ ਗੱਲ ਕਰੀਏ ਹੈਪੀ ਰਾਏਕੋਟੀ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਦੇ ਲਿਖੇ ਗੀਤ ਰੌਸ਼ਨ ਪ੍ਰਿੰਸ, ਐਮੀ ਵਿਰਕ, ਗਿੱਪੀ ਗਰੇਵਾਲ ਸਣੇ ਕਈ ਹੋਰ ਨਾਮੀ ਗਾਇਕ ਵੀ ਗਾ ਚੁੱਕੇ ਹਨ। ਇਸ ਤੋਂ ਇਲਾਵਾ ਉਹ ਆਪਣੀ ਆਵਾਜ਼ 'ਚ ਸਿੰਗਲ ਟਰੈਕ ਜਿਵੇਂ 'ਜ਼ਿੰਦਾ', 'ਪਿਆਰ ਨਹੀਂ ਕਰਨਾ', 'ਜਾਨ', 'ਬਾਈ ਹੁੱਡ', 'ਮੁਟਿਆਰ', 'ਕੁੜੀ ਮਰਦੀ ਆ ਤੇਰੇ ਤੇ' ਵਰਗੇ ਕਈ ਸੁਪਰ ਹਿੱਟ ਗੀਤ ਦਰਸ਼ਕਾਂ ਦੀ ਝੋਲੀ ਪਾ ਚੁੱਕੇ ਹਨ। ਉਹ ਟਸ਼ਨ ਟਾਈਟਲ ਹੇਠ ਬਣੀ ਪੰਜਾਬੀ ਫ਼ਿਲਮ 'ਚ ਅਦਾਕਾਰੀ ਵੀ ਕਰ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦੇ ਲਿਖੇ ਗੀਤ 'ਅਰਦਾਸ ਕਰਾਂ', 'ਮੰਜੇ ਬਿਸਤਰੇ', 'ਨਿੱਕਾ ਜ਼ੈਲਦਾਰ', 'ਅਰਦਾਸ', 'ਅੰਗਰੇਜ਼', 'ਲਵ ਪੰਜਾਬ' ਤੇ ਕਈ ਹੋਰ ਪੰਜਾਬੀ 'ਚ ਸ਼ਾਮਲ ਹੋ ਚੁੱਕੇ ਹਨ।

ਨੋਟ - ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ ਵਿਚ ਜ਼ਰੂਰ ਦੱਸੋ।


sunita

Content Editor sunita